ਪ੍ਰਧਾਨ ਅਸ਼ਵਨੀ ਸ਼ਰਮਾ ''ਤੇ ਹੋਏ ਹਮਲੇ ਤੋਂ ਬਾਅਦ ਸਰਕਾਰ ਖ਼ਿਲਾਫ਼ ਭਾਜਪਾ ਨੇ ਕੀਤਾ ਧਰਨਾ ਪ੍ਰਦਰਸ਼ਨ

10/13/2020 6:06:07 PM

ਬਠਿੰਡਾ(ਕੁਨਾਲ ਬਾਂਸਲ)-ਬੀਤੇ ਦਿਨੀਂ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ 'ਤੇ ਹੋਏ ਹਮਲੇ ਤੋਂ ਬਾਅਦ ਅੱਜ ਪੰਜਾਬ 'ਚ ਭਾਜਪਾ ਲੀਡਰਾਂ ਵੱਲੋਂ ਪੰਜਾਬ ਸਰਕਾਰ ਦੇ ਖ਼ਿਲਾਫ਼ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਜਿਸ ਦੇ ਚੱਲਦੇ ਬਠਿੰਡਾ 'ਚ ਵੀ ਭਾਜਪਾ ਵੱਲੋਂ ਕਾਂਗਰਸ ਦੇ ਖ਼ਿਲਾਫ਼ ਪ੍ਰਦਰਸ਼ਨ ਕਰਦੇ ਹੋਏ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।
ਪ੍ਰਦਰਸ਼ਨ ਦੇ ਦੌਰਾਨ ਭਾਜਪਾ ਪੰਜਾਬ ਦੇ ਉੱਪ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਦੇ ਕਾਰਜਕਰਤਾਵਾਂ ਵੱਲੋਂ ਭਾਜਪਾ ਨੇਤਾ ਅਸ਼ਵਨੀ ਸ਼ਰਮਾ 'ਤੇ ਹਮਲਾ ਕੀਤਾ ਗਿਆ ਹੈ ਜਿਸ ਦੀ ਭਾਜਪਾ ਨੇ ਪਾਰਟੀ ਸਖ਼ਤ ਨਿੰਦਾ ਕਰਦੀ ਹੈ ਜਦੋਂ ਤੱਕ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਇਨਸਾਫ਼ ਨਹੀਂ ਮਿਲਦਾ ਅਤੇ ਹਮਲਾਵਾਰਾਂ 'ਤੇ ਸਖ਼ਤ ਕਾਰਵਾਈ ਨਹੀਂ ਹੁੰਦੀ ਉਦੋਂ ਤੱਕ ਭਾਜਪਾ ਵਲੋਂ ਪ੍ਰਦਰਸ਼ਨ ਇਸ ਤਰ੍ਹਾਂ ਜਾਰੀ ਰਹੇਗਾ।


Aarti dhillon

Content Editor

Related News