ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਸਣੇ ਭਾਜਪਾ, ਕਾਂਗਰਸ ਤੇ ''ਆਪ'' ਦੇ ਸੈਂਕੜੇ ਆਗੂ ਅਕਾਲੀ ਦਲ ''ਚ ਸ਼ਾਮਲ

01/27/2022 8:03:19 PM

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੂੰ ਪਟਿਆਲਾ ਤੇ ਹੁਸ਼ਿਆਰਪੁਰ ਜ਼ਿਲ੍ਹੇ 'ਚੋਂ ਉਸ ਵੇਲੇ ਵੱਡਾ ਹੁਲਾਰਾ ਮਿਲਿਆ, ਜਦੋਂ ਮਾਰਕੀਟ ਕਮੇਟੀ ਸਮਾਣਾ ਦੇ ਸਾਬਕਾ ਚੇਅਰਮੈਨ ਸਮੇਤ ਭਾਜਪਾ, ਕਾਂਗਰਸ ਤੇ 'ਆਪ' ਦੇ ਸੈਂਕੜੇ ਵਰਕਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ 'ਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਸੁਖਬੀਰ ਬਾਦਲ ਨੇ ਇਨ੍ਹਾਂ ਆਗੂਆਂ ਨੂੰ ਸਿਰੋਪਾਓ ਪਾ ਕੇ ਪਾਰਟੀ 'ਚ ਜੀ ਆਇਆਂ ਕਿਹਾ ਤੇ ਭਰੋਸਾ ਦਿਵਾਇਆ ਕਿ ਇਨ੍ਹਾਂ ਨੂੰ ਪਾਰਟੀ ਵਿੱਚ ਪੂਰਾ ਮਾਣ-ਸਤਿਕਾਰ ਤੇ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ।

ਇਹ ਵੀ ਪੜ੍ਹੋ : ਅਕਾਲੀ ਦਲ ਦੇ ਪੰਜਾਬ ਕਾਂਗਰਸ 'ਤੇ ਵੱਡੇ ਇਲਜ਼ਾਮ, ਚੋਣ ਕਮਿਸ਼ਨ ਨੂੰ ਕਰੇਗਾ ਸ਼ਿਕਾਇਤ

ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਵੇਖ ਲਿਆ ਹੈ ਕਿ ਇਹ ਸਿਰਫ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਹੀ ਹੈ, ਜੋ ਪੰਜਾਬੀਆਂ ਦੀਆਂ ਆਸਾਂ ਮੁਤਾਬਕ ਸਰਕਾਰ ਦੇ ਸਕਦਾ ਹੈ ਤੇ ਪੰਜਾਬ ਦਾ ਸਰਵਪੱਖੀ ਵਿਕਾਸ ਕਰ ਸਕਦਾ ਹੈ ਤੇ ਵੱਖ-ਵੱਖ ਵਰਗਾਂ ਲਈ ਲੋਕ ਭਲਾਈ ਸਕੀਮਾਂ ਲਾਗੂ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਕਾਲੀ-ਬਸਪਾ ਗਠਜੋੜ ਸਰਕਾਰ ਦੇ ਗਠਨ ਮਗਰੋਂ ਵਿਕਾਸ ਦੇ ਕੰਮ ਨਵੇਂ ਸਿਰੇ ਤੋਂ ਮੁੜ ਸ਼ੁਰੂ ਕੀਤੇ ਜਾਣਗੇ, ਜੋ ਕਾਂਗਰਸ ਨੇ 5 ਸਾਲਾਂ ਤੋਂ ਠੱਪ ਕੀਤੇ ਹੋਏ ਹਨ।

PunjabKesari

ਇਹ ਵੀ ਪੜ੍ਹੋ : ਵੱਡੀ ਖ਼ਬਰ : ਜੇਲ੍ਹ 'ਚ ਬੰਦ 'ਸੁਖਪਾਲ ਖਹਿਰਾ' ਭਰ ਸਕਣਗੇ ਨਾਮਜ਼ਦਗੀ ਪੇਪਰ, ਅਦਾਲਤ ਨੇ ਦਿੱਤੀ ਇਜਾਜ਼ਤ

ਇਸ ਮੌਕੇ ਪਾਰਟੀ 'ਚ ਸ਼ਾਮਲ ਹੋਣ ਵਾਲਿਆਂ ਵਿੱਚ ਮਾਰਕੀਟ ਕਮੇਟੀ ਸਮਾਣਾ ਦੇ ਸਾਬਕਾ ਚੇਅਰਮੈਨ ਅਮਰਜੀਤ ਸਿੰਘ ਟੋਡਰਪੁਰ ਤੇ ਉਨ੍ਹਾਂ ਦੇ ਸਾਥੀ, ਹੁਸ਼ਿਆਰਪੁਰ ਤੋਂ 'ਆਪ' ਦੇ ਕਨਵੀਨਰ ਸੁਨੀਲ ਚੌਹਾਨ ਪੁੱਤਰ ਭਗਤ ਰਾਮ, ਰਮੇਸ਼ ਕੁਮਾਰ, ਸੰਦੀਪ ਕੁਮਾਰ, ਮਨਜੀਤ ਸਿੰਘ, ਭਾਜਪਾ ਪ੍ਰਧਾਨ ਹਰੀ ਓਮ, ਅਸ਼ਵਨੀ ਕੁਮਾਰ, ਇੰਦਰਪ੍ਰੀਤ ਸਿੰਘ ਤੇ ਕਾਂਗਰਸ ਦੇ ਸੁਖਬਿੰਦਰ ਸਿੰਘ, ਗੌਰਵ ਸਿੰਘ, ਜਸਬੀਰ ਚੰਦ ਤੇ ਗੜ੍ਹਸ਼ੰਕਰ ਇਲਾਕੇ ਦੇ ਹੋਰ ਆਗੂ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਚੋਣਾਂ : ਕਾਂਗਰਸ ਵੱਲੋਂ ਦੂਜੀ ਲਿਸਟ ਜਾਰੀ, 23 ਉਮੀਦਵਾਰਾਂ ਦਾ ਕੀਤਾ ਐਲਾਨ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 


Harnek Seechewal

Content Editor

Related News