ਬੀਬੀ ਭੱਟੀ ਨੇ ਕਿਸਾਨਾਂ, ਮਜਦੂਰਾਂ ਅਤੇ ਆੜ੍ਹਤੀਆਂ ਦੀਆਂ ਸੁਣੀਆਂ ਮੁਸ਼ਕਲਾਂ

Sunday, Apr 26, 2020 - 05:19 PM (IST)

ਬੀਬੀ ਭੱਟੀ ਨੇ ਕਿਸਾਨਾਂ, ਮਜਦੂਰਾਂ ਅਤੇ ਆੜ੍ਹਤੀਆਂ ਦੀਆਂ ਸੁਣੀਆਂ ਮੁਸ਼ਕਲਾਂ

ਬੁਢਲਾਡਾ (ਮਨਜੀਤ): ਸਥਾਨਕ ਸ਼ਹਿਰ ਦੀ ਅਨਾਜ ਮੰਡੀ ਵਿਖੇ ਕਿਸਾਨਾਂ, ਮਜਦੂਰਾਂ ਅਤੇ ਆੜ੍ਹਤੀਆਂ ਨੂੰ ਕਣਕ ਦੀ ਬੋਲੀ ਢੋਆ-ਢੁਆਈ ਸਬੰਧੀ ਆ ਰਹੀਆਂ ਮੁਸ਼ਕਲਾਂ ਦੀ ਜਾਣਕਾਰੀ ਲੈਣ ਉਪਰੰਤ ਮਾਰਕਿਟ ਕਮੇਟੀ ਦਫਤਰ ਵਿਖੇ ਕਾਂਗਰਸ ਪਾਰਟੀ ਹਲਕਾ ਬੁਢਲਾਡਾ ਦੀ ਇੰਚਾਰਜ ਬੀਬੀ ਰਣਜੀਤ ਕੌਰ ਭੱਟੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਬੰਧਿਤ ਅਧਿਕਾਰੀਆਂ ਵਲੋਂ ਕੀਤੇ ਗਏ ਪ੍ਰਬੰਧ ਸ਼ਲਾਘਾਯੋਗ ਹਨ ਅਤੇ ਕਿਸਾਨ, ਮਜਦੂਰ, ਆੜ੍ਹਤੀਏ ਦੇ ਹਾਲਾਤਾਂ ਨੂੰ ਧਿਆਨ 'ਚ ਰੱਖਦੇ ਹੋਏ ਆਪਸੀ ਤਾਲਮੇਲ ਰਾਹੀਂ ਕਣਕ ਦੀ ਖਰੀਦ ਦਾ ਕੰਮ ਨੇਪਰੇ ਚੜ੍ਹਾ ਰਹੇ ਹਨ। ਇਸ ਮੌਕੇ ਬੀਬੀ ਭੱਟੀ ਨੇ ਲੋੜਵੰਦ ਆੜ੍ਹਤੀਆਂ ਨੂੰ ਮਾਰਕਿਟ ਕਮੇਟੀ ਪਾਸ ਜਾਰੀ ਕਰਵਾਏ ਤਾਂ ਕਿ ਖਰੀਦ ਕੇਂਦਰ ਜਾਣ ਸਮੇਂ ਕਿਸੇ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਵਪਾਰ ਮੰਡਲ ਦੇ ਪ੍ਰਧਾਨ ਗੁਰਿੰਦਰ ਮੋਹਨ, ਆੜ੍ਹਤੀਆਂ ਐਸੋਸੀਏਸ਼ਨ ਬੁਢਲਾਡਾ ਦੇ ਸੀਨੀਅਰ ਮੀਤ ਪ੍ਰਧਾਨ ਰਾਜ ਭੱਠਲ, ਬਲਾਕ ਕਾਂਗਰਸ ਦੇ ਪ੍ਰਧਾਨ ਤੀਰਥ ਸਵੀਟੀ, ਸਿਆਸੀ ਸਲਾਹਕਾਰ ਪ੍ਰਵੇਸ਼ ਕੁਮਾਰ ਹੈਪੀ, ਮਾਰਕਿਟ ਕਮੇਟੀ ਦੇ ਸਕੱਤਰ ਮਨਮੋਹਨ ਸਿੰਘ, ਯੂਥ ਕਾਂਗਰਸੀ ਆਗੂ ਲਵਲੀ ਬੋੜਾਵਾਲੀਆ, ਸੁਖਬੀਰ ਬਾਬਾ, ਗੁਰਪ੍ਰੀਤ ਵਿਰਕ, ਮੰਡੀ ਸੁਪਰ ਵਾਈਜਰ ਕੁਲਦੀਪ ਸਿੰਘ ਵੀ ਮੌਜੂਦ ਸਨ।

