ਧਰਮਕੋਟ ਰੋਡ ''ਤੇ ਸੜਕ ਹਾਦਸੇ ''ਚ ਬਾਈਕ ਸਵਾਰ ਦੀ ਮੌਤ, ਸੋਨੇ ਦੀ ਚੇਨ ਤੇ ਅੰਗੂਠੀ ਹੋ ਗਈ ਗਾਇਬ

Sunday, Jun 28, 2026 - 07:19 PM (IST)

ਧਰਮਕੋਟ ਰੋਡ ''ਤੇ ਸੜਕ ਹਾਦਸੇ ''ਚ ਬਾਈਕ ਸਵਾਰ ਦੀ ਮੌਤ, ਸੋਨੇ ਦੀ ਚੇਨ ਤੇ ਅੰਗੂਠੀ ਹੋ ਗਈ ਗਾਇਬ

ਵੈੱਬ ਡੈਸਕ : ਮੋਗਾ ਦੇ ਥਾਣਾ ਕੋਟ ਈਸੇ ਖਾਂ ਅਧੀਨ ਧਰਮਕੋਟ ਰੋਡ 'ਤੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਬਾਈਕ ਸਵਾਰ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 32 ਸਾਲਾ ਹਰਵੀਰ ਸਿੰਘ ਵਾਸੀ ਪਿੰਡ ਤਰਫ਼ ਕੋਟਲੀ, ਜ਼ਿਲ੍ਹਾ ਲੁਧਿਆਣਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਹਰਵੀਰ ਸਿੰਘ ਘਰੇਲੂ ਕੰਮ ਲਈ ਕੋਟ ਈਸੇ ਖਾਂ ਗਿਆ ਹੋਇਆ ਸੀ। ਵਾਪਸ ਧਰਮਕੋਟ ਆਉਂਦੇ ਸਮੇਂ ਕਿਸੇ ਅਣਪਛਾਤੇ ਵਾਹਨ ਨੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਰਾਹਗੀਰਾਂ ਵੱਲੋਂ ਉਸ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਮ੍ਰਿਤਕ ਦੇ ਰਿਸ਼ਤੇਦਾਰ ਰਣਜੀਤ ਸਿੰਘ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਹਰਵੀਰ ਸਿੰਘ ਦੇ ਗਲੇ ਵਿੱਚੋਂ ਸੋਨੇ ਦੀ ਚੇਨ ਅਤੇ ਉਂਗਲੀ ਵਿੱਚੋਂ ਅੰਗੂਠੀ ਵੀ ਚੋਰੀ ਕਰ ਲਈ ਗਈ। ਉਨ੍ਹਾਂ ਕਿਹਾ ਕਿ ਟੱਕਰ ਮਾਰਨ ਵਾਲੇ ਅਣਪਛਾਤੇ ਵਾਹਨ ਦਾ ਵੀ ਅਜੇ ਤੱਕ ਕੋਈ ਪਤਾ ਨਹੀਂ ਲੱਗ ਸਕਿਆ। ਉਨ੍ਹਾਂ ਦੱਸਿਆ ਕਿ ਹਰਵੀਰ ਸਿੰਘ ਵਿਆਹਿਆ ਹੋਇਆ ਸੀ ਅਤੇ ਉਸ ਦੇ ਦੋ ਛੋਟੇ ਬੱਚੇ ਹਨ। ਪਰਿਵਾਰ ਨੇ ਇਨਸਾਫ ਦੀ ਮੰਗ ਕੀਤੀ ਹੈ। ਉੱਥੇ ਹੀ ਜਾਂਚ ਅਧਿਕਾਰੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਦਿਨੀ 26 ਜੂਨ ਧਰਮਕੋਟ ਰੋਡ 'ਤੇ ਹੋਏ ਸੜਕ ਹਾਦਸੇ ਦੀ ਸੂਚਨਾ ਮਿਲਣ 'ਤੇ ਪੁਲਸ ਮੌਕੇ 'ਤੇ ਪਹੁੰਚੀ ਸੀ। ਬਾਈਕ ਸਵਾਰ ਨੌਜਵਾਨ ਦੀ ਮੌਤ ਹੋ ਚੁੱਕੀ ਸੀ। ਪਰਿਵਾਰ ਵੱਲੋਂ ਸੋਨੇ ਦੀ ਚੇਨ ਤੇ ਅੰਗੂਠੀ ਚੋਰੀ ਹੋਣ ਦੀ ਸ਼ਿਕਾਇਤ ਵੀ ਦਿੱਤੀ ਗਈ ਹੈ। ਪੁਲਸ ਵੱਲੋਂ ਮਾਮਲੇ ਦੀ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ। ਪੋਸਟਮਾਰਟਮ ਤੋਂ ਬਾਅਦ ਮ੍ਰਿਤਕ ਦੀ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shubam Kumar

Content Editor

Related News