BJP ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਘੇਰੀ ਪੰਜਾਬ ਸਰਕਾਰ
Saturday, Sep 16, 2023 - 04:34 PM (IST)
ਚੰਡੀਗੜ੍ਹ: ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਪੰਜਾਬ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਨੇ ਸੂਬਾ ਸਰਕਾਰ 'ਤੇ ਡੇਢ ਸਾਲ ਦਾ ਕਾਰਜਕਾਲ ਪੂਰਾ ਹੋਣ ਤੋਂ ਬਾਅਦ 'ਗੈਰ-ਸੰਵਿਧਾਨਕ' ਤਰੀਕੇ ਕੰਮ ਕਰਨ ਦਾ ਦੋਸ਼ ਲਾਇਆ। ਇਥੇ ਜਾਰੀ ਇਕ ਬਿਆਨ ਵਿੱਚ ਸ਼ੇਰਗਿੱਲ ਨੇ ਕਿਹਾ ਕਿ ਜਿੱਥੋਂ ਤੱਕ ਪੰਜਾਬ ਵਿੱਚ ਅਪਰਾਧ ਦਾ ਸਵਾਲ ਹੈ, ਸਥਿਤੀ ਤਰਸਯੋਗ ਹੈ। ਦਿਨ-ਦਿਹਾੜੇ ਕਤਲ, ਜਬਰ-ਜ਼ਿਨਾਹ, ਲੁੱਟਾਂ-ਖੋਹਾਂ ਅਤੇ ਗੈਂਗਵਾਰ ਦੀਆਂ ਖ਼ਬਰਾਂ ਆਉਣਾ ਨਿੱਤ ਦਾ ਕੰਮ ਬਣ ਗਿਆ ਹੈ। ਆਮ ਆਦਮੀ ਆਪਣੀ ਜਾਨ-ਮਾਲ ਲਈ ਲਗਾਤਾਰ ਡਰ ਵਿਚ ਜੀਅ ਰਿਹਾ ਹੈ। ਸ਼ੇਰਗਿੱਲ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਇਕ ਸਾਲ ਤੋਂ ਵੱਧ ਸਮਾਂ ਬੀਤ ਜਾਣ ਤੋਂ ਬਾਅਦ ਵੀ ਸਿੱਧੂ ਮੂਸੇਵਾਲਾ ਦੇ ਪਿਤਾ ਇਨਸਾਫ਼ ਦੀ ਗੁਹਾਰ ਲਗਾ ਰਹੇ ਹਨ।
ਇਹ ਵੀ ਪੜ੍ਹੋ- ਪੰਜਾਬ ਪੁਲਸ ਦੀ ਨੌਕਰੀ ਤੋਂ ਸਸਪੈਂਡ ਚੱਲ ਰਹੇ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ
ਸ਼ੇਰਗਿੱਲ ਨੇ ਟੁੱਟੇ ਹੋਏ ਵਾਅਦਿਆਂ ਦੇ ਮੁੱਦੇ ਨੂੰ ਉਜਾਗਰ ਕਰਦੇ ਹੋਏ ਸਰਕਾਰ ਤੋਂ ਸਪੱਸ਼ਟੀਕਰਨ ਮੰਗਿਆ ਕਿ ਅਜੇ ਤੱਕ ਔਰਤਾਂ ਨੂੰ 1000-1000 ਰੁਪਿਆ ਕਿਉਂ ਨਹੀਂ ਦਿੱਤਾ ਗਿਆ। ਸ਼ੇਰਗਿੱਲ ਨੇ ਨਸ਼ਿਆਂ ਦੀ ਵੱਧ ਰਹੀ ਸਮੱਸਿਆ ਲਈ ਮਾਨ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਨਸ਼ੇ ਦੀ ਓਵਰਡੋਜ਼ ਕਾਰਨ 200 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ ਪਰ ਨਸ਼ਿਆਂ ਦਾ ਸਰਾਪ ਅਜੇ ਵੀ ਜਾਰੀ ਹੈ। ਉਨ੍ਹਾਂ ਕਿਹਾ ਕਿ ਉਕਤ ਸਾਰੇ ਮਾਮਲਿਆਂ ਨੂੰ ਲੈ ਕੇ ਸਰਕਾਰ ਗੰਭੀਰ ਨਹੀਂ ਹੈ।
ਇਹ ਵੀ ਪੜ੍ਹੋ- ਲੁਟੇਰਿਆਂ ਨੇ ਦਿਵਿਆਂਗ ਨੂੰ ਰਾਹ 'ਚ ਘੇਰ ਕੀਤੀ ਲੁੱਟਖੋਹ, ਵੀਡੀਓ ਵਾਇਰਲ ਹੋਣ ਮਗਰੋਂ ਐਕਸ਼ਨ 'ਚ ਆਈ ਪੁਲਸ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