ਅੰਮ੍ਰਿਤਪਾਲ ਸਿੰਘ ਦੇ ਸਾਥੀ ਕੁਲਵੰਤ ਸਿੰਘ ਰਾਊਕੇ ਬਾਰੇ ਆਈ ਵੱਡੀ ਖ਼ਬਰ, ਮਿਲੀ 6 ਦਿਨ ਦੀ ਪੈਰੋਲ

Tuesday, Jan 02, 2024 - 11:00 PM (IST)

ਅੰਮ੍ਰਿਤਪਾਲ ਸਿੰਘ ਦੇ ਸਾਥੀ ਕੁਲਵੰਤ ਸਿੰਘ ਰਾਊਕੇ ਬਾਰੇ ਆਈ ਵੱਡੀ ਖ਼ਬਰ, ਮਿਲੀ 6 ਦਿਨ ਦੀ ਪੈਰੋਲ

ਮੋਗਾ (ਗੋਪੀ ਰਾਊਕੇ)- 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀ ਕੁਲਵੰਤ ਸਿੰਘ ਰਾਊਕੇ ਨੂੰ 6 ਦਿਨਾਂ ਦੀ ਪੈਰੋਲ ਮਿਲ ਗਈ ਹੈ। ਉਨ੍ਹਾਂ ਨੂੰ ਇਹ ਪੈਰੋਲ ਉਨ੍ਹਾਂ ਦੇ ਚਾਚਾ ਭਗਵੰਤ ਸਿੰਘ ਦੇ ਦਿਹਾਂਤ ਤੋਂ ਬਾਅਦ ਅੰਤਿਮ ਰਸਮਾਂ 'ਚ ਸ਼ਾਮਲ ਹੋਣ ਲਈ ਦਿੱਤੀ ਗਈ ਹੈ। ਉਨ੍ਹਾਂ ਨੂੰ ਪੁਲਸ ਨਿਗਰਾਨੀ ਹੇਠ ਮੋਗਾ ਵਿਖੇ ਰੱਖਿਆ ਗਿਆ ਹੈ।  

ਇਹ ਵੀ ਪੜ੍ਹੋ- PSEB ਨੇ ਜਾਰੀ ਕੀਤੀ 5ਵੀਂ, 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਡੇਟਸ਼ੀਟ

ਜ਼ਿਕਰਯੋਗ ਹੈ ਕਿ ਕੁਲਵੰਤ ਸਿੰਘ ਪਾਵਰਕਾਮ ਦੇ ਮੁਲਾਜ਼ਮ ਸਨ ਤੇ ਉਹ ਪਹਿਲੇ ਦਿਨ ਤੋਂ ਅੰਮ੍ਰਿਤਪਾਲ ਸਿੰਘ ਵੱਲੋਂ ਬਣਾਈ ਗਈ ਜਥੇਬੰਦੀ 'ਵਾਰਿਸ ਪੰਜਾਬ ਦੇ' 'ਚ ਸਾਥੀ ਸਨ। ਇਹ ਵੀ ਦੱਸਣਯੋਗ ਹੈ ਕਿ ਕੁਲਵੰਤ ਸਿੰਘ ਦੇ ਪਿਤਾ ਜਥੇਦਾਰ ਚੜ੍ਹਤ ਸਿੰਘ ਨੂੰ 1993 'ਚ ਪੁਲਸ ਨੇ ਘਰੋਂ ਹੀ ਗ੍ਰਿਫ਼ਤਾਰ ਕਰ ਲਿਆ ਸੀ, ਜਿਨ੍ਹਾਂ ਬਾਰੇ ਬਾਅਦ 'ਚ ਕੁਝ ਪਤਾ ਨਹੀਂ ਲੱਗਾ।

ਇਹ ਵੀ ਪੜ੍ਹੋ- 80 ਸਾਲਾ ਬਜ਼ੁਰਗ ਨਾਲ ਹੋ ਗਈ ਜੱਗੋਂ ਤੇਰ੍ਹਵੀਂ, ਅਨੋਖੇ ਢੰਗ ਨਾਲ ਬਣਿਆ ਠੱਗੀ ਦਾ ਸ਼ਿਕਾਰ

ਕੁਲਵੰਤ ਸਿੰਘ ਨੇ 22 ਮਾਰਚ 2023 ਨੂੰ ਆਪਣੇ ਘਰ 'ਚ ਸਰੰਡਰ ਕੀਤਾ ਸੀ, ਜਿਸ ਤੋਂ ਬਾਅਦ ਤਕਰੀਬਨ 9 ਮਹੀਨਿਆਂ ਤੋਂ ਉਹ ਅਸਾਮ ਦੀ ਡਿਬਰੂਗੜ੍ਹ ਜੇਲ੍ਹ 'ਚ ਬੰਦ ਹਨ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Harpreet SIngh

Content Editor

Related News