ਭਾਜਪਾ ਆਗੂਆਂ ਦੇ ਘਰ ਉਪਰ ਅਣਪਛਾਤੇ ਵਿਅਕਤੀਆਂ ਨੇ ਕੀਤਾ ਹਮਲਾ

Thursday, Jan 27, 2022 - 04:47 PM (IST)

ਭਾਜਪਾ ਆਗੂਆਂ ਦੇ ਘਰ ਉਪਰ ਅਣਪਛਾਤੇ ਵਿਅਕਤੀਆਂ ਨੇ ਕੀਤਾ ਹਮਲਾ

ਫਾਜ਼ਿਲਕਾ (ਸੁਖਵਿੰਦਰ ਥਿੰਦ)-ਪੰਜਾਬ ਵਿਧਾਨ ਸਭਾ ਚੋਣਾਂ ਦੇ ਚੱਲਦਿਆਂ ਫਾਜ਼ਿਲਕਾ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਤੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਰਕੇਸ਼ ਧੂੜੀਆ ਦੇ ਭਰਾ ਸੰਜੀਵ ਧੂੜੀਆ, ਜੋ ਭਾਜਪਾ ਦੇ ਸਾਬਕਾ ਮੰਡਲ ਪ੍ਰਧਾਨ ਤੇ ਮੌਜੂਦਾ ਜ਼ਿਲ੍ਹਾ ਬੁਲਾਰਾ ਦੇ ਘਰ ਉਪਰ ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ ਕਰ ਦਿੱਤਾ ਗਿਆ। ਸੰਜੀਵ ਧੂੜੀਆ ਨੇ ਦੱਸਿਆ ਕਿ ਉਹ ਦੇਰ ਰਾਤ ਪਾਰਟੀ ਦਾ ਕੰਮ ਕਰਕੇ ਆਪਣੇ ਘਰ ਆਏ ਤਾਂ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਉਨ੍ਹਾਂ ਦੇ ਘਰ ਦਾ ਦਰਵਾਜ਼ਾ ਤੋੜਨ ਦੀ ਕੋਸ਼ਿਸ਼ ਕੀਤੀ ਗਈ ਪਰ ਜਦੋਂ ਦਰਵਾਜ਼ਾ ਨਾ ਟੁੱਟਿਆ ਤਾਂ ਉਨ੍ਹਾਂ ਦੇ ਘਰ ਅੰਦਰ ਇੱਟਾਂ-ਰੋੜੇ ਨਾਲ ਹਮਲਾ ਕਰ ਦਿੱਤਾ ਅਤੇ ਉਨ੍ਹਾਂ ਨੂੰ ਘਰੋਂ ਬਾਹਰ ਆਉਣ ਦੀ ਧਮਕੀ ਦਿੱਤੀ ਗਈ।

ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਫੌਰੀ ਤੌਰ ’ਤੇ ਥਾਣਾ ਸਿਟੀ ਪੁਲਸ ਫਾਜ਼ਿਲਕਾ ਨੂੰ ਫੋਨ ਕੀਤਾ ਤਾਂ ਪੁਲਸ ਨੇ ਇਹ ਕਹਿ ਕੇ ਕਿ ਜੇ ਤੁਸੀਂ ਹਮਲਾਵਰਾਂ ਨੂੰ ਜਾਣਦੇ ਹੋ ਤਾਂ ਅਸੀਂ ਮੌਕੇ ’ਤੇ ਆਉਂਦੇ ਹਾਂ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਉਨ੍ਹਾਂ ਦੇ ਭਰਾ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਕੇਸ਼ ਧੂੜੀਆ ਉਪਰ ਵੀ ਹਮਲਾ ਹੋਇਆ ਸੀ ਪਰ ਪੁਲਸ ਨੂੰ ਹਾਲੇ ਤੱਕ ਦੋਸ਼ੀ ਨਹੀਂ ਮਿਲਿਆ। ਅੱਜ ਫੇਰ ਉਨ੍ਹਾਂ ਨੂੰ ਚੋਣਾਂ ਦੇ ਚਲਦੇ ਧਮਕਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਫਾਜ਼ਿਲਕਾ ਪੁਲਸ ਨੂੰ ਆਪਣੀ ਸ਼ਿਕਾਇਤ ਦਰਜ ਕਰਵਾ ਦਿੱਤੀ। ਇਸ ਮੌਕੇ ਫਾਜ਼ਿਲਕਾ ਥਾਣਾ ਸਿਟੀ ਮੁਖੀ ਪਰਵਿੰਦਰ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਸ਼ਿਕਾਇਤ ਮਿਲ ਗਈ ਹੈ ਅਤੇ ਉਨ੍ਹਾਂ ਵੱਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।


author

Manoj

Content Editor

Related News