ਭਾਜਪਾ ਆਗੂ ਸ਼ੈਲੇ ਸੰਧੂ ਨੇ ਡੇਰਿਆਂ ਅਤੇ ਵੱਖ-ਵੱਖ ਧਾਰਮਿਕ ਸਥਾਨਾਂ ’ਤੇ ਜਾ ਕੇ ਅਸ਼ੀਰਵਾਦ ਲਿਆ

Friday, Jan 21, 2022 - 05:35 PM (IST)

ਭਾਜਪਾ ਆਗੂ ਸ਼ੈਲੇ ਸੰਧੂ ਨੇ ਡੇਰਿਆਂ ਅਤੇ ਵੱਖ-ਵੱਖ ਧਾਰਮਿਕ ਸਥਾਨਾਂ ’ਤੇ ਜਾ ਕੇ ਅਸ਼ੀਰਵਾਦ ਲਿਆ

ਫਿਰੋਜ਼ਪੁਰ (ਕੁਮਾਰ): ਫਿਰੋਜ਼ਪੁਰ ਸ਼ਹਿਰੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੀ ਟਿਕਟ ਦੇ ਪ੍ਰਭਾਵਸ਼ਾਲੀ ਦਾਅਵੇਦਾਰੀ ਪੇਸ਼ ਕਰਨ ਵਾਲੇ ਭਾਜਪਾ ਯੁਵਾ ਮੋਰਚਾ ਦੇ ਸਾਬਕਾ ਕੌਮੀ ਮੀਤ ਪ੍ਰਧਾਨ ਅਤੇ ਯੁਵਾ ਭਾਜਪਾ ਆਗੂ ਗੁਰਪ੍ਰਵੇਜ਼ ਸ਼ੈਲੇ ਸੰਧੂ ਨੇ ਵੱਖ-ਵੱਖ ਡੇਰਿਆਂ ਅਤੇ ਧਾਰਮਿਕ ਸਥਾਨਾਂ ’ਤੇ ਜਾ ਕੇ ਅਸ਼ੀਰਵਾਦ ਲਿਆ। 

ਇਹ ਵੀ ਪੜ੍ਹੋ : ਵਿਧਾਇਕ ਪਿੰਕੀ ਦੀ ਅਗਵਾਈ ’ਚ 30 ਤੋਂ ਵੱਧ ਪਰਿਵਾਰ ਕਾਂਗਰਸ ਪਾਰਟੀ ’ਚ ਹੋਏ ਸ਼ਾਮਲ

ਵਿਧਾਨ ਸਭਾ ਚੋਣਾਂ ਲਈ ਜਨਤਾ ਤੋਂ ਸਹਿਯੋਗ ਦੀ ਮੰਗ ਕੀਤੀ। ਉਹ ਗੋਲੂ ਕਾ ਮੋੜ ਸਥਿਤ ਡੇਰਾ ਭਜਨਗੜ੍ਹ ਸਾਹਿਬ ਅਤੇ ਧੰਨ ਧੰਨ ਬਾਬਾ ਕਾਲਾ ਮਹਿਰ ਜੀ ਸਿੱਖਾਂ ਵਾਲਾ ਵਿਖੇ ਗਏ ਅਤੇ ਕਿਹਾ ਕਿ ਉਨ੍ਹਾਂ ਨੂੰ ਫਿਰੋਜ਼ਪੁਰ ਦੇ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ ਅਤੇ ਜੇਕਰ ਪਾਰਟੀ ਉਨ੍ਹਾਂ ਨੂੰ ਟਿਕਟ ਦਿੰਦੀ ਹੈ ਤਾਂ ਉਹ ਸੀਟ ਜਿੱਤ ਕੇ ਭਾਜਪਾ ਹਾਈਕਮਾਂਡ ਦੀ ਝੋਲੀ ਪਾਉਣਗੇ। ਫ਼ਿਰੋਜ਼ਪੁਰ ਦੇ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨਗੇ। 

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 


author

Anuradha

Content Editor

Related News