GT ਰੋਡ ''ਤੇ ਚੜ੍ਹਨ ਲੱਗੇ ਮੋਟਰਸਾਈਕਲ ਸਵਾਰ ਨੂੰ ਟਰਾਲੇ ਨੇ ਮਾਰੀ ਜ਼ਬਰਦਸਤ ਟੱਕਰ ! ਮੌਕੇ ''ਤੇ ਹੀ ਨਿਕਲੀ ਜਾਨ

Sunday, Sep 20, 2026 - 12:25 PM (IST)

GT ਰੋਡ ''ਤੇ ਚੜ੍ਹਨ ਲੱਗੇ ਮੋਟਰਸਾਈਕਲ ਸਵਾਰ ਨੂੰ ਟਰਾਲੇ ਨੇ ਮਾਰੀ ਜ਼ਬਰਦਸਤ ਟੱਕਰ ! ਮੌਕੇ ''ਤੇ ਹੀ ਨਿਕਲੀ ਜਾਨ

ਮੋਗਾ (ਕਸ਼ਿਸ਼ ਸਿੰਗਲਾ)- ਮੋਗਾ ਜ਼ਿਲ੍ਹੇ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਕਸਬਾ ਬਾਘਾਪੁਰਾਣਾ ਵਿਖੇ ਬੀਤੀ ਦੇਰ ਰਾਤ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ 'ਚ ਇਕ ਮੋਟਰਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਹਾਦਸੇ ਦੀ ਸੀ.ਸੀ.ਟੀ.ਵੀ. ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

ਜਾਣਕਾਰੀ ਅਨੁਸਾਰ ਇੱਕ ਮੋਟਰਸਾਈਕਲ ਸਵਾਰ ਬਾਘਾਪੁਰਾਣਾ ਸਥਿਤ ਗਿੱਲ ਢਾਬੇ ਤੋਂ ਬਾਘਾਪੁਰਾਣਾ ਵੱਲ ਜਾ ਰਿਹਾ ਸੀ। ਜਦੋਂ ਉਹ ਜੀ.ਟੀ. ਰੋਡ ’ਤੇ ਚੜ੍ਹਨ ਲੱਗਾ ਤਾਂ ਇਸੇ ਦੌਰਾਨ ਉਹ ਬਾਘਾਪੁਰਾਣਾ ਵੱਲੋਂ ਆ ਰਿਹਾ ਇੱਕ ਤੇਜ਼ ਰਫ਼ਤਾਰ ਘੋੜਾ-ਟਰਾਲੇ ਦੀ ਚਪੇਟ 'ਚ ਆ ਗਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਮੋਟਰਸਾਈਕਲ ਸਵਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਹਾਦਸੇ ਦੀ ਇਹ ਘਟਨਾ ਨੇੜੇ ਲੱਗੇ ਸੀ.ਸੀ.ਟੀ.ਵੀ. ਕੈਮਰੇ 'ਚ ਕੈਦ ਹੋ ਗਈ, ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।


author

Harpreet SIngh

Content Editor

Related News