ਨਾਜਾਇਜ਼ ਮਾਈਨਿੰਗ ’ਤੇ ਵੱਡੀ ਕਾਰਵਾਈ : ਰੂਪਨਗਰ ਜ਼ਿਲ੍ਹੇ ’ਚ 4 ਪੋਕਲੇਨ ਮਸ਼ੀਨਾਂ ਤੇ ਟਿੱਪਰ ਜ਼ਬਤ ਕੀਤੇ : ਮੀਤ ਹੇਅਰ

03/13/2023 6:06:30 PM

ਚੰਡੀਗੜ੍ਹ (ਅਸ਼ਵਨੀ)  : ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬਾ ਵਾਸੀਆਂ ਨੂੰ ਵਾਜਿਬ ਕੀਮਤਾਂ ’ਤੇ ਲੋੜੀਂਦਾ ਰੇਤਾ ਮੁਹੱਈਆ ਕਰਵਾਉਣਾ ਅਤੇ ਗੈਰ-ਕਾਨੂੰਨੀ ਮਾਈਨਿੰਗ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਿਰਦੇਸ਼ਾਂ ’ਤੇ ਚੱਲਦਿਆਂ ਮਾਈਨਿੰਗ ਵਿਭਾਗ ਵਲੋਂ ਬੀਤੀ ਰਾਤ ਵੱਡੀ ਕਾਰਵਾਈ ਕੀਤੀ ਗਈ। ਇਸ ਦੌਰਾਨ ਰੂਪਨਗਰ ਜ਼ਿਲ੍ਹੇ ਦੇ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕਰਕੇ ਸਵਾ ਨਦੀ ’ਚੋਂ 4 ਪੋਕਲੇਨ ਮਸ਼ੀਨਾਂ ਅਤੇ 5 ਟਿੱਪਰ ਜ਼ਬਤ ਕੀਤੇ ਗਏ ਹਨ। ਜਾਣਕਾਰੀ ਦਿੰਦਿਆਂ ਮਾਈਨਿੰਗ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਮਾਈਨਿੰਗ ਵਿਭਾਗ ਅਤੇ ਪੁਲਸ ਵਿਭਾਗ ਨੇ ਸਾਂਝੇ ਤੌਰ ’ਤੇ ਕਾਰਵਾਈ ਕਰਦਿਆਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਵਾ ਨਦੀ ਦੇ ਨਾਲ ਲੱਗਦੇ ਪਿੰਡਾਂ ਵਿਚ ਛਾਪਾ ਮਾਰਿਆ। ਇਸ ਛਾਪੇਮਾਰੀ ਦੌਰਾਨ ਗੈਰ-ਕਾਨੂੰਨੀ ਮਾਈਨਿੰਗ ਕਰ ਰਹੀਆਂ 4 ਪੋਕਲੇਨ ਮਸ਼ੀਨਾਂ ਅਤੇ 5 ਟਿੱਪਰ ਜ਼ਬਤ ਕੀਤੇ ਗਏ।

ਇਹ ਵੀ ਪੜ੍ਹੋ : ਨਿਹੰਗ ਪ੍ਰਦੀਪ ਸਿੰਘ ਦੇ ਕਤਲ ਦੀ ਇਕ ਹੋਰ ਵੀਡੀਓ ਆਈ ਸਾਹਮਣੇ, ਖੋਲ੍ਹੇਗੀ ਮਰਡਰ ਮਿਸਟ੍ਰੀ ਦੇ ਵੱਡੇ ਰਾਜ਼

ਮੀਤ ਹੇਅਰ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਕਿਸੇ ਵੀ ਤਰ੍ਹਾਂ ਦੇ ਮਾਫੀਏ ਦੇ ਖਿਲਾਫ਼ ਹੈ ਅਤੇ ਗੈਰ-ਕਾਨੂੰਨੀ ਕਾਰਵਾਈਆਂ ਨੂੰ ਕਤਈ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਵਿਭਾਗ ਵਲੋਂ ਜਿੱਥੇ ਆਮ ਲੋਕਾਂ ਨੂੰ 32 ਜਨਤਕ ਖੱਡਾਂ ਤੋਂ 5.50 ਰੁਪਏ ਪ੍ਰਤੀ ਵਰਗ ਫੁੱਟ ਦੇ ਹਿਸਾਬ ਨਾਲ ਰੇਤਾ ਮੁਹੱਈਆ ਕਰਵਾਇਆ ਗਿਆ ਹੈ, ਉਥੇ ਹੀ ਗੈਰ-ਕਾਨੂੰਨੀ ਮਾਈਨਿੰਗ ਵਾਲਿਆਂ ਖਿਲਾਫ਼ ਸ਼ਿਕੰਜਾ ਕੱਸਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਛੁੱਟੀ ਵਾਲੇ ਦਿਨ ਵੀ ਨਿਗਮ ਨੇ ਨਾਜਾਇਜ਼ ਕਾਲੋਨੀਆਂ ’ਚ ਜਾ ਕੇ ਨਿਰਮਾਣ ਕਾਰਜ ਰੁਕਵਾਇਆ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Anuradha

Content Editor

Related News