ਪੰਜਾਬ ਕੈਬਨਿਟ ਮੰਤਰੀਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਵਿਕਾਸ ਕਾਰਜਾਂ ''ਚ ਆਵੇਗੀ ਤੇਜ਼ੀ

07/17/2022 6:25:58 PM

ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਵੀਂ ਜ਼ਿੰਮੇਵਾਰੀ ਸੌਂਪੀ ਗਈ ਹੈ। ਵਿਕਾਸ ਕਾਰਜਾਂ ਵਿੱਚ ਤੇਜ਼ੀ ਲੈ ਕੇ ਆਉਣ ਲਈ ਅਤੇ ਨਵੇਂ ਪ੍ਰੋਜੈਕਟਾਂ ਦੀ ਸਮੀਖਿਆਂ ਕਰਨ ਲਈ ਕੈਬਨਿਟ ਮੰਤਰੀਆਂ ਨੂੰ ਵੱਖ-ਵੱਖ ਜ਼ਿਲ੍ਹੇ ਸੌਂਪੇ ਗਏ ਹਨ, ਜਿਸ ਦੇ ਮੱਦੇਨਜ਼ਰ ਸੌਂਪੇ ਗਏ ਜ਼ਿਲ੍ਹੇ ਦੇ ਹਰ ਹਲਕੇ ਦੀ ਜ਼ਿੰਮੇਵਾਰੀ ਅਤੇ ਦੇਖ-ਰੇਖ ਕੈਬਨਿਟ ਮੰਤਰੀਆਂ ਵੱਲੋਂ ਕੀਤੀ ਜਾਵੇਗੀ।

ਇਹ ਵੀ ਪੜ੍ਹੋ- 3 ਪਿਸਤੌਲਾਂ ਤੇ 6 ਜ਼ਿੰਦਾ ਰੌਂਦ ਸਣੇ 1 ਨੌਜਵਾਨ ਗ੍ਰਿਫ਼ਤਾਰ, ਵੱਡੀ ਵਾਰਦਾਤ ਲਈ ਗੈਂਗਸਟਰਾਂ ਨੂੰ ਕਰਨੇ ਸੀ ਸਪਲਾਈ

ਇਸ ਸਬੰਧੀ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਆਮ ਲੋਕਾਂ ਨੂੰ ਭਲਾਈ ਸਕੀਮਾਂ ਦਾ ਲਾਭ ਲੈਣਾ ਚਾਹੀਦਾ ਹੈ। ਲੋਕਾਂ ਨੂੰ ਆਉਣ ਵਾਲੀ ਹਰ ਛੋਟੀ-ਵੱਡੀ ਸਮੱਸਿਆ ਦਾ ਹੱਲ ਕੀਤਾ ਜਾਵੇਗਾ ਅਤੇ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਵੀ ਤੇਜ਼ੀ ਲਿਆਂਦੀ ਜਾਵੇਗੀ। ਜਿਸ ਦੇ ਮੱਦੇਨਜ਼ਰ ਕੈਬਨਿਟ ਮੰਤਰੀਆਂ ਨੂੰ ਨਵੇਂ ਪ੍ਰੋਜੈਕਟਾਂ ਦੀ ਸਮੀਖਿਆ ਕਰਨ ਲਈ ਵੱਖ-ਵੱਖ ਜ਼ਿਲ੍ਹਿਆਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਤੋਂ ਇਲਾਵਾ ਮਾਨ ਨੇ ਕਿਹਾ ਕਿ ਅਸੀਂ ਪੰਜਾਬ ਅਤੇ ਪੰਜਾਬੀਆਂ ਦੀ ਬਿਹਤਰੀ ਲਈ ਪੂਰੇ ਵਚਨਬੱਧ ਹਾਂ। 

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।

Gurminder Singh

This news is Content Editor Gurminder Singh