ਭਾਜਪਾ ਦੇ ਉਮੀਦਵਾਰ ਅਰਵਿੰਦ ਖੰਨਾ ਨੂੰ ਪਿੰਡ ਝਨੇੜੀ ਵਿਖੇ ਲੋਕਾਂ ਦਾ ਮਿਲਿਆ ਭਰਵਾਂ ਸਮਰਥਨ

Monday, Feb 07, 2022 - 01:23 AM (IST)

ਸੰਗਰੂਰ (ਵਿਜੈ ਕੁਮਾਰ ਸਿੰਗਲਾ) - ਵਿਧਾਨ ਸਭਾ ਹਲਕਾ ਸੰਗਰੂਰ ਤੋਂ ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਅਰਵਿੰਦ ਖੰਨਾ ਨੂੰ ਪਿੰਡ ਝਨੇੜੀ ਵਿਖੇ ਪੁੱਜਣ 'ਤੇ ਪਿੰਡ ਦੇ ਲੋਕਾਂ ਵੱਲੋਂ ਭਰਵਾਂ ਸਮਰਥਨ ਦਿੱਤਾ ਗਿਆ। ਪਿੰਡ 'ਚ ਠਾਠਾਂ ਮਾਰਦੇ ਇਕੱਠ ਨੂੰ ਸੰਬੋਧਨ ਕਰਦਿਆਂ ਖੰਨਾ ਨੇ ਕਿਹਾ ਕਿ ਪਿੰਡਾਂ ਦੇ ਲੋਕਾਂ ਵੱਲੋਂ ਜੋ ਪਿਆਰ, ਸਨੇਹ ਅਤੇ ਸਤਿਕਾਰ ਦਿੱਤਾ ਜਾ ਰਿਹਾ ਹੈ ਉਸ ਨੂੰ ਉਹ ਕਦੇ ਵੀ ਨਹੀਂ ਭੁਲਾ ਸਕਣਗੇ। ਉਨ੍ਹਾਂ ਕਿਹਾ ਕਿ ਲੋਕਾਂ ਦੇ ਪਿਆਰ ਸਦਕਾ ਹੀ ਉਹ ਵਿਧਾਨ ਸਭਾ ਹਲਕਾ ਸੰਗਰੂਰ ਤੋਂ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਮੁੜ ਲੋਕਾਂ ਦੀ ਸੇਵਾ ਲਈ ਪਿੰਡ ਪਿੰਡ 'ਚ ਹਾਜ਼ਰ ਹੋਣਗੇ।

ਇਹ ਵੀ ਪੜ੍ਹੋ : ਮਹਾਰਾਸ਼ਟਰ 'ਚ ਕੋਰੋਨਾ ਦੇ ਮਾਮਲਿਆਂ 'ਚ ਆਈ ਵੱਡੀ ਗਿਰਾਵਟ

ਖੰਨਾ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਵਿਧਾਨ ਸਭਾ ਹਲਕਾ ਸੰਗਰੂਰ 'ਚ ਰੁਕੇ ਵਿਕਾਸ ਕਾਰਜਾਂ ਨੂੰ ਭਾਜਪਾ ਦੀ ਸਰਕਾਰ ਆਉਣ 'ਤੇ ਨੇਪਰੇ ਚਾੜ੍ਹਿਆ ਜਾਵੇਗਾ। ਅਰਵਿੰਦ ਖੰਨਾ ਨੇ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਤੋਂ ਬਾਹਰ ਜਾ ਚੁੱਕੀ ਇੰਡਸਟਰੀ ਨੂੰ ਮੁੜ ਪੰਜਾਬ ਲਿਆਂਦਾ ਜਾਵੇਗਾ ਅਤੇ ਉਸ 'ਚ ਯਕੀਨੀ ਬਣਾਇਆ ਜਾਵੇਗਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦਿੱਤਾ ਜਾਵੇ। ਖੰਨਾ ਨੇ ਕਿਹਾ ਕਿ ਜੇਕਰ ਪੰਜਾਬ 'ਚ ਇੰਡਸਟਰੀ ਨੂੰ ਪ੍ਰਫੁੱਲਤ ਕੀਤਾ ਜਾਵੇਗਾ ਤਾਂ ਪੰਜਾਬ ਅੰਦਰੋਂ ਬੇਰੋਜ਼ਗਾਰੀ ਦੀ ਸਮੱਸਿਆ ਖਤਮ ਹੋਵੇਗੀ ਅਤੇ ਪੰਜਾਬ ਅੰਦਰ ਖੁਸ਼ਹਾਲੀ ਆਵੇਗੀ।

