ਬੀਬੀ ਜਗੀਰ ਕੌਰ ਵਲੋਂ 2 ਹੋਰ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

08/25/2020 4:35:24 PM

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੀਆਂ ਬੀਬੀਆਂ ਦੀ ਇਕਾਈ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਅਕਾਲੀ ਦਲ ਦੀ ਬੀਬੀਆਂ ਦੇ ਜਥੇਬੰਦਕ ਢਾਂਚੇ 'ਚ ਵਾਧਾ ਕਰਦਿਆਂ 2 ਹੋਰ ਜ਼ਿਲ੍ਹਾ ਪ੍ਰਧਾਨ ਬੀਬੀਆਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ।
ਅੱਜ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਇਕ ਬਿਆਨ 'ਚ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਬੀਬੀ ਕਰਮਦੀਪ ਕੌਰ ਢਿੱਲੋਂ ਨੂੰ ਜ਼ਿਲ੍ਹਾ ਫਾਜ਼ਿਲਕਾ ਅਤੇ ਬੀਬੀ ਦਲਜੀਤ ਕੌਰ ਪਵਾ ਨੂੰ ਲੁਧਿਆਣਾ ਦਿਹਾਤੀ-2 (ਪੁਲਸ ਜ਼ਿਲ੍ਹਾ ਖੰਨਾ) ਦਾ ਪ੍ਰਧਾਨ ਬਣਾਇਆ ਗਿਆ ਹੈ।


Shyna

Content Editor

Related News