2 ਮੋਟਰਸਾਈਕਲ ਚੋਰ ਪੁਲਸ ਨੇ ਕੀਤੇ ਕਾਬੂ, ਜੰਗਲ ''ਚ ਲੁਕੋ ਕੇ ਰੱਖੇ ਬਿਨਾਂ ਨੰਬਰ ਪਲੇਟ ਦੇ 6 ਬੁਲੇਟ ਵੀ ਕੀਤੇ ਬਰਾਮਦ
Monday, Feb 26, 2024 - 03:31 AM (IST)
ਚੰਡੀਗੜ੍ਹ (ਸੁਸ਼ੀਲ) : ਦੋ ਪਹੀਆ ਵਾਹਨ ਚੋਰੀ ਕਰ ਕੇ ਤਰਨਤਾਰਨ ਜਾ ਕੇ ਵੇਚਣ ਵਾਲੇ ਦੋ ਨੌਜਵਾਨਾਂ ਨੂੰ ਪੁਲਸ ਨੇ ਗਰਚਾ ਮੋੜ ਨੇੜਿਓਂ ਕਾਬੂ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਮਨੀਮਾਜਰਾ ਦੇ ਪਿੱਪਲੀਵਾਲਾਂ ਟਾਊਨ ਵਾਸੀ ਗੋਵਿੰਦਾ ਅਤੇ ਹੱਲੋਮਾਜਰਾਂ ਵਾਸੀ ਬੰਟੀ ਵਜੋਂ ਹੋਈ ਹੈ। ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ ਪੁਲਸ ਨੇ 7 ਮੋਟਰਸਾਈਕਲ ਬਰਾਮਦ ਕੀਤੇ ਹਨ, ਜਿਨ੍ਹਾਂ ’ਚ 6 ਬੁਲੇਟ ਹਨ। ਇੰਡਸਟਰੀਅਲ ਏਰੀਆ ਥਾਣਾ ਪੁਲਸ ਨੇ ਵਾਹਨਾਂ ਨੂੰ ਜ਼ਬਤ ਕਰ ਕੇ ਮੁਲਜ਼ਮਾਂ ਨੂੰ ਜ਼ਿਲ੍ਹਾ ਅਦਾਲਤ ’ਚ ਪੇਸ਼ ਕੀਤਾ। ਅਦਾਲਤ ਨੇ ਮੁਲਜ਼ਮਾਂ ਨੂੰ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ ਹੈ।
ਮੋਟਰਸਾਈਕਲਾਂ ਦੀਆਂ ਨੰਬਰ ਪਲੇਟਾਂ ਕੀਤੀਆਂ ਗ਼ਾਇਬ
ਇੰਡਸਟਰੀਅਲ ਏਰੀਆ ਥਾਣੇ ’ਚ ਤਾਇਨਾਤ ਏ.ਐੱਸ.ਆਈ. ਓਮਵੀਰ ਪੁਲਸ ਟੀਮ ਨਾਲ ਗਰਚਾ ਮੋੜ ’ਤੇ ਨਾਕਾ ਲਾ ਕੇ ਸ਼ੱਕੀ ਵਾਹਨ ਚਾਲਕਾਂ ਦੀ ਚੈਕਿੰਗ ਕਰ ਰਹੇ ਸਨ। ਇਸ ਦੌਰਾਨ ਸਾਹਮਣੇ ਤੋਂ ਪੁਲਸ ਨੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਆਉਂਦੇ ਦੇਖਿਆ। ਜਦੋਂ ਨੌਜਵਾਨ ਮੁੜ ਕੇ ਭੱਜਣ ਲੱਗੇ ਤਾਂ ਪੁਲਸ ਨੇ ਉਨ੍ਹਾਂ ਨੂੰ ਫੜ ਲਿਆ। ਉਨ੍ਹਾਂ ਦੀ ਪਛਾਣ ਗੋਵਿੰਦਾ ਅਤੇ ਬੰਟੀ ਵਜੋਂ ਹੋਈ ਹੈ।
ਇਹ ਵੀ ਪੜ੍ਹੋ- ਹਰਿਆਣਾ ਦੇ ਸਾਬਕਾ ਵਿਧਾਇਕ ਦਾ ਗੋਲ਼ੀਆਂ ਮਾਰ ਕੇ ਕੀਤਾ ਕਤਲ, 1 ਸੁਰੱਖਿਆ ਕਰਮਚਾਰੀ ਦੀ ਵੀ ਹੋਈ ਮੌਤ
ਜਾਂਚ ’ਚ ਸਾਹਮਣੇ ਆਇਆ ਕਿ ਬਰਾਮਦ ਹੋਈ ਮੋਟਰਸਾਈਕਲ ਦੜਵਾ ਤੋਂ ਚੋਰੀ ਕੀਤੀ ਗਈ ਸੀ। ਮੁਲਜ਼ਮਾਂ ਨੇ ਦੱਸਿਆ ਕਿ ਉਹ ਮੋਟਰਸਾਈਕਲ ਚੋਰੀ ਕਰ ਕੇ ਤਰਨਤਾਰਨ ਦੇ ਦੋ ਨੌਜਵਾਨਾਂ ਨੂੰ ਵੇਚਦੇ ਸਨ। ਪੁਲਸ ਨੇ ਜੰਗਲ ’ਚ ਲੁਕੋ ਕੇ ਰੱਖੇ 6 ਬੁਲੇਟ ਮੋਟਰਸਾਈਕਲ ਬਰਾਮਦ ਕੀਤੇ ਹਨ। ਸਾਰੇ ਮੋਟਰਸਾਈਕਲਾਂ ਦੀਆਂ ਨੰਬਰ ਪਲੇਟਾਂ ਗ਼ਾਇਬ ਸਨ। ਇੰਡਸਟਰੀਅਲ ਏਰੀਆ ਥਾਣਾ ਪੁਲਸ ਬੁਲੇਟ ਦੇ ਇੰਜਣ ਅਤੇ ਚੈਸੀ ਨੰਬਰ ਦੀ ਮਦਦ ਨਾਲ ਮਾਲਕਾਂ ਦਾ ਪਤਾ ਲਾ ਰਹੀ ਹੈ।
ਇਹ ਵੀ ਪੜ੍ਹੋ- ਪੁਰਾਣੀ ਰੰਜਿਸ਼ ਕਾਰਨ ਨੌਜਵਾਨ ਨੂੰ ਗੱਡੀ ਹੇਠਾਂ ਦੇ ਕੇ ਮਾਰਿਆ, ਫਰਾਰ ਹੁੰਦੇ ਸਮੇਂ ਹੋ ਗਿਆ ਇਕ ਹੋਰ ਵੱਡਾ ਕਾਂਡ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e