ਬਿਕਰਮ ਸਿੰਘ ਮਜੀਠੀਆਂ ਦੀ ਰਿਹਾਈ ਝੂਠ ਤੇ ਸੱਚ ਦੀ ਜਿੱਤ : ਠੇਕੇਦਾਰ ਗੁਰਪਾਲ

Tuesday, Feb 03, 2026 - 07:12 PM (IST)

ਬਿਕਰਮ ਸਿੰਘ ਮਜੀਠੀਆਂ ਦੀ ਰਿਹਾਈ ਝੂਠ ਤੇ ਸੱਚ ਦੀ ਜਿੱਤ : ਠੇਕੇਦਾਰ ਗੁਰਪਾਲ

ਬੁਢਲਾਡਾ (ਬਾਂਸਲ) : ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਮਗਰੋਂ ਐਕਸ 'ਤੇ ਗੁਰਬਾਣੀ ਦੀਆਂ ਤੁਕ 'ਕੂੜ ਨਿਖੁਟੇ ਨਾਨਕਾ ਓੜਕਿ ਸਚਿ ਰਹੀ ॥' ਲਿਖ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਤੰਜ ਕੱਸਦਿਆਂ ਕਿਹਾ ਕਿ 'ਸੱਚ ਦੀ ਹੋਈ ਜਿੱਤ, ਭਗਵੰਤ ਮਾਨ ਦੇ ਝੂਠ ਹੋਏ ਬੇਨਕਾਬ'। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਜਰਨੈਲ ਬਿਕਰਮਜੀਤ ਸਿੰਘ ਦੇ ਹੌਂਸਲੇ ਕਾਰਨ ਅਕਾਲੀ ਵਰਕਰ ਹਮੇਸ਼ਾ ਚੜ੍ਹਦੀ ਕਲਾਂ ਵਿੱਚ ਹਨ। 

ਉਥੇ ਬੁਢਲਾਡਾ ਵਿਖੇ ਰਿਹਾਈ ਨੂੰ ਲੈ ਕੇ ਆਗੂਆਂ ਅਤੇ ਵਰਕਰਾਂ ਵਿੱਚ ਜਸ਼ਨ ਦਾ ਮਾਹੌਲ ਵੇਖਣ ਨੂੰ ਮਿਲਿਆ। ਸੂਬਾ ਡੇਲੀਗੇਟ ਠੇਕੇਦਾਰ ਗੁਰਪਾਲ ਸਿੰਘ, ਹਰਮੇਲ ਸਿੰਘ ਕਲੀਪੁਰ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਜਤਿੰਦਰ ਸਿੰਘ ਸੋਢੀ, ਸ਼ਹਿਰੀ ਪ੍ਰਧਾਨ ਕਰਮਜੀਤ ਸਿੰਘ ਮਾਘੀ, ਸਾਬਕਾ ਨਗਰ ਕੌਂਸਲ ਪ੍ਰਧਾਨ ਕਾਕਾ ਕੋਚ ਨੇ ਕਿਹਾ ਕਿ ਝੂਠ ਦੇ ਮੁਕਾਬਲੇ ਸੱਚ ਦੀ ਜਿੱਤ ਹੋਈ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿੱਚ ਹਨ੍ਹੇਰੀ ਚੱਲੀ ਹੋਈ ਹੈ। ਜਿਸ ਕਾਰਨ ਬੁਖਲਾਹਟ ਵਿੱਚ ਆ ਕੇ ਸਰਕਾਰ ਨੇ ਬਦਲਾਖੋਰੀ ਨੀਤੀ ਤਹਿਤ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਗਈ। ਪ੍ਰੰਤੂ ਅਕਾਲੀ ਦਲ ਦਾ ਜਰਨੈਲ ਬਿਕਰਮਜੀਤ ਸਿੰਘ ਮਜੀਠੀਆਂ ਦੀ ਜੇਲ੍ਹ ਵਿਚਲੀ ਦਹਾੜ ਦਾ ਵਿਰੋਧੀ ਸਾਹਮਣਾ ਵੀ ਨਹੀਂ ਕਰ ਪਾਏ ਅਤੇ ਅਕਾਲੀ ਵਰਕਰਾਂ ਦੇ ਹੋਂਸਲੇ ਜਿਓ ਦੇ ਤਿਓ ਹੀ ਰਹੇ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਬੁਢਲਾਡਾ ਅੰਦਰ ਜਲਦ ਹੀ ਬਿਕਰਮਜੀਤ ਸਿੰਘ ਮਜੀਠੀਆਂ ਅਕਾਲੀ ਦਲ ਦੀ ਰੈਲੀ ਵਿੱਚ ਸੰਬੋਧਨ ਕਰਨ ਲਈ ਪੁੱਜਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Baljit Singh

Content Editor

Related News