ਸ਼ਰੇਆਮ ਨਸ਼ਾ ਵੇਚਣ ਦੀ ਵਾਇਰਲ ਵੀਡੀਓ ਨੂੰ ਲੈ ਕੇ ਪੁਲਸ ਦੀ ਵੱਡੀ ਕਾਰਵਾਈ, 7 ਨੂੰ ਕੀਤਾ ਕਾਬੂ

Wednesday, May 04, 2022 - 04:42 PM (IST)

ਸ਼ਰੇਆਮ ਨਸ਼ਾ ਵੇਚਣ ਦੀ ਵਾਇਰਲ ਵੀਡੀਓ ਨੂੰ ਲੈ ਕੇ ਪੁਲਸ ਦੀ ਵੱਡੀ ਕਾਰਵਾਈ, 7 ਨੂੰ ਕੀਤਾ ਕਾਬੂ

ਫਰੀਦਕੋਟ (ਜਗਤਾਰ ਦੁਸਾਂਝ) : ਕੱਲ ਸ਼ਾਮ ਤੋਂ ਇੱਕ ਵੀਡੀਓ ਸ਼ੋਸ਼ਲ ਮੀਡਿਆ ’ਤੇ ਕਾਫੀ ਵਾਇਰਲ ਹੋ ਰਹੀ ਸੀ, ਜਿਸ ’ਚ ਸ਼ਰੇਆਮ ਇੱਕ ਵਿਅਕਤੀ ਨਸ਼ਾ ਵੇਚ ਰਿਹਾ ਸੀ ਜਿਸ ਤੋਂ ਬਾਅਦ ਪੁਲਸ ਹਰਕਤ ’ਚ ਆਈ ਅਤੇ ਦੇਰ ਰਾਤ ਤੱਕ ਚੱਲੀ ਕਾਰਵਾਈ ਦੌਰਾਣ ਸੰਜੇ ਨਗਰ ਬਸਤੀ ਫਰੀਦਕੋਟ ਤੋਂ 7 ਵਿਅਕਤੀਆਂ ਦੀ ਗ੍ਰਿਫ਼ਤਾਰੀ ਕੀਤੀ ਹੈ। ਇਨ੍ਹਾਂ ਕੋਲੋਂ 300 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪੁਲਸ ਮੁਲਾਜ਼ਮ ਤੇ ਉਸਦੇ ਪੁੱਤ ਦੀ ਗੁੰਡਾਗਰਦੀ, ਗਰਭਵਤੀ ਔਰਤ ਸਮੇਤ ਕਈਆਂ ਨੂੰ ਕੀਤਾ ਜ਼ਖਮੀ

ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ ਫਰੀਦਕੋਟ ਮੈਡਮ ਅਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਜੋ ਵੀਡੀਓ ਵਾਇਰਲ ਹੋ ਰਹੀ ਹੈ ਉਹ ਕਾਫੀ ਪੁਰਾਣੀ ਹੈ। ਇਸ ਸਬੰਧੀ ਸਾਡੇ ਵੱਲੋਂ ਗੰਭੀਰਤਾ ਨਾਲ ਲੈਂਦੇ ਹੋਏ ਅਤੇ ਆਪਣੇ ਸੂਤਰਾਂ ਮੁਤਾਬਿਕ ਦੇਰ ਰਾਤ ਤੱਕ ਰੇਡਜ਼ ਕੀਤੀਆਂ ਗਈਆਂ ਸਨ ਅਤੇ ਇਸ ਦੌਰਾਨ 7 ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ ਹੈ, ਜਿਨ੍ਹਾਂ ਕੋਲੋ 300 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ ਹੈ। ਇਸ ਸਬੰਧੀ ਜਾਂਚ ਕੀਤੀ ਜਾਵੇਗੀ ਅਤੇ ਉਨ੍ਹਾਂ ਕਿਹਾ ਕਿ ਇਨ੍ਹਾਂ ਮੁਲਜ਼ਮਾਂ ਨੂੰ ਅੱਜ ਅਦਾਲਤ ’ਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਜਾਵੇਗਾ ਅਤੇ ਹੋਰ ਪੁੱਛਗਿੱਛ ਕੀਤੀ ਜਵੇਗੀ ਕਿ ਇਨ੍ਹਾਂ ਵੱਲੋਂ ਕਿਥੋਂ ਨਸ਼ੀਲਾ ਸਮਾਨ ਲਿਆ ਕੇ ਅੱਗੇ ਵੇਚਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਫਿਰੋਜ਼ਪੁਰ ਦੇ ਪਿੰਡ ਅੱਕੂ ਮਸਤੇ ਕੇ ਦੇ ਸਾਬਕਾ ਸਰਪੰਚ ਦੀ ਘਰ ’ਚੋਂ ਮਿਲੀ ਗਲੀ-ਸੜੀ ਲਾਸ਼, ਫੈਲੀ ਸਨਸਨੀ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


author

Meenakshi

News Editor

Related News