ਬਿਕਰਮ ਮੋਫਰ ਚੇਅਰਮੈਨ ਤੇ ਗੁਰਮੀਤ ਕੌਰ ਬਣੀ ਜ਼ਿਲਾ ਪ੍ਰੀਸ਼ਦ ਦੀ ਚੇਅਰਪਰਸਨ

09/21/2019 8:18:14 PM

ਮਾਨਸਾ,(ਸੰਦੀਪ ਮਿੱਤਲ): ਅੱਜ ਜ਼ਿਲਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਤੇ ਚੇਅਰਪਰਸਨ ਦੀ ਚੋਣ ਪ੍ਰਸ਼ਾਸ਼ਨ ਵਲੋਂ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਕਰਵਾਈ ਗਈ। ਇਸ ਮੌਕੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਆਲ ਇੰਡੀਆ ਕਾਂਗਰਸ ਕਮੇਟੀ ਮੈਂਬਰ ਕੁਲਵੰਤ ਰਾਏ ਸਿੰਗਲਾ, ਪੰਜਾਬ ਦੇ ਕਾਂਗਰਸੀ ਆਗੂ ਤੇ ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ, ਹਲਕਾ ਵਿਧਾਇਕ ਨਾਜ਼ਰ ਸਿੰਘ ਮਾਨਸਾਹੀਆ ਤੇ ਸਫਾਈ ਕਰਮਚਾਰੀ ਕਮਿਸ਼ਨ ਪੰਜਾਬ ਦੇ ਵਾਈਸ ਚੇਅਰਮੈਨ ਰਾਮ ਸਿੰਘ ਸਰਦੂਲਗੜ•ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਇਸ ਮੌਕੇ ਜ਼ਿਲਾ ਪ੍ਰੀਸ਼ਦ ਦੇ ਮੈਂਬਰਾਂ ਤੇ ਬਲਾਕ ਸੰਮਤੀ ਦੇ ਚੇਅਰਮੈਨਾਂ ਸਮੇਤ ਕੁੱਲ 16 ਮੈਂਬਰਾਂ 'ਚੋਂ 14 ਮੈਂਬਰ ਹਾਜ਼ਰ ਹੋਏ। ਜਦ ਕਿ 2 ਮੈਂਬਰ ਬਬਲਜੀਤ ਸਿੰਘ ਖਿਆਲਾ ਤੇ ਬਲਾਕ ਸੰਮਤੀ ਮਾਨਸਾ ਦੇ ਚੇਅਰਮੈਨ ਜਗਵਿੰਦਰ ਸਿੰਘ ਗੈਰ ਹਾਜ਼ਰ ਰਹੇ।

ਇਸ ਸਰਬਸੰਮਤੀ ਨਾਲ ਹੋਈ ਚੋਣ ਮੌਕੇ ਪੰਜਾਬ ਕਾਂਗਰਸ ਦੇ ਉਘੇ ਆਗੂ ਤੇ ਸਾਬਕਾ ਵਿਧਾਇਕ ਅਜੀਤ ਇੰਦਰ ਸਿੰਘ ਮੋਫਰ ਦੇ ਫਰਜੰਦ ਬਿਕਰਮ ਸਿੰਘ ਮੋਫਰ ਚੇਅਰਮੈਨ ਤੇ ਗੁਰਮੀਤ ਕੌਰ ਚੇਅਰਪਰਸਨ ਚੁਣੇ ਗਏ। ਚੋਣ ਉਪਰੰਤ ਨਵੇਂ ਚੁਣੇ ਗਏ ਚੇਅਰਮੈਨ ਅਤੇ ਉਪ ਚੇਅਰਮੈਨ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਆਸ਼ਾ ਜਾਹਿਰ ਕੀਤੀ ਕਿ ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿਚ ਸ਼ੁਰੂ ਕੀਤੇ ਵਿਕਾਸ ਕਾਰਜਾਂ ਨੂੰ ਅੱਗੇ ਤੋਰਦੇ ਹੋਏ ਮਾਨਸਾ ਜ਼ਿਲੇ ਨੂੰ ਵੀ ਪੂਰੀ ਤਰ•ਾਂ ਵਿਕਾਸ ਪੱਖੋਂ ਤਰੱਕੀ ਵੱਲ ਲੈ ਕੇ ਜਾਣਗੇ। ਨਵੇਂ ਚੁਣੇ ਚੇਅਰਮੈਨ ਬਿਕਰਮ ਸਿੰਘ ਮੋਫਰ ਨੇ ਕਿਹਾ ਕਿ ਉਹ ਪੰਜਾਬ ਸਰਕਾਰ, ਜਿਲਾ ਪ੍ਰੀਸ਼ਦ ਦੇ ਸਾਰੇ ਮੈਂਬਰਾਂ ਤੇ ਜਿਲਾ ਵਾਸੀਆਂ ਦੇ ਤਹਿ ਦਿਲੋਂ ਧੰਨਵਾਦੀ ਹਨ ਜਿਲਾ ਊਨਾ ਨੂੰ ਇਹ ਜਿੰਮੇਵਾਰੀ ਦਿੱਤੀ ਹੈ। ਊਨਾ ਕਿਹਾ ਕਿ ਉਹ ਇਸ ਜਿੰਮੇਵਾਰੀ ਨੂੰ ਪੂਰੀ ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ ਤੇ ਜਿਲਾ ਦਾ ਸਰਬਪੱਖੀ ਵਿਕਾਸ ਕਰਵਾ ਕੇ ਜਿਲਾ ਨੂੰ ਇੱਕ ਨੰਬਰ ਤੇ ਲਿਆਉਣਗੇ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸਣ ਆਸੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਆਮਦ ਸਬੰਧੀ ਸਾਰੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਏ। ਉਨ੍ਹਾਂ ਕਿਹਾ ਕਿ ਨਵੀਂ ਤਕਨੀਕ ਦਾ ਸਹਾਰਾ ਲੈਂਦਿਆਂ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖਰੀਦ ਸਬੰਧੀ ਕਈ ਨਵੇਂ ਨੁਕਤੇ ਸ਼ਾਮਿਲ ਕੀਤੇ ਗਏ ਹਨ ਤਾਂ ਜੋ ਕਿਸਾਨਾਂ ਨੂੰ ਝੋਨੇ ਦੀ ਖਰੀਦ ਸਬੰਧੀ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਏ।

