ਮੋਟਰਸਾਈਕਲਾਂ ਦੀ ਆਪਸੀ ਟੱਕਰ ’ਚ 1 ਜ਼ਖਮੀ

12/11/2018 2:17:41 AM

ਬਠਿੰਡਾ, (ਜ.ਬ.)- ਮੋਟਰਸਾਈਕਲਾਂ ਦੀ ਆਪਸੀ ਟੱਕਰ ’ਚ ਇਕ ਵਿਅਕਤੀ ਜ਼ਖਮੀ ਹੋ ਗਿਆ। ਜਾਣਕਾਰੀ ਅਨੁਸਾਰ ਜੁਝਾਰ ਨਗਰ ਵਿਖੇ ਦੋ ਮੋਟਰਸਾਈਕਲਾਂ ਦੀ ਆਪਸੀ ਟੱਕਰ ’ਚ 1 ਵਿਅਕਤੀ ਜ਼ਖਮੀ ਹੋ ਗਿਆ। ਸੂਚਨਾ ਮਿਲਣ ’ਤੇ ਸਹਾਰਾ ਲਾਈਫ ਸੇਵਿੰਗ ਬ੍ਰਿਗੇਡ ਦੇ ਵਰਕਰ ਮਨੀ ਕਰਨ ਸ਼ਰਮਾ ਅਤੇ ਜਸਕਰਨ ਸਿੰਘ ਮੌਕੇ ’ਤੇ ਪਹੁੰਚੇ। ਸੰਸਥਾ ਵਰਕਰਾਂ ਵਲੋਂ ਤੁਰੰਤ ਜ਼ਖਮੀ ਨੂੰ ਸਰਕਾਰੀ ਹਸਪਤਾਲ ਪਹੁੰਚਾਇਆ। ਜ਼ਖਮੀ ਦੀ ਪਛਾਣ ਅਨੁਰਾਗ (20) ਵਾਸੀ ਗੁਰੂ ਤੇਗ ਬਹਾਦਰ ਨਗਰ ਵਜੋਂ ਹੋਈ। ਉਧਰ, ਧੋਬੀ ਬਾਜ਼ਾਰ ’ਚ ’ਚ ਮੋਟਰਸਾਈਕਲ ਚਾਲਕ ਅਮਰਜੀਤ ਸਿੰਘ (42) ਵਾਸੀ ਗੋਨਿਆਣਾ ਮੰਡੀ ਬੇਹੋਸ਼ ਹੋ ਗਿਆ। ਜਿਸ ਨੂੰ ਸੰਸਥਾ ਵਰਕਰਾਂ ਵਲੋਂ ਹਸਪਤਾਲ ਪਹੁੰਚਾਇਆ।


Related News