ਨਸ਼ੇ ਦਾ ਵੱਡਾ ਸੌਦਾਗਰ ਗ੍ਰਿਫ਼ਤਾਰ, 3.50 ਕਿਲੋ ਸਮੈਕ ਸਣੇ ਲੱਖਾਂ ਦੀ ਨਕਦੀ ਬਰਾਮਦ
Monday, Jan 20, 2025 - 02:23 PM (IST)
ਪਟਿਆਲਾ (ਬਲਜਿੰਦਰ)- ਪਟਿਆਲਾ ਪੁਲਸ ਵੱਲੋਂ ਨਸ਼ੇ ਦੇ ਵੱਡੇ ਸੌਦਾਗਰ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਗਈ ਹੈ। ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਹਰਿਆਣਾ ਦਾ ਭਗੌੜਾ ਦੱਸਿਆ ਜਾ ਰਿਹਾ ਹੈ। ਮੁਲਜ਼ਮ ਦੀ ਪਛਾਣ ਓਂਕਾਰ ਸਿੰਘ ਪੁੱਤਰ ਗੁਰਮੁੱਖ ਸਿੰਘ ਵਾਸੀ ਪਿੰਡ ਸਲਪਾਨੀ ਜ਼ਿਲ੍ਹਾ ਕੁਰਕਸ਼ੇਤਰ ਹਰਿਆਣਾ ਵਜੋਂ ਹੋਈ ਹੈ, ਜਿਸ ਕੋਲੋਂ 3.50 ਕਿਲੋ ਸਮੈਕ ਅਤੇ 6 ਲੱਖ 50 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਰ ਕੇ-10 ਮਾਰੂਤੀ ਆਲਟੋ ਕਾਰ ਬਰਾਮਦ ਕੀਤੀ ਗਈ ਹੈ। ਦੋਸ਼ੀ ਨੂੰ ਨਜੂਲ ਕਾਲੋਨੀ ਭਾਖੜਾ ਪੁੱਲ ਨਹਿਰ ਤੋਂ ਨਾਕਾਬੰਦੀ ਦੌਰਾਨ ਗ੍ਰਿਫ਼ਤਾਰ ਕੀਤਾ ਗਿਆ।
ਇਹ ਵੀ ਪੜ੍ਹੋ : ਸ਼ਰਮਸਾਰ ਹੋਇਆ ਪੰਜਾਬ, ਇਨ੍ਹਾਂ ਪਾਪੀਆਂ ਨੇ ਰੋਲੀ ਕੁੜੀਆਂ ਦੀ ਪੱਤ, ਖੁੱਲ੍ਹੇ ਰਾਜ਼ ਨੇ ਉਡਾ 'ਤੇ ਸਭ ਦੇ ਹੋਸ਼
ਮੁਲਜ਼ਮ ਦਾ ਕ੍ਰਿਮੀਨਲ ਪਿਛੋਕੜ
ਦੋਸ਼ੀ ਓਂਕਾਰ ਸਿੰਘ ਪੁੱਤਰ ਗੁਰਮੁੱਖ ਸਿੰਘ ਵਾਸੀ ਪਿੰਡ ਸਪਲਾਨੀ ਜ਼ਿਲ੍ਹਾ ਕੁਰਕਸ਼ੇਤਰ ਹਰਿਆਣਾ ਤੋਂ ਤਫ਼ਤੀਸ ਦੌਰਾਨ ਕੀਤੀ ਗਈ ਪੁੱਛਗਿੱਛ ਅਨੁਸਾਰ ਇਸ ਦੇ ਖ਼ਿਲਾਫ਼ ਪਹਿਲਾ ਮੁੱਕਦਮਾ ਨੰਬਰ 135/2021 ਥਾਣਾ ਝਾਂਸਾ ਜ਼ਿਲ੍ਹਾ ਕੁਰਕਸ਼ੇਤਰ (ਹਰਿਆਣਾ) ਦਰਜ ਰਜਿਸਟਰ ਹੈ, ਜਿਸ ਵਿੱਚ 805 ਗ੍ਰਾਮ ਸਮੈਕ ਦੀ ਬਰਾਮਦਗੀ ਹੋਈ ਸੀ। ਦੋਸ਼ੀ ਓਂਕਾਰ ਸਿੰਘ ਇਸ ਮੁਕੱਦਮੇ ਵਿੱਚੋ ਭਗੋੜਾ ਹੈ। ਇਸ ਤੋਂ ਇਲਾਵਾ ਦੇਸ਼ੀ ਖ਼ਿਲਾਫ਼ ਮੁਕੱਦਮਾ ਨੰਬਰ 62/2016 ਥਾਣਾ ਝਾਂਸਾ ਜ਼ਿਲ੍ਹਾ ਕੁਰਕਸ਼ੇਤਰ (ਹਰਿਆਣਾ) ਵੀ ਦਰਜ ਰਜਿਸਟਰ ਹੈ। ਦੋਸ਼ੀ ਓਂਕਾਰ ਸਿੰਘ ਨੂੰ ਅੱਜ ਮਾਣਯੋਗ ਅਦਾਲਤ ਵਿਖੇ ਪੇਸ਼ ਕਰਕੇ ਇਸ ਦਾ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਪੁਲਸ ਰਿਮਾਂਡ ਦੌਰਾਨ ਅਗਲੀ ਤਫ਼ਤੀਸ ਅਮਲ ਵਿੱਚ ਲਿਆਦੇ ਹੋਏ, ਦੋਸ਼ੀ ਵੱਲੋ ਚਲਾਏ ਜਾ ਰਹੇ ਨਸ਼ੇ ਦੇ ਨੈਟਵਰਕ ਦੀ ਸਪਲਾਈ ਲਾਈਨ ਦੇ ਬੈਕਵਰਡ ਅਤੇ ਫਾਰਵਡ ਲਿੰਕੇਜ਼ਸ ਨੂੰ ਤੋੜਿਆ ਜਾਵੇਗਾ। ਪੁੱਛਗਿੱਛ ਵਿਚ ਵੱਡੇ ਖ਼ੁਲਾਸੇ ਹੋਣ ਦੀ ਉਮੀਦ ਹੈ।
ਇਹ ਵੀ ਪੜ੍ਹੋ : ਦੇਸ਼ ਛੱਡ ਗਿਆ ਕੁੱਲ੍ਹੜ ਪਿੱਜ਼ਾ ਕੱਪਲ, ਜਾਣੋ ਕੀ ਹੈ ਨਵਾਂ ਟਿਕਾਣਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e