ਭਾਜਪਾ ਨੇ ਅੰਨਾ ਸਾਹਿਬ ਝੋਲੇ ਨੂੰ 3 ਜ਼ਿਲ੍ਹਿਆਂ ''ਚ ਪ੍ਰਚਾਰ ਕਰਨ ਦੀ ਸੌਂਪੀ ਜ਼ਿੰਮੇਵਾਰੀ
Friday, Feb 04, 2022 - 03:15 PM (IST)
ਸੰਗਰੂਰ (ਦਲਜੀਤ ਸਿੰਘ ਬੇਦੀ) : 20 ਫਰਵਰੀ ਨੂੰ ਸੂਬੇ 'ਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਭਾਜਪਾ ਵੱਲੋਂ ਕਰਨਾਟਕਾ ਦੇ ਸੰਸਦ ਮੈਂਬਰ ਅੰਨਾ ਸਾਹਿਬ ਝੋਲੇ ਨੂੰ 3 ਜ਼ਿਲ੍ਹਿਆਂ ਸੰਗਰੂਰ, ਬਰਨਾਲਾ ਅਤੇ ਮਲੇਰਕੋਟਲਾ ਦੀਆਂ ਸਾਰੀਆਂ 10 ਵਿਧਾਨ ਸਭਾ ਸੀਟਾਂ 'ਤੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਚੋਣ ਪ੍ਰਚਾਰ ਅਧੀਨ ਸੰਗਰੂਰ ਪਹੁੰਚੇ ਅੰਨਾ ਸਾਹਿਬ ਝੋਲੇ ਦਾ ਸੀਨੀਅਰ ਕਿਸਾਨ ਆਗੂ ਸਤਵੰਤ ਸਿੰਘ ਪੂਨੀਆ ਤੇ ਅਮਨ ਪੂਨੀਆ ਨੇ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ 'ਜੀ ਆਇਆਂ' ਕਿਹਾ। ਇਸ ਮੌਕੇ ਦੋਵਾਂ ਭਾਜਪਾ ਆਗੂਆਂ ਨੇ ਸਿਰੋਪਾਓ ਪਾ ਕੇ ਅੰਨਾ ਸਾਹਿਬ ਦਾ ਸਨਮਾਨ ਕੀਤਾ।
ਇਹ ਵੀ ਪੜ੍ਹੋ : ਸਕੂਲ ਖੁੱਲ੍ਹਵਾਉਣ ਦੀ ਮੰਗ ਨੂੰ ਲੈ ਕੇ ਕਿਸਾਨ ਯੂਨੀਅਨ ਦੇ ਆਗੂਆਂ ਨੇ ਸਕੂਲ ਅੱਗੇ ਦਿੱਤਾ ਧਰਨਾ
ਗੱਲਬਾਤ ਕਰਦਿਆਂ ਅੰਨਾ ਸਾਹਿਬ ਨੇ ਦੱਸਿਆ ਕਿ ਭਾਜਪਾ ਲੀਡਰਸ਼ਿਪ ਵੱਲੋਂ ਉਨ੍ਹਾਂ ਨੂੰ 3 ਜ਼ਿਲ੍ਹਿਆਂ ਸੰਗਰੂਰ, ਬਰਨਾਲਾ ਤੇ ਮਲੇਰਕੋਟਲਾ ਵਿੱਚ ਭਾਜਪਾ ਦੀਆਂ ਨੀਤੀਆਂ ਦਾ ਚੋਣ ਪ੍ਰਚਾਰ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ, ਜਿਸ ਅਧੀਨ ਭਾਜਪਾ ਵੱਲੋਂ ਲਾਗੂ ਕੀਤੀਆਂ ਗਈਆਂ ਲੋਕ ਅਤੇ ਦੇਸ਼ ਹਿੱਤ ਨੀਤੀਆਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਆਮ ਜਨਤਾ ਤੇ ਦੇਸ਼ ਹਿੱਤ ਵਿੱਚ ਬਹੁਤ ਸਾਰੀਆਂ ਨੀਤੀਆਂ ਬਣਾਈਆਂ ਹਨ, ਜਿਨ੍ਹਾਂ ਦਾ ਲੋਕਾਂ ਨੂੰ ਭਰਪੂਰ ਲਾਭ ਮਿਲ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਚੋਣਾਂ: ਕਾਂਗਰਸ ਵੱਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਸੋਨੀਆ ਗਾਂਧੀ ਸਮੇਤ ਇਹ ਆਗੂ ਆਉਣਗੇ ਪੰਜਾਬ
ਉਨ੍ਹਾਂ ਕਿਹਾ ਕਿ ਦੇਸ਼ ਵਾਸੀ ਭਾਜਪਾ ਤੇ ਇਸ ਦੀ ਨੀਤੀਆਂ ਨਾਲ ਪਿਆਰ ਕਰਦੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਦੇਸ਼ ਤਰੱਕੀ ਵੱਲ ਵਧ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਤੇ ਇਸ ਦੀਆਂ ਭਾਈਵਾਲ ਪਾਰਟੀਆਂ ਦੇ ਵੱਡੀ ਗਿਣਤੀ ਵਿੱਚ ਉਮੀਦਵਾਰ ਜਿੱਤਣਗੇ ਅਤੇ ਸੂਬੇ ਵਿੱਚ ਭਾਜਪਾ ਗੱਠਜੋੜ ਹੀ ਸਰਕਾਰ ਬਣਾਏਗਾ। ਉਨ੍ਹਾਂ ਸਤਵੰਤ ਸਿੰਘ ਪੂਨੀਆ ਤੇ ਅਮਨ ਪੂਨੀਆ ਬਾਰੇ ਗੱਲ ਕਰਦਿਆਂ ਕਿਹਾ ਕਿ ਇਹ ਦੋਵੇਂ ਸਾਡੀ ਪਾਰਟੀ ਦੇ ਮਿਹਨਤੀ ਆਗੂ ਹਨ। ਇਨ੍ਹਾਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਪਾਰਟੀ ਦੀ ਸੇਵਾ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਨਵਾਂਸ਼ਹਿਰ ਦੀ ਬਸਪਾ ਟਿਕਟ ਵਿਵਾਦਾਂ ’ਚ, ਬਰਜਿੰਦਰ ਸਿੰਘ ਹੁਸੈਨਪੁਰ ਹੋਏ ਗ੍ਰਿਫ਼ਤਾਰ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