ਉਨ੍ਹਾਂ ਕਿਸਾਨ ਵੀਰਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਖੇਤਾਂ ਵਿਚ ਸਾੜਨ ਦੀ ਬਜਾਏ ਉਸ ਨੂੰ ਮੁੜ ਜ਼ਮੀਨ ਵਿੱਚ ਵਾਹ ਕੇ ਆਪਣੀ ਮਿੱਟੀ ਦੀ ਉਪਜਾਊ ਸ਼ਕਤੀ ਵਧਾਉਣ ਅਤੇ ਨਾਲ ਹੀ ਵਾਤਾਵਰਣ ਵੀ ਸੁਰੱਖਿਅਤ ਰੱਖਣ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਝੋਨੇ ਦੀ ਪਰਾਲੀ ਨਾ ਜਲਾਉਣ ਦਾ ਭਰਵਾਂ ਹੁੰਗਾਰਾ ਦਿੱਤਾ ਸੀ ਪੰਜਾਬ ਸਰਕਾਰ ਦੇ ਯਤਨਾ ਸਦਕਾ ਕਿਸਾਨ ਵੀਰਾਂ ਨੇ ਜਿਸ ਦੇ ਸਿੱਟੇ ਵਜੋਂ ਪਰਾਲੀ ਜਲਾਉਣ ਦੀ ਬਹੁਤ ਘੱਟ ਘਟਨਾਵਾਂ ਰਿਪੋਰਟ ਹੋਈਆਂ ਸਨ। ਉਨ੍ਹਾਂ ਕਿਹਾ ਕਿ ਇਸ ਵਾਰ ਫਿਰ ਪੰਜਾਬ ਦਾ ਕਿਸਾਨ ਇਹ ਦਿਖਾ ਦੇਵੇਗਾ ਕਿ ਕਿਸ ਪ੍ਰਕਾਰ ਉਹ ਵਾਤਾਵਰਨ ਪ੍ਰਤੀ ਅਤਿ ਸੰਵੇਦਨਸ਼ੀਲ ਹੈ।

