Punjab Bugdet 2023 : ਸਰਕਾਰ ਨੇ ਬਿਜਲੀ ਸਬੰਧੀ ਕੀਤੇ ਵੱਡੇ ਐਲਾਨ, ਘਰੇਲੂ ਖ਼ਪਤਕਾਰਾਂ ਨੂੰ ਹੋਵੇਗਾ ਇਹ ਫਾਇਦਾ

03/10/2023 2:31:58 PM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਬਜਟ ਪੇਸ਼ ਕੀਤੀ ਗਿਆ, ਜਿਸ ਵਿੱਚ ਬਿਜਲੀ ਸਬੰਧੀ ਵੱਡੇ ਐਲਾਨ ਕੀਤੇ ਗਏ ਹਨ। ਇਸ ਮੌਕੇ ਵਿੱਤ ਮੰਤਰੀ ਨੇ ਦੱਸਿਆ ਕਿ ਪੰਜਾਬ ਨੇ ਕੋਲਾ ਸੰਕਟ ਦੇ ਬਾਵਜੂਦ 2022 'ਚ 14,311 ਮੈਗਾਵਾਟ ਬਿਜਲੀ ਦਾ ਸਭ ਤੋਂ ਵੱਡੀ ਮੰਗ ਪੂਰੀ ਕੀਤੀ ਗਈ ਹੈ ਅਤੇ ਪਾਵਰ ਪਲਾਂਟਾਂ ਵਿਚ ਕੋਲੇ ਦੀ ਗੰਭੀਰ ਘਾਟ ਦੇ ਬਾਵਜੂਦ , ਖੇਤੀਬਾੜੀ ਖ਼ਪਤਕਾਰਾਂ ਨੂੰ ਨਿਯਮਤ 8 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਈ ਗਈ ਹੈ। ਸਰਕਾਰ ਨੇ ਸਾਲ 2023-24 ਲਈ ਘਰੇਲੂ ਖ਼ਪਤਕਾਰਾਂ ਨੂੰ ਬਿਜਲੀ ਸਬਸਿਡੀ ਦੇਣ ਲਈ 7,780 ਕਰੋੜ ਰੁਪਏ ਦੇ ਉਪਬੰਧ ਦਾ ਪ੍ਰਸਾਤਵ ਰੱਖਿਆ ਹੈ। ਇਸ ਤੋਂ ਇਲਾਵਾ ਪੰਜਾਬ ਦੀ ਪਛਵਾੜਾ ਕੋਲ ਖਾਣ, ਜੋ ਪਿਛਲੇ 7 ਸਾਲਾਂ ਤੋਂ ਬੰਦ ਸੀ, ਨੂੰ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਖਾਣ ਦੀ ਸ਼ੁਰੂਆਤ ਨਾਲ ਪੀ. ਐੱਸ. ਪੀ. ਸੀ. ਐੱਲ. ਨੂੰ ਕੁੱਲ 250 ਕਰੋੜ ਰੁਪਏ ਪ੍ਰਤੀ ਸਾਲ ਦਾ ਫਾਇਦਾ ਹੋਵੇਗਾ। 

ਇਹ ਵੀ ਪੜ੍ਹੋ- ਹੋਲੀ ਮੌਕੇ ਦੋ ਘਰਾਂ 'ਚ ਪਏ ਵੈਣ, ਚੜ੍ਹਦੀ ਜਵਾਨੀ 'ਚ ਜਹਾਨੋਂ ਤੁਰ ਗਏ ਮਾਪਿਆਂ ਦੇ ਦੋ ਪੁੱਤ

