ਪੰਜਾਬ ਭਾਜਪਾ ਦੇ ਵਫ਼ਦ ਨੇ ਚੰਡੀਗੜ੍ਹ ‘ਚ ਰਾਜਪਾਲ ਨਾਲ ਕੀਤੀ ਮੁਲਾਕਾਤ, ਸੌਂਪਿਆ ਮੰਗ ਪੱਤਰ
Friday, Jan 02, 2026 - 04:32 PM (IST)
ਚੰਡੀਗੜ੍ਹ: ਪੰਜਾਬ ਭਾਜਪਾ ਦੇ ਇੱਕ ਵਫ਼ਦ ਵੱਲੋਂ ਚੰਡੀਗੜ੍ਹ 'ਚ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਸਰਕਾਰ ਵਲੋਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਕੀਤੀ ਗਈ ਹਦਬੰਦੀ ਨੂੰ ਲੈ ਕੇ ਰਾਜਪਾਲ ਨੂੰ ਇਕ ਮੰਗ ਪੱਤਰ ਸੌਂਪਿਆ। ਮੀਟਿੰਗ ਦੌਰਾਨ ਸੂਬੇ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ 'ਤੇ ਵਿਚਾਰ-ਵਟਾਂਦਰਾ ਵੀ ਕੀਤਾ ਗਿਆ।
ਇਹ ਵੀ ਪੜ੍ਹੋ- ਪੰਜਾਬ ਪੁਲਸ 'ਚ ਫੇਰਬਦਲ, ਥਾਣਾ ਮੁਖੀਆਂ ਸਣੇ 50 ਕਰਮਚਾਰੀਆਂ ਦੇ ਤਬਾਦਲੇ
ਭਾਜਪਾ ਨੇ ਦੋਸ਼ ਲਾਇਆ ਕਿ ਸੂਬਾ ਸਰਕਾਰ ਪੂਰੇ ਸੂਬੇ ਵਿੱਚ ਵਾਰਡਬੰਦੀ ਦਾ ਕੰਮ ਮਨਮਾਨੇ, ਜਲਦਬਾਜ਼ੀ ਅਤੇ ਗੈਰ-ਕਾਨੂੰਨੀ ਢੰਗ ਨਾਲ ਕਰ ਰਹੀ ਹੈ, ਜਿਸ ਕਾਰਨ ਆਮ ਲੋਕਾਂ ਵਿੱਚ ਭੰਬਲਭੂਸਾ, ਮੁਸੀਬਤ ਅਤੇ ਅਸੁਰੱਖਿਆ ਦਾ ਮਾਹੌਲ ਪੈਦਾ ਹੋ ਗਿਆ ਹੈ। ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਮਨੋਜਰੰਜਨ ਕਾਲੀਆ, ਵਿਨੀਤ ਜੋਸ਼ੀ, ਕੇਵਲ ਸਿੰਘ ਢਿੱਲੋਂ ਅਤੇ ਪਰਮਿੰਦਰ ਸਿੰਘ ਬਰਾੜ ਆਦਿ ਨੇ ਇਸ ਸਬੰਧ ਵਿੱਚ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਅਤੇ ਵਾਰਡਬੰਦੀ ਪ੍ਰਕਿਰਿਆ ਵਿੱਚ ਤੁਰੰਤ ਦਖਲ ਦੇਣ ਦੀ ਮੰਗ ਕੀਤੀ।
ਇਹ ਵੀ ਪੜ੍ਹੋ- ਬਟਾਲਾ ਪੁਲਸ ਵੱਲੋਂ ਵੱਡਾ ਤੋਹਫ਼ਾ, 2 ਕਰੋੜ 60 ਲੱਖ ਦੇ ਮੋਬਾਇਲ ਫੋਨ ਦਿੱਤੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