ਬਿਕਰਮਜੀਤ ਸਿੰਘ ਮੋਫਰ ਨੇ ਚੇਅਰਮੈਨ ਬਨਣ ਤੋਂ ਬਾਅਦ ਉਦਾਸੀਨ ਭੇਖ ਦਾ ਬਹੁਤ ਹੀ ਪ੍ਰਾਚੀਨ ਸਥਾਨ ਡੇਰਾ ਬਾਬਾ ਭਾਈ ਗੁਰਦਾਸ ਵਿਖੇ ਪਰਿਵਾਰ ਸਮੇਤ ਨਤਮਸਤਕ ਹੋ ਕੇ ਡੇਰੇ ਦੇ ਗੱਦੀ ਨਸ਼ੀਨ ਮਹੰਤ ਅਮ੍ਰਿਤ ਮੁਨੀ ਜੀ, ਮਹੰਤ ਸਾਨਤਾ ਨੰਦ ਜੀ ਬੀਰੋਕੇ ਵਾਲਿਆਂ ਤੋਂ ਆਸ਼ਿਰਵਾਦ ਲਿਆ। ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੇ ਪਿਤਾ ਅਜੀਤ ਇੰਦਰ ਸਿੰਘ ਮੋਫਰ, ਮਾਤਾ ਕੁਲਵਿੰਦਰ ਕੋਰ ਮੋਫਰ, ਧਰਮ ਪਤਨੀ ਸ੍ਰੀਮਤੀ ਅਪਨਦੀਪ ਕੋਰ ਅਤੇ ਨਜਦੀਕੀ ਰਿਸਤੇਦਾਰ ਵੀ ਨਾਲ ਸਨ। ਬਿਕਰਮਜੀਤ ਸਿੰਘ ਮੋਫਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੋ ਜਿੰਮੇਵਾਰੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਚਾਇਤ ਮੰਤਰੀ ਤ੍ਰਿਪਿਤ ਰਜਿੰਦਰ ਸਿੰਘ ਬਾਜਵਾ ਨੇ ਉਨ੍ਹਾਂ ਨੂੰ ਸੌਂਪੀ ਹੈ, ਉਹ ਉਸ ਨੂੰ ਤਨਦੇਹੀ, ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਸੰਤਾਂ ਮਹਾਪੁਰਸ਼ਾਂ ਦੀ ਅਪਾਰ ਕ੍ਰਿਪਾ ਸਦਕਾ ਹੀ ਜ਼ਿਲਾ ਪ੍ਰੀਸ਼ਦ ਦੀ ਚੋਣ ਵਿਚੋਂ ਉਹ ਰਿਕਾਰਡ ਤੋੜ ਪੰਜਾਬ ਵਿਚੋਂ ਪਹਿਲੇ ਨੰਬਰ 'ਤੇ ਆਏ ਸਨ ਤੇ ਅੱਜ ਸਰਬ ਸੰਮਤੀ ਨਾਲ ਜ਼ਿਲਾ ਪ੍ਰੀਸ਼ਦ ਦੇ ਚੇਅਰਮੈਨ ਬਣੇ ਹਨ।

PunjabKesari

ਇਸ ਮੌਕੇ ਸਾਬਕਾ ਵਿਧਾਇਕ ਅਜੀਤਇੰਦਰ ਸਿੰਘ ਮੋਫਰ, ਵਧੀਕ ਡਿਪਟੀ ਕਮਿਸਨਰ ਜਨਰਲ ਸ੍ਰੀ ਰਾਜਦੀਪ ਸਿੰਘ ਬਰਾੜ, ਸਾਬਕਾ ਡਿਪਟੀ ਸਪੀਕਰ ਜਸਵੰਤ ਸਿੰਘ ਫਫੜੇ ਭਾਈਕੇ, ਪ੍ਰਕਾਸ਼ ਚੰਦ ਕੁਲਰੀਆਂ, ਸੁਖਦਰਸ਼ਨ ਸਿੰਘ ਖਾਰਾ, ਜਗਤਾਰ ਸਿੰਘ ਭਲੇਰੀਆ, ਰਾਜ ਕੁਮਾਰ ਸਰਦੂਲਗੜ•, ਸਤਪਾਲ ਵਰਮਾ, ਗੁਰਦੀਪ ਸਿੰਘ ਲਖਮੀਰਵਾਲਾ, ਚੁਸਪਿਦਰ ਸਿੰਘ ਭੁਪਾਲ, ਸਰਪੰਚ ਗੁਰਵਿੰਦਰ ਸਿੰਘ ਪੰਮੀ ਰਾਏਪੁਰ, ਸਰਪੰਚ ਗੁਰਲਾਲ ਸਿੰਘ ਗੋਬਿੰਦਪੁਰਾ, ਸੁਰੇਸ਼ ਨੰਦਗੜੀਆ, ਗੋਲਡੀ ਨਾਹਰਾ, ਹਰਪ੍ਰੀਤ ਸਿੰਘ ਬਹਿਣੀਵਾਲ, ਹਰਮੇਸ਼ ਸਿੰਘ ਖਿਆਲਾ, ਹਰਮੇਲ ਸਿੰਘ ਖੋਖਰ, ਸੈਲਰ ਯੂਨੀਅਨ ਮਾਨਸਾ ਦੇ ਪ੍ਰਧਾਨ ਮੁਕੇਸ਼ ਖੋਖਰ, ਚਰਨਜੀਤ ਸਿੰਘ ਭੱਲਣਵਾੜਾ, ਜਗਦੀਪ ਸਿੰਘ ਬੁਰਜ ਢਿੱਲਵਾਂ ਆਦਿ ਵੀ ਹਾਜ਼ਰ ਸਨ।


Related News