ਬੱਸ ਨੇ ਦਰੜਿਆ ਸਕੂਟਰ ਸਵਾਰ, ਹੋਈ ਦਰਦਨਾਕ ਮੌਤ, ਸਕੂਟਰ ਦੇ ਉੱਡੇ ਪਰਖੱਚੇ
Sunday, Jul 07, 2024 - 12:50 AM (IST)
ਕੋਟਕਪੂਰਾ (ਨਰਿੰਦਰ ਬੈੜ੍ਹ)- ਸਥਾਨਕ ਬਠਿੰਡਾ ਰੋਡ ’ਤੇ ਵਾਪਰੇ ਇਕ ਸੜਕ ਹਾਦਸੇ ’ਚ ਇਕ ਨੌਜਵਾਨ ਲੜਕੇ ਦੀ ਮੌਤ ਹੋ ਜਾਣ ਦਾ ਦੁਖ਼ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧ ਵਿਚ ਪ੍ਰਾਪਤ ਜਾਣਕਾਰੀ ਅਨੁਸਾਰ ਪੀ.ਆਰ.ਟੀ.ਸੀ. ਦੀ ਇਕ ਬੱਸ ਪਾਉਂਟਾ ਸਾਹਿਬ ਤੋਂ ਫਰੀਦਕੋਟ ਜਾ ਰਹੀ ਸੀ ਅਤੇ ਇਹ ਬੱਸ ਜਦ ਬਠਿੰਡਾ ਰੋਡ ’ਤੇ ਬਾਈਪਾਸ ਦੇ ਨੇੜੇ ਸਰਵਿਸ ਸਟੇਸ਼ਨ ਦੇ ਕੋਲ ਪੁੱਜੀ ਤਾਂ ਇਸ ਦੌਰਾਨ ਇਕ ਸਕੂਟਰ ਨਾਲ ਹਾਦਸਾ ਵਾਪਰ ਗਿਆ। ਇਹ ਹਾਦਸਾ ਬਹੁਤ ਹੀ ਦਰਦਨਾਕ ਸੀ ਕਿਉਂਕਿ ਸਕੂਟਰ ਪੂਰੀ ਤਰ੍ਹਾਂ ਬੱਸ ਦੇ ਹੇਠਾਂ ਆ ਕੇ ਦਰੜਿਆ ਗਿਆ।
ਸਕੂਟਰ ਚਾਲਕ ਨੇੜਲੇ ਪਿੰਡ ਢਿੱਲਵਾਂ ਕਲਾਂ ਦਾ ਵਸਨੀਕ 25 ਕੁ ਸਾਲਾ ਨੌਜਵਾਨ ਲਵਪ੍ਰੀਤ ਸਿੰਘ ਉਰਫ ਲਵਲੀ ਪੁੱਤਰ ਜਗਸੀਰ ਸਿੰਘ ਦੱਸਿਆ ਜਾ ਰਿਹਾ ਹੈ, ਜੋ ਕਿ ਸਕੂਟਰ ਦੇ ਨਾਲ ਹੀ ਬੱਸ ਹੇਠਾਂ ਆ ਗਿਆ। ਮੌਕੇ ’ਤੇ ਇਕੱਤਰ ਲੋਕਾਂ ਵਲੋਂ ਭਾਰੀ ਜੱਦੋ-ਜਹਿਦ ਤੋਂ ਬਾਅਦ ਇਸ ਨੌਜਵਾਨ ਨੂੰ ਬੱਸ ਹੇਠੋਂ ਬਾਹਰ ਕੱਢ ਕੇ ਸਥਾਨਕ ਫਰੀਦਕੋਟ ਰੋਡ ’ਤੇ ਸਥਿਤ ਸਿਵਲ ਹਸਪਤਾਲ ਵਿਖੇ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ- ਚੈਂਪੀਅਨ ਟੀਮ 'ਤੇ ਵਰ੍ਹ ਰਿਹਾ ਪੈਸਿਆਂ ਦਾ ਮੀਂਹ, BCCI ਤੋਂ ਬਾਅਦ ਹੁਣ ਮਹਾਰਾਸ਼ਟਰ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ
ਸੂਚਨਾ ਮਿਲਣ ’ਤੇ ਇੰਸ. ਮਨੋਜ ਕੁਮਾਰ ਸ਼ਰਮਾ ਐੱਸ.ਐੱਚ.ਓ. ਥਾਣਾ ਸਿਟੀ ਕੋਟਕਪੂਰਾ ਅਤੇ ਏ.ਐੱਸ.ਆਈ. ਸੁਖਦੇਵ ਸਿੰਘ ਸਮੇਤ ਪੁਲਸ ਪਾਰਟੀ ਮੌਕੇ ’ਤੇ ਪਹੁੰਚੇ ਅਤੇ ਕਾਰਵਾਈ ਸ਼ੁਰੂ ਕੀਤੀ। ਇਸ ਮੌਕੇ ਏ.ਐੱਸ.ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਸਾਨੂੰ ਕੁੱਝ ਸਮਾਂ ਪਹਿਲਾਂ ਹੀ ਇਸ ਹਾਦਸੇ ਬਾਰੇ ਜਾਣਕਾਰੀ ਮਿਲੀ ਸੀ, ਜਿਸ ਤੋਂ ਬਾਅਦ ਪੁਲਸ ਪਾਰਟੀ ਨੇ ਇੱਥੇ ਪਹੁੰਚ ਕੇ ਕਾਰਵਾਈ ਆਰੰਭ ਕੀਤੀ ਹੈ। ਉਨ੍ਹਾਂ ਦੱਸਿਆ ਕਿ ਹਾਦਸਾਗ੍ਰਸਤ ਵਾਹਨਾਂ ਨੂੰ ਕਬਜ਼ੇ ’ਚ ਲੈ ਲਿਆ ਗਿਆ ਹੈ ਅਤੇ ਅਗਲੀ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਨਿੱਤ ਦੇ ਕਲੇਸ਼ ਤੋਂ ਤੰਗ ਆ ਕੇ ਔਰਤ ਨੇ ਚੁੱਕਿਆ ਖ਼ੌਫ਼ਨਾਕ ਕਦਮ, ਨਹਿਰ 'ਚ ਮਾਰ'ਤੀ ਛਾਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e