ਸੀਐੱਮ ਭਗਵੰਤ ਮਾਨ ਜਾਣਬੁੱਝ ਕੇ ਰਾਜਪਾਲ ਨਾਲ ਵਧਾ ਰਹੇ ਨੇ ਟਕਰਾਅ : ਸੁਭਾਸ਼ ਸ਼ਰਮਾ

10/20/2023 9:31:37 PM

ਚੰਡੀਗੜ੍ਹ (ਬਿਊਰੋ) : ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਸੁਭਾਸ਼ ਸ਼ਰਮਾ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਦੋਸ਼ ਦੋਸ਼ ਲਗਾਇਆ ਹੈ ਕਿ ਉਹ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਜਾਣਬੁੱਝ ਕੇ ਟਕਰਾਅ ਵਧਾ ਰਹੇ ਹਨ। ਇੱਥੇ ਜਾਰੀ ਇਕ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਰਾਜਪਾਲ ਮੁੱਖ ਮੰਤਰੀ ਨੂੰ ਸੰਵਿਧਾਨ ਅਨੁਸਾਰ ਸਲਾਹ ਦੇ ਰਹੇ ਹਨ ਪਰ ਸੱਤਾ ਦੇ ਨਸ਼ੇ 'ਚ ਮੁੱਖ ਮੰਤਰੀ ਸਰਕਾਰ ਅਤੇ ਵਿਧਾਨ ਸਭਾ ਨੂੰ ਆਪਣੀ ਪਾਰਟੀ ਵਾਂਗ ਚਲਾਉਣਾ ਚਾਹੁੰਦੇ ਹਨ। ਰਾਜਪਾਲ ਦਾ ਇਹ ਕਹਿਣਾ ਬਿਲਕੁਲ ਜਾਇਜ਼ ਅਤੇ ਸੰਵਿਧਾਨਕ ਹੈ ਕਿ ਸਦਨ ਨੂੰ ਵਾਰ-ਵਾਰ ਮੁਲਤਵੀ ਕਰਨ ਦੀ ਬਜਾਏ ਵਿਧਾਨ ਸਭਾ ਦਾ ਨਵਾਂ ਸੈਸ਼ਨ ਬੁਲਾਇਆ ਜਾਵੇ।

ਇਹ ਵੀ ਪੜ੍ਹੋ : ਸਪੇਨ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ, ਪਿੰਡ ਪਹੁੰਚੀ ਮ੍ਰਿਤਕ ਦੇਹ ਦਾ ਕੀਤਾ ਗਿਆ ਸਸਕਾਰ

ਸੁਭਾਸ਼ ਸ਼ਰਮਾ ਨੇ ਕਿਹਾ ਕਿ ਇਸ ਸਭ ਦਾ ਮੁੱਖ ਕਾਰਨ ਇਹ ਹੈ ਕਿ ਭਗਵੰਤ ਮਾਨ ਕੋਲ ਪ੍ਰਸ਼ਾਸਨ ਦਾ ਕੋਈ ਤਜਰਬਾ ਨਹੀਂ ਹੈ। ਉਹ ਇਸ ਦੇ ਲਈ ਮਾਨ ਨੂੰ ਜ਼ਿੰਮੇਵਾਰ ਨਹੀਂ ਠਹਿਰਾ ਰਹੇ ਪਰ ਉਨ੍ਹਾਂ ਨੂੰ ਆਪਣੇ ਅਧਿਕਾਰੀਆਂ ਦੇ ਤਜਰਬੇ ਦਾ ਲਾਭ ਉਠਾਉਣਾ ਚਾਹੀਦਾ ਹੈ ਤਾਂ ਜੋ ਅਜਿਹੇ ਟਕਰਾਅ ਪੈਦਾ ਨਾ ਹੋਣ ਅਤੇ ਸੂਬਾ ਕਿਸੇ ਵੀ ਤਰ੍ਹਾਂ ਦੇ ਸੰਵਿਧਾਨਕ ਸੰਕਟ ਦਾ ਸਾਹਮਣਾ ਕਰਨ ਤੋਂ ਬਚ ਸਕੇ।

ਸੀਨੀਅਰ ਭਾਜਪਾ ਆਗੂ ਨੇ ਕਿਹਾ ਕਿ ਭਗਵੰਤ ਮਾਨ ਵੀ ਉਸੇ ਤਰਜ਼ 'ਤੇ ਸਰਕਾਰ ਚਲਾ ਰਹੇ ਹਨ, ਜਿਸ ਤਰ੍ਹਾਂ ਉਨ੍ਹਾਂ ਦਾ ਆਕਾ ਅਰਵਿੰਦ ਕੇਜਰੀਵਾਲ ਦਿੱਲੀ 'ਚ ਚਲਾ ਰਿਹਾ ਹੈ। ਜਿਸ ਤਰ੍ਹਾਂ ਕੇਜਰੀਵਾਲ ਨੇ ਉੱਥੋਂ ਦੇ ਲੈਫਟੀਨੈਂਟ ਗਵਰਨਰ ਨਾਲ ਟਕਰਾਅ ਵਾਲਾ ਰਵੱਈਆ ਅਪਣਾਇਆ ਹੋਇਆ ਹੈ, ਉਸੇ ਤਰ੍ਹਾਂ ਭਗਵੰਤ ਮਾਨ ਵੀ ਪੰਜਾਬ ਦੇ ਹਰ ਮੁੱਦੇ 'ਤੇ ਰਾਜਪਾਲ ਨਾਲ ਟਕਰਾਅ ਦਾ ਮਾਹੌਲ ਪੈਦਾ ਕਰਦੇ ਹਨ।

ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਸਰਚ ਆਪ੍ਰੇਸ਼ਨ ਦੌਰਾਨ ਖੇਤਾਂ 'ਚੋਂ ਜੋ ਮਿਲਿਆ, ਵੇਖ ਹੱਕੇ-ਬੱਕੇ ਰਹਿ ਗਏ ਲੋਕ

ਉਨ੍ਹਾਂ ਮੁੱਖ ਮੰਤਰੀ ਨੂੰ ਸਲਾਹ ਦਿੱਤੀ ਕਿ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਦੀ ਪਾਰਟੀ ਨੂੰ ਜਿਸ ਤਰ੍ਹਾਂ ਦਾ ਇਤਿਹਾਸਕ ਬਹੁਮਤ ਦਿੱਤਾ ਹੈ, ਉਸ ਦੀ ਕਦਰ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਭਰ ਦੇ ਕਈ ਸੂਬਿਆਂ 'ਚ ਭਾਜਪਾ ਵਿਰੋਧੀ ਪਾਰਟੀਆਂ ਦੀਆਂ ਸਰਕਾਰਾਂ ਹਨ, ਜੋ ਸੰਵਿਧਾਨ ਦੇ ਨਿਯਮਾਂ ਅਤੇ ਕਾਨੂੰਨਾਂ ਅਨੁਸਾਰ ਚੱਲ ਰਹੀਆਂ ਹਨ ਪਰ ਸੰਵਿਧਾਨ ਨੂੰ ਅੱਖੋਂ ਪਰੋਖੇ ਕਰਨ ਵਾਲੇ ਹੀ ਰਾਜਪਾਲ ਨਾਲ ਟਕਰਾਅ ਕਰ ਰਹੇ ਹਨ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


Mukesh

Content Editor

Related News