ਭਾਜਪਾ ਗਠਜੋੜ ਦੇ ਉਮੀਦਵਾਰ ਸ੍ਰੀ ਅਰਵਿੰਦ ਖੰਨਾ ਨੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਇਆ

01/27/2022 4:28:59 PM

ਸੰਗਰੂਰ (ਬੇਦੀ) : ਹਲਕਾ ਸੰਗਰੂਰ ਤੋਂ ਭਾਜਪਾ ਗਠਜੋੜ ਦੇ ਉਮੀਦਵਾਰ ਸ੍ਰੀ ਅਰਵਿੰਦ ਖੰਨਾ ਨੇ ਆਪਣੇ ਨਾਮਜ਼ਦਗੀ ਕਾਗਜ਼ ਦਾਖਲ ਕਰਨ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਪੰਜਾਬ ਨੂੰ ਦੁਬਾਰਾ ਖੁਸ਼ਹਾਲ ਬਣਾਉਣਾ ਹੈ ਤਾਂ ਭਾਜਪਾ ਦੀ ਸਰਕਾਰ ਬਣਾਉਣੀ ਲਾਜ਼ਮੀ ਹੈ।

ਇਹ ਵੀ ਪੜ੍ਹੋ : ਬੈਂਕਾਂ ’ਚੋਂ ਧੋਖਾਧੜੀ ਨਾਲ ਚੈੱਕ ਖਿਸਕਾ ਕੇ ਆਪਣੇ ਖਾਤੇ ’ਚ ਟਰਾਂਸਫਰ ਕਰਨ ਵਾਲੇ ਗਿਰੋਹ ਦਾ ਪੁਲਸ ਨੇ ਕੀਤਾ ਪਰਦਾਫਾਸ਼

ਉਨਾਂ ਕਿਹਾ ਕਿ ਕਾਂਗਰਸ ਤੇ ਅਕਾਲੀ ਦਲ ਪਾਰਟੀਆਂ ਦੀਆਂ ਸਰਕਾਰਾਂ ਨੇ ਪੰਜਾਬ ਦੀ ਕਿਸਾਨੀ, ਨੌਜਵਾਨ ਤੇ ਵਪਾਰੀਆਂ ਨੂੰ ਬਹੁਤ ਪਿਛੇ ਲਿਆਂਦਾ ਹੈ । ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨੀ ਰੁਜ਼ਗਾਰ ਨਾ ਮਿਲਣ ਕਰਕੇ ਵਿਦੇਸ਼ਾਂ ਨੂੰ ਰੁਖ ਕੀਤਾ ਹੈ ਜੇਕਰ ਪੰਜਾਬ ਅੰਦਰ ਰੁਜ਼ਗਾਰ ਲੈਣਾ ਹੈ ਤਾਂ ਭਾਜਪਾ ਗਠਜੋੜ ਦੀ ਸਰਕਾਰ ਬਣਾਉਣੀ ਜ਼ਰੂਰੀ ਹੈ। ਇਸ ਮੌਕੇ ਅਰਵਿੰਦ ਖੰਨਾ ਦੀ ਧਰਮ ਪਤਨੀ ਸ਼ਗੁਨ ਖੰਨਾ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਦੀਪ ਦਿਓਲ, ਸਰਜੀਵਨ ਜਿੰਦਲ,ਬੀ ਐੱਸ ਮੱਲੀ ਤੋਂ ਇਲਾਵਾ ਹੋਰ ਆਗੂ ਹਾਜ਼ਰ ਸਨ।

ਇਹ  ਵੀ ਪੜ੍ਹੋ : ਮੋਗਾ ਤੋਂ ਭਾਜਪਾ ਵਲੋਂ ਉਮੀਦਵਾਰ ਹੋਣਗੇ ਹਰਜੋਤ ਕਮਲ ਮਾਲਵਿਕਾ ਸੂਦ ਨਾਲ ਹੋਵੇਗੀ ਤਿੱਖੀ ਟੱਕਰ

ਨੋਟ - ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


Anuradha

Content Editor

Related News