ਪੰਜਾਬ ਦੀ ਸਿਆਸਤ ''ਚ ਵੱਡੀ ਹਲਚਲ! ਸਿਆਸੀ ਗਲਿਆਰਿਆਂ ''ਚ ਛਿੜੀ ਨਵੀਂ ਚਰਚਾ
Sunday, Nov 16, 2025 - 02:57 PM (IST)
ਲੁਧਿਆਣਾ (ਹਿਤੇਸ਼)-ਪੰਜਾਬ ਵਿਚ 2022 ਤੋਂ ਬਾਅਦ ਹੋਈਆਂ ਜ਼ਿਮਨੀ ਚੋਣਾਂ ਦੌਰਾਨ ਜਿੱਤਣ ਵਾਲੇ ਆਮ ਆਦਮੀ ਪਾਰਟੀ ਦੇ 5 ਵਿਚੋਂ ਦੋ ਵਿਧਾਇਕਾਂ ਨੂੰ ਮੰਤਰੀ ਬਣਾਇਆ ਗਿਆ ਸੀ, ਜਿਸ ਦੇ ਮੱਦੇਨਜ਼ਰ ਸਿਆਸੀ ਗਲਿਆਰਿਆਂ ’ਚ ਇਹ ਚਰਚਾ ਛਿੜੀ ਹੋਈ ਹੈ ਕਿ ਕੀ ਤਰਨਤਾਰਨ ਤੋਂ ਵਿਧਾਇਕ ਬਣੇ ਹਰਮੀਤ ਸਿੰਘ ਸੰਧੂ ਦਾ ਵੀ ਨੰਬਰ ਲੱਗੇਗਾ।
ਇਥੇ ਦੱਸਣਾ ਉਚਿਤ ਹੋਵੇਗਾ ਕਿ ਪੰਜਾਬ ’ਚ 2022 ਤੋਂ ਬਾਅਦ ਸਭ ਤੋਂ ਪਹਿਲਾਂ ਵਿਧਾਨ ਸਭਾ ਉਪ-ਚੋਣ ਜਲੰਧਰ ਵੈਸਟ ਸੀਟ ’ਤੇ ਸ਼ੀਤਲ ਅੰਗੁਰਾਲ ਵੱਲੋਂ ਅਸਤੀਫਾ ਦੇ ਕੇ ਭਾਜਪਾ ਵਿਚ ਸ਼ਾਮਲ ਹੋਣ ਕਾਰਨ ਹੋਈ ਸੀ, ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਵੱਲੋਂ ਭਾਜਪਾ ਦੇ ਵੱਡੇ ਨੇਤਾ ਚੁੰਨੀ ਲਾਲ ਭਗਤ ਦੇ ਬੇਟੇ ਮਹਿੰਦਰ ਭਗਤ ਨੂੰ ਟਿਕਟ ਦਿੱਤੀ ਗਈ ਅਤੇ ਉਨ੍ਹਾਂ ਨੂੰ ਮੰਤਰੀ ਬਣਾਉਣ ਦਾ ਦਾਅਵਾ ਕੀਤਾ ਗਿਆ। ਹਾਲਾਂਕਿ ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਤੋਂ ਬਾਅਦ ਹੋਈਆਂ 4 ਵਿਧਾਨ ਸਭਾ ਉਪ-ਚੋਣਾਂ ਦੌਰਾਨ ਇਸ ਤਰ੍ਹਾਂ ਦਾ ਕੋਈ ਐਲਾਨ ਨਹੀਂ ਕੀਤਾ ਗਿਆ ਪਰ ਲੁਧਿਆਣਾ ਵੈਸਟ ਸੀਟ ’ਤੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ ਤੋਂ ਬਾਅਦ ਹੋਈ ਜ਼ਿਮਨੀ ਚੋਣ ਵਿਚ ਉਮੀਦਵਾਰ ਬਣਾਏ ਗਏ ਸੰਜੀਵ ਅਰੋੜਾ ਨੂੰ ਮੰਤਰੀ ਬਣਾਉਣ ਦਾ ਦਾਅਵਾ ਕਰਕੇ ਉਸ ਨੂੰ ਪੂਰਾ ਵੀ ਕੀਤਾ ਗਿਆ, ਜਦਕਿ ਤਰਨਤਾਰਨ ਜ਼ਿਮਨੀ ਚੋਣ ਦੌਰਾਨ ਵੀ ਆਮ ਆਦਮੀ ਪਾਰਟੀ ਵੱਲੋਂ ਇਸ ਤਰ੍ਹਾਂ ਦਾ ਕੋਈ ਦਾਅ ਨਹੀਂ ਖੇਡਿਆ ਗਿਆ।
ਇਹ ਵੀ ਪੜ੍ਹੋ: ਗੋਲ਼ੀਆਂ ਦੀ ਆਵਾਜ਼ ਨਾਲ ਦਹਿਲਿਆ ਜਲੰਧਰ! ਕੰਬਿਆ ਇਲਾਕਾ, ਸਹਿਮੇ ਲੋਕ
ਹੁਣ ਹਰਮੀਤ ਸੰਧੂ ਜਿੱਤ ਗਏ ਹਨ ਤਾਂ ਸਿਆਸੀ ਗਲਿਆਰਿਆਂ ਵਿਚ ਇਹ ਚਰਚਾ ਛਿੜ ਗਈ ਹੈ ਕਿ ਕੀ ਅਰੋੜਾ ਅਤੇ ਭਗਤ ਦੀ ਤਰ੍ਹਾਂ ਹਰਮੀਤ ਸੰਧੂ ਦਾ ਵੀ ਨੰਬਰ ਲੱਗੇਗਾ ਕਿਉਂਕਿ ਤਰਨਤਾਰਨ ਦੀ ਜ਼ਿਮਨੀ ਚੋਣ ਨੂੰ ਆਮ ਆਦਮੀ ਪਾਰਟੀ 2027 ਦਾ ਸੈਮੀਫਾਈਨਲ ਦੱਸ ਰਹੀ ਸੀ ਅਤੇ ਅਕਾਲੀ ਦਲ ਦੇ ਦੋ ਗੁੱਟਾਂ ਦੇ ਨਾਲ ਕਾਂਟੇ ਦੀ ਟੱਕਰ ਤੋਂ ਬਾਅਦ ਸੰਧੂ ਨੇ ਜਿੱਤ ਹਾਸਲ ਕੀਤੀ ਹੈ।
ਇਹ ਵੀ ਪੜ੍ਹੋ: Punjab: ਪਾਰਕ 'ਚ ਵਿਅਕਤੀ ਦੀ ਮਿਲੀ ਲਾਸ਼ ਵੇਖ ਉੱਡੇ ਪਰਿਵਾਰ ਦੇ ਹੋਸ਼, ਅਗਲੇ ਮਹੀਨੇ ਸੀ ਧੀ ਦਾ ਵਿਆਹ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
