'ਅਸੀਂ ਦਰਦ ਦੱਸਣ ਆਏ ਹਾਂ, ਜੇਕਰ ਤੁਸੀਂ ਨਹੀਂ ਸੁਣਦੇ ਤਾਂ 2027 'ਚ ਲੋਕ ਸੁਣਾਉਣ ਲਈ ਤਿਆਰ': ਰਵਨੀਤ ਬਿੱਟੂ
Friday, Jan 16, 2026 - 05:18 PM (IST)
ਚੰਡੀਗੜ੍ਹ- ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਦਾ ਘਿਰਾਓ ਕੀਤਾ ਤਾਂ ਜੋ ਵਿਗੜਦੀ ਕਾਨੂੰਨ ਵਿਵਸਥਾ ਅਤੇ ਵਧਦੀ ਗੈਂਗਸਟਰਵਾਦ ਦਾ ਮੁੱਦਾ ਉਠਾਇਆ ਜਾ ਸਕੇ। ਜਦੋਂ ਰਿਹਾਇਸ਼ 'ਤੇ ਮੌਜੂਦ ਸੁਰੱਖਿਆ ਕਰਮਚਾਰੀਆਂ ਨੇ ਉਨ੍ਹਾਂ ਨੂੰ ਅੰਦਰ ਜਾਣ ਤੋਂ ਇਨਕਾਰ ਕਰ ਦਿੱਤਾ ਤਾਂ ਭਾਜਪਾ ਆਗੂ ਬਾਹਰ ਜ਼ਮੀਨ 'ਤੇ ਬੈਠ ਗਏ ਅਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਨ ਲੱਗ ਪਏ। ਇਹ ਵਿਰੋਧ ਪ੍ਰਦਰਸ਼ਨ ਕਾਫ਼ੀ ਦੇਰ ਤੱਕ ਜਾਰੀ ਰਿਹਾ।
ਇਹ ਵੀ ਪੜ੍ਹੋ- Big Breaking: ਪੰਜਾਬ ਦੇ DC ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਇਸ ਦੌਰਾਨ ਧਰਨਾ ਪ੍ਰਦਰਸ਼ਨ ਕਰਦੇ ਸਮੇਂ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕਿਹਾ ਪੰਜਾਬ ਦੇ ਲੋਕ ਤੁਹਾਡੇ ਅੱਗੇ ਬੇਨਤੀ ਕਰ ਰਹੇ ਹਨ, ਪੰਜਾਬ ਨੂੰ ਬਚਾਓ। ਹਿਮਾਚਲ ਵਿੱਚ ਕਾਂਗਰਸ ਦੀ ਸਰਕਾਰ ਹੈ, ਉਨ੍ਹਾਂ ਦੇ ਮਾਡਲ ਨੂੰ ਦੇਖੋ ਅਤੇ ਪੰਜਾਬ ਦੀ ਹਾਲਤ ਨੂੰ ਦੇਖੋ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਨੂੰ ਦੇਖੋ, ਉਹ ਰੋਜ਼ਾਨਾ ਆਪਣੀਆਂ ਪ੍ਰਾਪਤੀਆਂ ਦੀ ਸੂਚੀ ਦਿੰਦੇ ਹਨ। ਉਨ੍ਹਾਂ ਕਿਹਾ ਹੁਣ ਪੰਜਾਬ ਦੀ ਜਨਤਾ ਨੂੰ ਫੈਸਲਾ ਕਰਨਾ ਪਵੇਗਾ ਕਿ ਹੁਣ ਹਿਮਾਚਲ ਮਾਡਲ ਚਾਹੁੰਦੇ ਹੋ, ਪੰਜਾਬ ਮਾਡਲ, ਜਾਂ ਹਰਿਆਣਾ ਮਾਡਲ।