ਇਹ ਵੀ ਪੜ੍ਹੋ : ਅਗਲੀ ਅਕਾਲੀ ਦਲ ਤੇ ਬਸਪਾ ਸਰਕਾਰ ਪੰਜਾਬ 'ਚ ਨਸ਼ਾ ਮਾਫੀਆ ਦਾ ਭੋਗ ਪਾ ਦੇਵੇਗੀ : ਹਰਸਿਮਰਤ ਬਾਦਲ

ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਅੰਦਰ ਹੀ ਰੁਜ਼ਗਾਰ ਦੇ ਸਾਧਨ ਹੋਣਗੇ ਤਾਂ ਪੰਜਾਬ ਦੇ ਨੌਜਵਾਨਾਂ ਨੂੰ ਵਿਦੇਸ਼ਾਂ ਵੱਲ ਜਾਣ ਦੀ ਲੋੜ ਨਹੀਂ ਪਵੇਗੀ। ਖੰਨਾ ਨੇ ਉਮੀਦ ਫਾਊਂਡੇਸ਼ਨ ਵੱਲੋਂ ਲੋਕਾਂ ਨੂੰ ਦਿੱਤੀਆਂ ਸਹੂਲਤਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਅੱਜ ਵੀ ਲੋਕ ਉਮੀਦ ਵੱਲੋਂ ਪ੍ਰਾਪਤ ਹੋਈਆਂ ਸੁੱਖ ਸੁਵਿਧਾਵਾਂ ਨੂੰ ਚੇਤੇ ਕਰਦੇ ਹਨ। ਖੰਨਾਂ ਨੇ ਕਿਹਾ ਕਿ ਰਾਜਨੀਤੀ 'ਚ ਉਨ੍ਹਾਂ ਦਾ ਉਦੇਸ਼ ਸਿਰਫ਼ ਲੋਕਾਂ ਦੀ ਸੇਵਾ ਕਰਨਾ ਹੀ ਹੋਵੇਗਾ। ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਪੰਜਾਬ ਦੀ ਤਰੱਕੀ ਲਈ ਪੰਜਾਬ ਅੰਦਰ ਭਾਜਪਾ ਗੱਠਜੋੜ ਦੀ ਸਰਕਾਰ ਲਿਆਂਦੀ ਜਾਵੇ ਤਾਂ ਜੋ ਅਕਾਲੀ ਅਤੇ ਕਾਂਗਰਸ ਵੱਲੋਂ ਪੰਜਾਬ ਸਿਰ ਚੜ੍ਹੇ ਕਰਜ਼ੇ ਨੂੰ ਖ਼ਤਮ ਕੀਤਾ ਜਾ ਸਕੇ। ਇਸ ਸਮੇਂ ਵੱਡੀ ਗਿਣਤੀ 'ਚ ਜਿਥੇ ਪਿੰਡ ਵਾਸੀ ਹਾਜ਼ਰ ਸਨ ਉੱਥੇ ਗੱਠਜੋੜ ਦੇ ਆਗੂਆਂ ਨੇ ਵੀ ਸ਼ਮੂਲੀਅਤ ਕੀਤੀ।

ਇਹ ਵੀ ਪੜ੍ਹੋ :ਕਾਂਗਰਸ ਨੇ ਗ਼ਰੀਬ ਘਰ ਦਾ ਨਹੀਂ, ਮਾਫ਼ੀਆ ਮੁੱਖ ਮੰਤਰੀ ਚਿਹਰਾ ਚੁਣਿਆ: ਭਗਵੰਤ ਮਾਨ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

 


Karan Kumar

Content Editor

Related News