ਪਤਨੀ ਨਾਲ ਨਜਾਇਜ਼ ਸਬੰਧਾਂ ਦੇ ਸ਼ੱਕ 'ਚ ਪਤੀ ਨੇ ਮੋਟਰਸਾਈਕਲ ਸਵਾਰਾਂ ਨੂੰ ਕਾਰ ਨਾਲ ਦਰੜਿਆ, ਇਕ ਦੀ ਮੌਤ

Saturday, Aug 05, 2023 - 01:11 PM (IST)

ਪਤਨੀ ਨਾਲ ਨਜਾਇਜ਼ ਸਬੰਧਾਂ ਦੇ ਸ਼ੱਕ 'ਚ ਪਤੀ ਨੇ ਮੋਟਰਸਾਈਕਲ ਸਵਾਰਾਂ ਨੂੰ ਕਾਰ ਨਾਲ ਦਰੜਿਆ, ਇਕ ਦੀ ਮੌਤ

ਸੰਗਰੂਰ- ਇਕ ਕਾਰ ਚਾਲਕ ਵੱਲੋਂ ਇੱਕ ਵਿਅਕਤੀ ਨੂੰ ਕੁਚਲ ਕੇ ਮਾਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਮੁਲਜ਼ਮ ਕਾਰ ਚਾਲਕ ਮ੍ਰਿਤਕ ਵਿਅਕਤੀ ਦੇ ਭਤੀਜੇ ਨੂੰ ਮਾਰਨਾ ਚਾਹੁੰਦਾ ਸੀ। ਮੁਲਜ਼ਮ ਨੂੰ ਸ਼ੱਕ ਸੀ ਕਿ ਮ੍ਰਿਤਕ ਦੇ ਭਤੀਜੇ ਦਾ ਉਸ ਦੀ ਪਤਨੀ ਨਾਲ ਪ੍ਰੇਮ ਸਬੰਧ ਚੱਲ ਰਿਹਾ ਹੈ। ਜਿਸ ਦੇ ਚੱਲਦੇ ਮੁਲਜ਼ਮ ਨੇ ਗੱਡੀ ਉਨ੍ਹਾਂ ਦੇ ਮੋਟਰ ਸਾਈਕਲ 'ਚ ਟੱਕਰ ਮਾਰ ਦਿੱਤੀ। ਜਿਸ ਦੌਕਾਨ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ। ਜਾਣਕਾਰੀ ਮੁਤਾਬਕ ਦੋਵੇਂ ਮੋਟਰਸਾਈਕਲ ਸਵਾਰਾਂ ਦਾ ਰਿਸ਼ਤਾ ਚਾਚਾ-ਭਤੀਜਾ ਸੀ। ਮ੍ਰਿਤਕ ਆਪਣੇ ਭਤੀਜੇ ਦੇ ਮੋਟਰਸਾਈਕਲ ’ਤੇ ਬੈਠਾ ਸੀ। ਪੁਲਸ ਨੇ ਮੁਲਜ਼ਮ ਕਾਰ ਸਵਾਰ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ- ਤਰਨਤਾਰਨ 'ਚ ਹਥਿਆਰਾਂ ਸਣੇ ਕਬਜ਼ਾ ਲੈਣ ਪੁੱਜੇ 14 ਵਿਅਕਤੀਆਂ ਖ਼ਿਲਾਫ਼ ਪੁਲਸ ਦੀ ਸਖ਼ਤ ਕਾਰਵਾਈ

ਧੂਰੀ ਵਾਸੀ ਕੁਲਦੀਪ ਸਿੰਘ ਨੇ ਦੱਸਿਆ ਕਿ ਉਹ ਆਪਣੇ ਚਾਚੇ ਬਲਦੇਵ ਸਿੰਘ ਨਾਲ ਠੇਕੇ ਤੋਂ ਸ਼ਰਾਬ ਲੈ ਕੇ ਸਾਈਕਲ ’ਤੇ ਵਾਪਸ ਆ ਰਿਹਾ ਸੀ। ਜਗਸੀਰ ਸਿੰਘ ਨੇ ਰਾਸਤੇ 'ਚ ਤੇਜ਼ ਰਫ਼ਤਾਰ ਗੱਡੀ ਉਨ੍ਹਾਂ ਦੇ ਮੋਟਰ ਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਕਾਰਨ ਚਾਚਾ ਬਲਦੇਵ ਸਿੰਘ ਉਸ ਦੀ ਕਾਰ ਹੇਠਾਂ ਆ ਗਿਆ ਅਤੇ ਜਗਸੀਰ ਸਿੰਘ ਮੋਟਰਸਾਈਕਲ ਨੂੰ ਦੂਰ ਦਾ ਘਸੀਟਦਾ ਰਿਹਾ। 

ਇਹ ਵੀ ਪੜ੍ਹੋ- ਪੁਲਸ ਮੁਲਾਜ਼ਮ ਨੇ ਕਾਰ ਨਾਲ ਦਰੜਿਆ ਦੋਧੀ, ਗੱਡੀ 'ਚੋਂ ਬਰਾਮਦ ਹੋਈ ਸ਼ਰਾਬ ਦੀ ਬੋਤਲ

ਇਸ ਦੌਰਾਨ ਰਾਹਗੀਰ ਇਕੱਠੇ ਹੋ ਗਏ। ਇਸ ਤੋਂ ਬਾਅਦ ਚਾਚੇ ਨੂੰ ਧੂਰੀ ਦੇ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਕੁਲਦੀਪ ਨੇ ਦੱਸਿਆ ਕਿ ਦੁਸ਼ਮਣੀ ਇਹ ਹੈ ਕਿ ਜਗਸੀਰ ਨੂੰ ਸ਼ੱਕ ਸੀ ਕਿ ਉਹ ਉਸ ਦੀ ਪਤਨੀ ਨਾਲ ਗਲਤ ਹੈ। ਇਸ ਕਾਰਨ ਉਸ ਨੇ ਜਾਨੋਂ ਮਾਰਨ ਦੀ ਨੀਅਤ ਨਾਲ ਕਾਰ ਮੋਟਰਸਾਈਕਲ 'ਚ ਮਾਰ ਦਿੱਤੀ।

ਇਹ ਵੀ ਪੜ੍ਹੋ-  ਚੰਡੀਗੜ੍ਹ ਰੂਟ 'ਤੇ ਚੱਲਦੀ ਪਨ ਬੱਸ ਨੂੰ ਲੱਗੀ ਭਿਆਨਕ ਅੱਗ, ਸੜ ਕੇ ਹੋਈ ਸੁਆਹ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News