ਬਾਈਕ ਚੋਰ ਗਿਰੋਹ ਦੇ 4 ਮੈਂਬਰ ਕਾਬੂ, 11 ਮੋਟਰਸਾਈਕਲ ਅਤੇ 3 ਸਕੂਟੀਆਂ ਬਰਾਮਦ

10/25/2021 8:57:01 PM

ਫਰੀਦਕੋਟ (ਜਗਤਾਰ ਦੁਸਾਂਝ)-ਸ਼ਹਿਰ ਅੰਦਰ ਲਗਾਤਾਰ ਵ੍ਹੀਕਲ ਚੋਰੀ ਦੀਆਂ ਵਧੀਆਂ ਵਾਰਦਾਤਾਂ ਤੋਂ ਪ੍ਰੇਸ਼ਾਨ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਮਿਲੀ, ਜਦੋਂ ਬਾਈਕ ਚੋਰ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਚਾਰ ਮੋਟਰਸਾਈਕਲ ਚੋਰਾਂ ਨੂੰ ਕਾਬੂ ਕੀਤਾ ਗਿਆ। ਇਨ੍ਹਾਂ ਕੋਲੋਂ 14 ਵ੍ਹੀਕਲ, ਜਿਨ੍ਹਾਂ ’ਚ ਵੱਖ-ਵੱਖ ਮਾਰਕੇ ਦੇ 11 ਮੋਟਰਸਾਈਕਲ ਅਤੇ 3 ਐਕਟਿਵਾ ਸਕੂਟੀਆਂ ਬਰਾਮਦ ਕੀਤੀਆਂ ਗਈਆਂ ਹਨ। ਜਾਣਕਾਰੀ ਦਿੰਦਿਆਂ ਐੱਸ. ਪੀ. ਬਾਲ ਕ੍ਰਿਸ਼ਨ ਸਿੰਗਲਾ ਨੇ ਦੱਸਿਆ ਕਿ ਐੱਸ. ਆਈ. ਲਾਭ ਸਿੰਘ, ਮੁੱਖ ਅਫਸਰ ਥਾਣਾ ਸਿਟੀ ਫਰੀਦਕੋਟ ਦੀ ਟੀਮ ਨੇ ਇਨ੍ਹਾਂ ਵਾਰਦਾਤਾਂ ਨੂੰ ਟਰੇਸ ਕਰਨ ’ਚ ਸਫਲਤਾ ਹਾਸਲ ਕੀਤੀ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਥਾਣਾ ਸਿਟੀ ਫਰੀਦਕੋਟ ਪੁਲਸ ਵੱਲੋਂ ਗੁਰਮੀਤ ਸਿੰਘ ਪੁੱਤਰ ਚਾਨਣ ਸਿੰਘ ਵਾਸੀ ਸੰਮੇਵਾਲੀ ਹਾਲ ਗੁਰੂ ਤੇਗ਼ ਬਹਾਦਰ ਨਗਰ, ਗਲੀ ਨੰ: 08, ਬਠਿੰਡਾ ਰੋਡ, ਸ੍ਰੀ ਮੁਕਤਸਰ ਸਾਹਿਬ, ਜੇਮਸ ਉਰਫ ਬੱਬੂ ਪੁੱਤਰ ਮਾਈਕਲ ਪੁੱਤਰ ਨਵਾਬ ਵਾਸੀ ਫੱਤੂਵਾਲਾ ਜ਼ਿਲ੍ਹਾ ਫਿਰੋਜ਼ਪੁਰ, ਨਿਸ਼ਾਨ ਸਿੰਘ ਉਰਫ ਸੋਨੂੰ ਪੁੱਤਰ ਜੋਗਿੰਦਰ ਸਿੰਘ ਵਾਸੀ ਬਸਤੀ ਜੀਆ ਬੰਗਾ, ਫਿਰੋਜ਼ਪੁਰ ਅਤੇ ਰਣਜੀਤ ਸਿੰਘ ਉਰਫ ਰਾਣਾ ਪੁੱਤਰ ਬੇਅੰਤ ਸਿੰਘ ਵਾਸੀ ਧੀਰਾ ਪੁੱਤਰਾ, ਫਿਰੋਜ਼ਪੁਰ ਨੂੰ ਗ੍ਰਿਫ਼ਤਾਰ ਕਰ ਕੇ ਇਨ੍ਹਾਂ ਦੇ ਕਬਜ਼ੇ ’ਚੋਂ ਕੁਲ 14 ਵ੍ਹੀਕਲ (11 ਮੋਟਰਸਾਈਕਲ ਵੱਖ-ਵੱਖ ਮਾਰਕਾ ਅਤੇ 3 ਐਕਟਿਵਾ) ਬਰਾਮਦ ਕਰਨ ’ਚ ਸਫਲਤਾ ਹਾਸਲ ਕੀਤੀ ਗਈ ਹੈ। ਦੋਸ਼ੀਆਂ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਨ੍ਹਾਂ ਪਾਸੋਂ ਹੋਰ ਵੀ ਅਹਿਮ ਸੁਰਾਗ ਲੱਗਣ ਦੀ ਉਮੀਦ ਹੈ।  

Manoj

This news is Content Editor Manoj