ਸੁਰਜੀਤ ਕੁਮਾਰ ਜਿਆਣੀ ਫਾਜ਼ਿਲਕਾ ਤੋਂ ਭਾਜਪਾ ਦੇ ਉਮੀਦਵਾਰ
Friday, Jan 21, 2022 - 11:58 PM (IST)

ਫਾਜ਼ਿਲਕਾ (ਸੁਖਵਿੰਦਰ ਥਿੰਦ/ਨਾਗਪਾਲ)- ਭਾਰਤੀ ਜਨਤਾ ਪਾਰਟੀ ਨੇ ਇਕ ਵਾਰ ਫਿਰ ਤੋਂ ਤਿੰਨ ਵਾਰ ਵਿਧਾਇਕ ਰਹੇ ਅਤੇ ਤਿੰਨੋਂ ਹੀ ਵਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ ਦਲ ਭਾਜਪਾ ਗਠਜੋੜ ਸਰਕਾਰ ’ਚ ਮੰਤਰੀ ਰਹੇ ਸੁਰਜੀਤ ਕੁਮਾਰ ਜਿਆਣੀ ’ਤੇ ਦਾਅ ਖੇਡਿਆ ਹੈ। ਸਾਲ 2017 ਦੀਆਂ ਵਿਧਾਨਸਭਾ ਚੋਣਾਂ ’ਚ ਪੰਜਾਬ ਦੇ ਸਭ ਤੋਂ ਘੱਟ ਉਮਰ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਹੱਥੋਂ ਸਿਰਫ 265 ਵੋਟਾਂ ਨਾਲ ਹਾਰਨ ਵਾਲੇ ਜਿਆਣੀ ਨੂੰ ਅੱਜ ਪਾਰਟੀ ਵੱਲੋਂ ਉਮੀਦਵਾਰ ਬਣਾਏ ਜਾਣ ’ਤੇ ਉਨ੍ਹਾਂ ਦੇ ਸਮਰਥਕਾਂ ਅਤੇ ਵਰਕਰਾਂ ਨੇ ਜਿਆਣੀ ਨੂੰ ਹਾਰ ਪਾ ਕੇ ਅਤੇ ਲੱਡੂ ਵੰਡ ਕੇ ਖੁਸ਼ੀ ਜਾਹਰ ਕੀਤੀ।
ਇਹ ਖ਼ਬਰ ਪੜ੍ਹੋ- ਅਨਿਰਬਾਨ ਲਾਹਿੜੀ ਨੇ ਸ਼ੁਰੂਆਤੀ ਦੌਰ ਵਿਚ 69 ਦਾ ਖੇਡਿਆ ਕਾਰਡ
ਟਿਕਟ ਐਲਾਨੇ ਜਾਣ ’ਤੇ ਜਿਆਣੀ ਨੇ ਆਲਾ ਕਮਾਨ ਦਾ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪਹਿਲਾ ਵੀ ਉਨ੍ਹਾਂ ਨੇ ਫਾਜ਼ਿਲਕਾ ਨੂੰ ਜ਼ਿਲਾ ਬਨਾਉਣ ਲਈ ਆਪਣੀ ਹੀ ਸਰਕਾਰ ਦੇ ਖਿਲਾਫ ਅਨਸ਼ਨ ਕੀਤਾ ਸੀ ਅਤੇ ਫਾਜ਼ਿਲਕਾ ਨੂੰ ਜ਼ਿਲੇ ਦਾ ਦਰਜਾ ਦਿਵਾਇਆ ਸੀ। ਉਨ੍ਹਾਂ ਦੱਸਿਆ ਕਿ ਭਵਿੱਖ ’ਚ ਉਨ੍ਹਾ ਦਾ ਟੀਚਾ ਫਾਜ਼ਿਲਕਾ ਦੀ ਪਾਕਿਸਤਾਨ ਨਾਲ ਲੱਗਦੀ ਸਰਹੱਦ ਨੂੰ ਵਪਾਰ ਲਈ ਖੁਲਵਾਨਾ,ਫਾਜ਼ਿਲਕਾ ’ਚ ਮੈਡੀਕਲ ਕਾਲਜ, ਲੜਕੀਆਂ ਲਈ ਵੱਖ ਕਾਲਜ, ਟੇਲ ਐਂਡ ਤੇ ਸਥਿਤ ਪਿੰਡਾਂ ਦੇ ਕਿਸਾਨਾਂ ਲਈ ਸਿੰਚਾਈ ਲਈ ਨਹਿਰ ਪਾਣੀ ਦੀ ਸਾਰਾ ਸਾਲ ਉਪਲਬੱਧਤਾ ਸ਼ਾਮਲ ਹੈ। ਜਿਆਣੀ ਨੂੰ ਟਿਕਟ ਮਿਲਣ ’ਤੇ ਭਾਜਪਾ ਦੇ ਜ਼ਿਲਾ ਪ੍ਰਧਾਨ ਅਤੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਰਾਕੇਸ਼ ਧੂੜੀਆ, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਅਤੇ ਕੌਂਸਲਰ ਅਸ਼ੋਕ ਜੈਰਥ, ਨਗਰ ਕੋਂਸਲ ਦੇ ਸਾਬਕਾ ਪ੍ਰਧਾਨ ਅਨਿਲ ਸੇਠੀ, ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਡਾ. ਰਮੇਸ਼ ਵਰਮਾ, ਭਾਜਪਾ ਦੇ ਸਾਬਕਾ ਜ਼ਿਲਾ ਪ੍ਰਧਾਨ ਸੁਬੋਧ ਵਰਮਾ, ਜ਼ਿਲਾ ਜਨਰਲ ਸਕੱਤਰ ਅਸ਼ਵਨੀ ਫੁਟੇਲਾ ਅਤੇ ਜਿਆਣੀ ਦੇ ਨਿਜੀ ਸਕੱਤਰ ਬਲਜੀਤ ਸਹੋਤਾ ਨੇ ਉਨ੍ਹਾ ਨੂੰ ਹਾਰ ਪਾਏ, ਪਟਾਖੇ ਚਲਾਏ ਅਤੇ ਮਠਿਆਈਆਂ ਵੰਡੀਆਂ।
ਇਹ ਖ਼ਬਰ ਪੜ੍ਹੋ- ਵਨ ਡੇ 'ਚ 14 ਵਾਰ ਜ਼ੀਰੋ 'ਤੇ ਆਊਟ ਹੋਏ ਕੋਹਲੀ, ਇਸ ਦੇਸ਼ ਵਿਰੁੱਧ ਸਭ ਤੋਂ ਜ਼ਿਆਦਾ
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।