ਟਰੈਕਟਰ ਦੀ ਲਪੇਟ ’ਚ ਆਉਣ ਨਾਲ ਵਿਅਕਤੀ ਦੀ ਮੌਤ

06/15/2019 1:22:14 AM

ਮੋਗਾ(ਆਜ਼ਾਦ)- ਮੋਗਾ-ਕੋਟ ਈਸੇ ਖਾਂ ਰੋਡ ’ਤੇ ਟਰੈਕਟਰ ਦੀ ਲਪੇਟ ’ਚ ਆਉਣ ਨਾਲ ਸਾਈਕਲ ਚਾਲਕ ਬਾਬੂ ਲਾਲ (42) ਦੀ ਮੌਤ ਹੋ ਗਈ। ਇਸ ਸਬੰਧੀ ਥਾਣਾ ਕੋਟ ਈਸੇ ਖਾਂ ਦੇ ਸਹਾਇਕ ਥਾਣੇਦਾਰ ਕਮਲਜੀਤ ਸਿੰਘ ਵੱਲੋਂ ਮ੍ਰਿਤਕ ਦੇ ਬੇਟੇ ਕਿਸ਼ਨ ਸਿੰਘ ਦੇ ਬਿਆਨਾਂ ’ਤੇ 174 ਦੀ ਕਾਰਵਾਈ ਕੀਤੀ ਗਈ ਹੈ। ਪੁਲਸ ਅਨੁਸਾਰ ਬਾਬੂੂ ਲਾਲ, ਜੋ ਨਗਰ ਪੰਚਾਇਤ ਕੋਟ ਈਸੇ ਖਾਂ ’ਚ ਅਸਥਾਈ ਤੌਰ ’ਤੇ ਕੰਮ ਕਰਦਾ ਸੀ, ਛੁੱਟੀ ਹੋਣ ਤੋਂ ਬਾਅਦ ਜਦ ਉਹ ਪੰਜ ਵਜੇ ਦੇ ਕਰੀਬ ਆਪਣੇ ਸਾਈਕਲ ’ਤੇ ਪਿੰਡ ਗਗਡ਼ਾ ਵਾਪਸ ਆ ਰਿਹਾ ਸੀ ਤਾਂ ਰਸਤੇ ’ਚ ਟਰੈਕਟਰ ਦੀ ਲਪੇਟ ਵਿਚ ਗਿਆ ਅਤੇ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ ਮੋਗਾ ਲਿਆਂਦਾ ਗਿਆ, ਜਿਥੇ ਉਸ ਨੇ ਦਮ ਤੋਡ਼ ਦਿੱਤਾ। ਜਾਂਚ ਅਧਿਕਾਰੀ ਨੇ ਦੱਸਿਆ ਕਿ ਲਾਸ਼ ਪੋਸਟਮਾਰਟਮ ਕਰਵਾਉਣ ਦੇ ਬਾਅਦ ਵਾਰਿਸਾਂ ਨੂੰ ਸੌਂਪ ਦਿੱਤੀ।

 


satpal klair

Content Editor

Related News