ਰਵਨੀਤ ਬਿੱਟੂ ''ਤੇ ਟਿੱਪਣੀ ਮਗਰੋਂ ਫਤਹਿਗੜ੍ਹ ਸਾਹਿਬ ''ਚ ਭਾਜਪਾ ਨੇ ਫੂਕਿਆ ਰਾਹੁਲ ਗਾਂਧੀ ਦਾ ਪੁਤਲਾ
Wednesday, Feb 04, 2026 - 08:14 PM (IST)
ਫਤਹਿਗੜ੍ਹ ਸਾਹਿਬ (ਜਗਦੇਵ ਸਿੰਘ) : ਭਾਰਤੀ ਜਨਤਾ ਪਾਰਟੀ ਵੱਲੋਂ ਫਤਹਿਗੜ੍ਹ ਸਾਹਿਬ ਵਿਖੇ ਕਾਂਗਰਸ ਪਾਰਟੀ ਦੇ ਕੇਂਦਰੀ ਨੇਤਾ ਰਾਹੁਲ ਗਾਂਧੀ ਦਾ ਪੁਤਲਾ ਸਾੜ ਕੇ ਕਾਂਗਰਸ ਪਾਰਟੀ ਖਿਲਾਫ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਤੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਨੇ ਕਿਹਾ ਕਿ ਰਾਹੁਲ ਗਾਂਧੀ ਅਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵਿਚਕਾਰ ਸੰਸਦ ਕੰਪਲੈਕਸ ਵਿੱਚ ਬਹਿਸ ਹੋਈ। ਰਾਹੁਲ ਨੇ ਬਿੱਟੂ ਨੂੰ "ਹੈਲੋ ਮੇਰੇ ਗੱਦਾਰ ਦੋਸਤ" ਕਿਹਾ, ਜਿਸ ਦਾ ਜਵਾਬ ਦਿੰਦੇ ਹੋਏ ਬਿੱਟੂ ਨੇ ਉਸਨੂੰ "ਦੇਸ਼ ਦੇ ਦੁਸ਼ਮਣ" ਕਿਹਾ। ਉਸਦੀ ਉਹ ਨਿਖੇਧੀ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਜਿਸਦੇ ਵਿਰੋਧ ਵਿਚ ਭਾਜਪਾ ਵਲੋਂ ਅੱਜ ਰਾਹੁਲ ਗਾਂਧੀ ਦਾ ਪੁਤਲਾ ਫੂਕਿਆ ਗਿਆ ਹੈ। ਇਸ ਦੌਰਾਨ ਉਨ੍ਹਾਂ ਦੇ ਨਾਲ ਜ਼ਿਲ੍ਹਾ ਜਨਰਲ ਸਕੱਤਰ ਓਬੀਸੀ ਮੋਰਚਾ ਬਲਵਿੰਦਰ ਸਿੰਘ ਵੀ ਮੌਜੂਦ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
