ਨਸ਼ਾ ਤਸਕਰ ਖ਼ਿਲਾਫ਼ ਪੁਲਸ ਦੀ ਵੱਡੀ ਕਾਰਵਾਈ, 70 ਲੱਖ ਤੋਂ ਵੱਧ ਦੀ ਜਾਇਦਾਦ ਕੀਤੀ ਫ੍ਰੀਜ਼
Wednesday, Nov 29, 2023 - 05:55 PM (IST)
ਫਿਰੋਜ਼ਪੁਰ (ਕੁਮਾਰ)– ਫਿਰੋਜ਼ਪੁਰ ਜ਼ਿਲ੍ਹੇ ਵਿਚ ਨਸ਼ਾ ਸਮੱਗਲਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਪੁਲਸ ਨੇ ਹੁਣ ਤੱਕ ਐੱਨ.ਡੀ.ਪੀ.ਐੱਸ. ਐਕਟ ਤਹਿਤ ਦਰਜ ਕੀਤੇ ਗਏ 30 ਮੁਕੱਦਮਿਆਂ ਵਿਚ ਨਸ਼ਾ ਸਮੱਗਲਰਾਂ ਵਲੋਂ ਗੈਰ-ਕਾਨੂੰਨੀ ਢੰਗ ਨਾਲ ਬਣਾਈਆਂ 14 ਕਰੋੜ 16 ਲੱਖ 66 ਹਜ਼ਾਰ 802 ਰੁਪਏ ਦੀਆਂ ਜਾਇਦਾਦਾਂ ਫ੍ਰੀਜ਼ ਕਰ ਦਿੱਤੀਆਂ ਹਨ।
ਇਹ ਵੀ ਪੜ੍ਹੋ- 4 ਸਾਲ ਤੋਂ ਰਹਿ ਰਹੇ ਸੀ ਰਿਸ਼ਤੇਦਾਰ ਦੇ ਘਰ, ਜਦੋਂ ਆਪਣੇ ਘਰ ਪਰਤੇ ਤਾਂ ਪੈਰਾਂ ਹੇਠੋਂ ਨਿਕਲ ਗਈ ਜ਼ਮੀਨ
ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਪੀ. ਇਨਵੈਸਟੀਗੇਸ਼ਨ ਫਿਰੋਜ਼ਪੁਰ ਰਣਧੀਰ ਕੁਮਾਰ ਨੇ ਦੱਸਿਆ ਕਿ 2 ਕਿੱਲੋ ਹੈਰੋਇਨ ਬਰਾਮਦਗੀ ਦੇ ਮਾਮਲੇ ਵਿਚ ਕਥਿਤ ਨਸ਼ਾ ਸਮੱਗਲਰ ਸੁਖਦੇਵ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਮਮਦੋਟ ਹਿਠਾੜ ਅਤੇ ਉਸ ਦੀ ਪਤਨੀ ਨਵਨੀਤ ਕੌਰ ਵਲੋਂ ਬਣਾਈ ਗਈ 70 ਲੱਖ 85 ਹਜ਼ਾਰ 300 ਰੁਪਏ ਦੀ ਜਾਇਦਾਦ ਫ੍ਰੀਜ਼ ਕਰ ਦਿੱਤੀ ਗਈ ਹੈ। ਫ੍ਰੀਜ਼ ਕੀਤੀ ਗਈ ਇਸ ਜਾਇਦਾਦ 'ਚ ਉਨ੍ਹਾਂ ਦਾ ਰਿਹਾਇਸ਼ੀ ਮਕਾਨ, ਜ਼ਮੀਨ, ਮਾਰੂਤੀ ਸੁਜ਼ੂਕੀ ਬਰੇਜ਼ਾ ਕਾਰ ਅਤੇ ਟਰੈਕਟਰ-ਟਰਾਲੀਆਂ ਆਦਿ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਮਮਦੋਟ ਪੁਲਸ ਵਲੋਂ ਇਸ ਜਾਇਦਾਦ ਨੂੰ ਫ੍ਰੀਜ਼ ਕਰਨ ਸਬੰਧੀ ਉਸਦੇ ਘਰ ਦੇ ਬਾਹਰ ਨੋਟਿਸ ਵੀ ਚਿਪਕਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਵਿਦਿਆਰਥਣਾਂ ਨਾਲ ਛੇੜਛਾੜ ਕਰਨ ਵਾਲੇ ਪ੍ਰਿੰਸੀਪਲ ਖ਼ਿਲਾਫ਼ ਪ੍ਰਸ਼ਾਸਨ ਦੀ ਸਖ਼ਤ ਕਾਰਵਾਈ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8