ਪੰਜਾਬ ਸਰਕਾਰ ਨੇ ਪੀ. ਐੱਸ. ਪੀ. ਸੀ ਐੱਲ. ਨੂੰ ਸੁਧਾਰ-ਅਧਾਰਿਤ ਅਤੇ ਰਿਜ਼ਲਟ-ਲਿੰਕਡ ਰੀਵੈਮਪਡ ਡਿਸਟ੍ਰੀਬਿਊਸ਼ਨ ਸੈਕਟਰ ਸਕੀਮ ਨੂੰ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਸਰਕਾਰ ਵੱਲੋਂ ਆਉਣ ਵਾਲੇ 5 ਸਾਲਾਂ 'ਚ ਪੀ. ਐੱਸ. ਪੀ. ਸੀ. ਐੱਲ. ਨੂੰ 9 ਹਜ਼ਾਰ ਕਰੋੜ ਰੁਪਏ ਤੋਂ ਵੱਧ ਬਕਾਇਆ ਸਬਸਿਡੀ ਦੀ ਅਦਾਇਗੀ ਨੂੰ ਕਲੀਅਰ ਕੀਤਾ ਜਾਵੇਗਾ। ਇਸ ਦੇ ਨਾਲ ਹੀ ਆਰ. ਡੀ. ਐੱਸ. ਐਸ. ਤਹਿਤ 9,642 ਕਰੋੜ ਰੁਪਏ ਦੀ ਰਕਮ ਨਾਲ ਡਿਸਟ੍ਰੀਬਿਊਸ਼ਨ ਬੁਨਿਆਦੀ ਢਾਂਚੇ ਤੇ ਮੀਟਰਿੰਗ ਦੇ ਕੰਮਾਂ ਨੂੰ 5 ਸਾਲਾਂ ਦੀ ਮਿਆਦ ਵਿੱਚ ਪੂਰਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵਿੱਤ ਮੰਤਰੀ ਨੇ ਦੱਸਿਆ ਕਿ ਸਵੱਛ ਊਰਜਾ ਸਰੋਤਾਂ ਲਈ ਰਾਸ਼ਟਰੀ ਏਜੰਡੇ ਦੇ ਅਨੁਸਾਰ 2030 ਤੱਕ ਨਵਿਆਉਣਯੋਗ ਊਰਜਾ ਸਮਰੱਥਾ ਨੂੰ ਸਥਾਪਿਤ ਸਮਰੱਥਾ ਦੇ 50 ਫ਼ੀਸਦੀ ਤੱਕ ਵਧਾਉਣ ਲਈ ਲੋੜੀਂਦੇ ਉਪਾਅ ਕੀਤੇ ਜਾ ਰਹੇ ਹਨ। 

ਇਹ ਵੀ ਪੜ੍ਹੋ- ਵਿਧਾਨ ਸਭਾ 'ਚ ਭਖਿਆ ਪੰਜਾਬ 'ਚ ਹੋ ਰਹੇ ਕਤਲਾਂ ਦਾ ਮੁੱਦਾ, ਮੀਤ ਹੇਅਰ ਨੇ ਪੇਸ਼ ਕੀਤਾ 13 ਸਾਲਾਂ ਦਾ ਡਾਟਾ

ਕਿਸਾਨਾਂ ਨੂੰ ਮਿਲੇਗੀ ਮੁਫ਼ਤ ਬਿਜਲੀ 

ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਸਾਲ 2022-23 ਵਿੱਚ ਸਰਕਾਰ ਨੇ ਕਿਸਾਨਾਂ ਨੂੰ 9,064 ਕਰੋੜ ਰੁਪਏ ਦੀ ਮੁਫ਼ਤ ਬਿਜਲੀ ਪ੍ਰਦਾਨ ਕੀਤੀ ਹੈ। ਪੰਜਾਬ ਸਰਕਾਰ ਵੱਲੋਂ ਇਸ ਸਹਾਇਤ ਨੂੰ ਇਸੇ ਤਰ੍ਹਾਂ ਜਾਰੀ ਰੱਖਿਆ ਜਾਵੇਗਾ ਅਤੇ ਸਾਲ 2023-24 ਵਿੱਚ ਇਸ ਟੀਚੇ ਨੂੰ ਪੂਰਾ ਕਰਨ ਲਈ 9,331 ਕਰੋੜ ਰੁਪਏ ਦੀ ਰਕਮ ਰਾਖ਼ਵੀ ਰੱਖਣ ਦਾ ਪ੍ਰਸਤਾਵ ਰੱਖਿਆ ਗਿਆ ਹੈ। 

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


Simran Bhutto

Content Editor

Related News