PunjabKesari

ਪਿੰਡ ਹਸਨਪੁਰ ਵਿਖੇ ਲੋੜਵੰਦਾਂ ਨੂੰ ਪੰਚਾਇਤ ਨੇ ਵੰਡਿਆ ਰਾਸ਼ਨ
ਬੁਢਲਾਡਾ (ਮਨਜੀਤ): ਦੁਨੀਆ 'ਚ ਫੈਲੀ ਕੋਰੋਨਾ ਵਾਇਰਸ ਦੀ ਬੀਮਾਰੀ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾਂ-ਨਿਰਦੇਸ਼ਾਂ ਤੇ ਫੂਡ ਸਪਲਾਈ ਵਿਭਾਗ ਵਲੋਂ ਲੋੜਵੰਦਾਂ ਨੂੰ 10 ਕਿੱਲੋ ਆਟਾ, 2 ਕਿੱਲੋ ਚੀਨੀ ਅਤੇ 2 ਕਿਲੋ ਦਾਲ ਦੀਆਂ ਕਿੱਟਾਂ ਦੀ 38 ਲੋੜਵੰਦ ਪਰਿਵਾਰਾਂ ਨੂੰ ਗ੍ਰਾਮ ਪੰਚਾਇਤ ਹਸਨਪੁਰ ਵੱਲੋਂ ਅੱਜ ਵੰਡ ਕੀਤੀ ਗਈ। ਇਸ ਮੌਕੇ ਪੰਚਾਇਤ ਯੂਨੀਅਨ ਬਲਾਕ ਬੁਢਲਾਡਾ ਦੇ ਪ੍ਰਧਾਨ ਅਤੇ ਪਿੰਡ ਹਸਨਪੁਰ ਦੇ ਸਰਪੰਚ ਕਾਂਗਰਸੀ ਆਗੂ ਸੂਬੇਦਾਰ ਭੋਲਾ ਸਿੰਘ ਨੇ ਕਿਹਾ ਕਿ 38 ਕਿੱਟਾਂ ਸਰਕਾਰ ਵੱਲੋਂ ਵੰਡੀਆਂ ਗਈਆਂ ਹਨ। ਇਸ ਤੋਂ ਇਲਾਵਾ ਬੀਬੀ ਭੱਟੀ ਦੇ ਸਹਿਯੋਗ ਨਾਲ 140 ਦੇ ਕਰੀਬ ਲੋੜਵੰਦ ਪਰਿਵਾਰਾਂ ਨੂੰ ਸੁੱਕਾ ਰਾਸ਼ਨ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲਾ ਪੁਲਸ ਮੁਖੀ ਡਾ: ਨਰਿੰਦਰ ਭਾਰਗਵ ਦੀਆਂ ਹਦਾਇਤਾਂ ਦੀ ਵੀ ਪਾਲਣਾ ਵੀ ਪੰਚਾਇਤ ਵਲੋਂ ਸਮੇਂ-ਸਮੇਂ ਤੇ ਕੀਤੀ ਜਾ ਰਹੀ ਹੈ ਅਤੇ ਪਿੰਡ ਦੇ ਲੋਕਾਂ ਨੂੰ ਫਸਲ ਦੀ ਨਾੜ ਨਾ ਸਾੜਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਮੌਕੇ ਪੰਚ ਰਾਮ ਲਾਲ, ਸੱਤਪਾਲ ਸਿੰਘ, ਹਰਵਿੰਦਰ ਸਿੰਘ, ਜਸਵੀਰ ਕੌਰ, ਮਨਜੀਤ ਕੌਰ ਸਿੱਧੂ, ਬਿੱਕਰ ਸਿੰਘ, ਨਿਰਮਲ ਸਿੰਘ, ਮਿੱਠੂ ਸਿੰਘ ਵੀ ਮੌਜੂਦ ਸਨ।


author

Shyna

Content Editor

Related News