ਪੰਜਾਬ ਦੇ ਲੋਕ ਭਾਜਪਾ ਦੀ ਡੱਬਲ ਇੰਜਣ ਸਰਕਾਰ ਦਾ ਮਨ ਬਣਾ ਚੁੱਕੇ ਹਨ : ਮੰਗਤ ਰਾਏ ਬਾਂਸਲ

Friday, Nov 20, 2026 - 05:45 PM (IST)

ਪੰਜਾਬ ਦੇ ਲੋਕ ਭਾਜਪਾ ਦੀ ਡੱਬਲ ਇੰਜਣ ਸਰਕਾਰ ਦਾ ਮਨ ਬਣਾ ਚੁੱਕੇ ਹਨ : ਮੰਗਤ ਰਾਏ ਬਾਂਸਲ

ਬੁਢਲਾਡਾ (ਬਾਂਸਲ) : ਪੰਜਾਬ ਵਿਚ ਭਾਰਤੀ ਜਨਤਾ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਡਬਲ ਇੰਜਣ ਸਰਕਾਰ ਬਨਾਉਣ ਲਈ ਪੰਜਾਬ ਦੇ ਲੋਕ ਮਨ ਬਣਾ ਚੁੱਕੇ ਹਨ ਅਤੇ ਭਾਜਪਾ 'ਚ ਸ਼ਾਮਲ ਹੋਣ ਵਾਲੇ ਲੋਕਾਂ ਦਾ ਹੜ੍ਹ ਲੱਗਿਆ ਹੋਇਆ ਹੈ। ਜਿਸ ਨੂੰ ਭਾਜਪਾ ਪ੍ਰਧਾਨ ਕੇਵਲ ਸਿੰਘ ਢਿਲੋਂ ਸ਼ਾਮਲ ਕਰਕੇ ਪਾਰਟੀ ਦੀ ਮਜ਼ਬੂਤ ਲਈ ਦਿਨ ਰਾਤ ਮਿਹਨਤ ਕਰ ਰਹੇ ਹਨ। ਇਹ ਸ਼ਬਦ ਅੱਜ ਇੱਥੇ ਪੰਜਾਬ ਭਾਜਪਾ ਦੇ ਸਕੱਤਰ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੇ ਕਹੇ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਭਾਜਪਾ ਦੇ ਹੱਕ 'ਚ ਹਨ੍ਹੇਰੀ ਚੱਲਣ ਕਾਰਨ ਵਿਰੋਧੀਆਂ ਕੋਲ ਕੋਈ ਠੋਸ ਮੁੱਦਾ ਨਜ਼ਰ ਨਹੀਂ ਆ ਰਿਹਾ। ਉਨ੍ਹਾਂ ਕਿਹਾ ਕਿ ਭਾਜਪਾ ਨੇ ਜੋ ਕਿਹਾ ਉਹ ਕਰਕੇ ਵਿਖਾਇਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੀ ਲੀਡਰਸ਼ਿਪ ਨੇ ਦੇਸ਼ ਦੀ ਖੁਸ਼ਹਾਲੀ ਤਰੱਕੀ ਲਈ ਲੋਕ ਭਲਾਈ ਸਕੀਮਾਂ ਲਿਆ ਕੇ ਦੇਸ਼ ਦੇ ਕਰੌੜਾਂ ਲੋਕਾਂ ਨੂੰ ਬਿਨਾਂ ਕਿਸੇ ਭੇਦਭਾਵ ਤੋਂ ਲਾਭ ਦਿੱਤਾ, ਉਥੇ ਪੰਜਾਬ ਨੂੰ ਤਰੱਕੀ ਦੇ ਰਾਹ ਤੋਰਦਿਆਂ ਹਰ ਵਰਗ ਲਈ ਕੇਂਦਰ ਦੀਆਂ ਅਨੇਕਾਂ ਸਕੀਮਾਂ ਲਾਗੂ ਕੀਤੀਆਂ। 

ਉਨ੍ਹਾਂ ਕਿਹਾ ਕਿ ਬੇਰੁਜ਼ਗਾਰੀ, ਨਸ਼ੇ ਦੇ ਖਾਤਮੇ, ਕਿਰਸਾਨੀ ਦੀ ਮਜ਼ਬੂਤੀ ਅਤੇ ਮੁਲਾਜ਼ਮਾਂ ਦੇ ਹੱਕ ਵਿਚ ਅਨੇਕਾਂ ਯੋਜਨਾਵਾਂ ਤਿਆਰ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਤੋਂ ਸੋਨੇ ਦੀ ਚਿੜੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੌਜੂਦਾਂ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਅੱਜ ਹਰ ਵਰਗ ਹੱਕਾਂ ਦੀ ਰਾਖੀ ਲਈ ਸੜਕਾਂ 'ਤੇ ਉਤਰਿਆ ਹੋਇਆ ਹੈ ਪਰ ਲੋਕਾਂ ਦੀ ਆਵਾਜ਼ ਨੂੰ ਡੰਡੇ ਦੇ ਜ਼ੋਰ 'ਤੇ ਦਬਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋੜ ਹੈ ਪੰਜਾਬ ਅੰਦਰ ਡੱਬਲ ਇੰਜਣ ਸਰਕਾਰ ਦੀ।


author

Gurminder Singh

Content Editor

Related News