ਇਹ ਵੀ ਪੜ੍ਹੋ- ਪੰਜਾਬ 'ਚ 16, 17, 18 ਤੇ 19 ਦੀ ਪੜ੍ਹੋ Weather Update, ਵਿਭਾਗ ਦੀ ਵੱਡੀ ਭਵਿੱਖਬਾਣੀ
ਬਿੱਟੂ ਨੇ ਅੱਗੇ ਕਿਹਾ ਕਿ ਹੁਣ ਚਾਰ ਸਾਲ ਹੋ ਗਏ ਹਨ। ਹੁਣ ਤਾਂ ਅਸੀਂ ਸਾਰਾ ਹਿਸਾਬ ਲਵਾਂਗੇ। ਉਨ੍ਹਾਂ ਨੇ ਕਿਹਾ ਨਾ ਤਾਂ ਮੈਡੀਕਲ ਕਾਲਜ ਬਣੇ ਅਤੇ ਨਾ ਹੀ ਭਰਤੀ ਹੋਈ। ਇੰਨਾ ਹੀ ਨਹੀਂ ਇਨ੍ਹਾਂ ਨੇ ਤਾਂ ਆਪਣੇ ਹਲਕੇ ਧੂਰੀ 'ਚ ਇੱਕ ਰੇਲਵੇ ਪੁਲ ਵੀ ਨਹੀਂ ਬਣਾਇਆ ਨਾ ਹੀ ਕੋਈ ਨਹਿਰ ਬਣਾਈ ਗਈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮੈਂ ਅੰਤ 'ਚ ਭਗਵੰਤ ਮਾਨ ਨੂੰ ਇਹ ਕਹਿਣਾ ਚਾਹੁੰਦੇ ਹਨ ਕਿ ਬੈਰੀਕੇਡ ਹਟਾ ਲੈਣ। ਅਸੀਂ ਆਪਣਾ ਦਰਦ ਦੱਸਣ ਆਏ ਹਾਂ। ਜੇਕਰ ਤੁਸੀਂ ਨਹੀਂ ਸੁਣਦੇ, ਤਾਂ 2027 ਵਿਚ ਲੋਕ ਸੁਣਾਉਣ ਲਈ ਤਿਆਰ ਹਨ।
ਇਹ ਵੀ ਪੜ੍ਹੋ- ਤਰਨਤਾਰਨ 'ਚ ਤੜਕਸਾਰ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ ਜਾ ਰਹੀ ਔਰਤ ਦਾ ਕਤਲ
ਇੱਥੇ ਦੱਸ ਦੇਈਏ ਕਿ ਪ੍ਰਦਰਸ਼ਨ 'ਚ ਹਿੱਸਾ ਲੈਣ ਵਾਲੇ ਭਾਜਪਾ ਪ੍ਰਧਾਨ ਸੁਨੀਲ ਜਾਖੜ, ਕਾਰਜਕਾਰੀ ਮੁਖੀ ਅਸ਼ਵਨੀ ਸ਼ਰਮਾ ਅਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਰੋਜ਼ਾਨਾ ਗੋਲੀਆਂ ਚੱਲ ਰਹੀਆਂ ਹਨ। ਉਹ ਮੁੱਖ ਮੰਤਰੀ ਨੂੰ ਪੰਜਾਬ ਦੇ ਹਾਲਾਤਾਂ ਬਾਰੇ ਦੱਸਣ ਆਏ ਸੀ, ਉਨ੍ਹਾਂ ਬੈਰੀਕੇਡ ਹਟਾ ਦੇਣੇ ਚਾਹੀਦੇ ਹਨ ਅਤੇ ਸਾਡੀ ਗੱਲ ਸੁਣਨੀ ਚਾਹੀਦੀ ਹੈ, ਨਹੀਂ ਤਾਂ ਜਨਤਾ 2027 ਵਿੱਚ ਖੁਦ ਸੁਣਾ ਦਵੇਗੀ। ਕਾਫ਼ੀ ਸਮਾਂ ਇੰਤਜ਼ਾਰ ਕਰਨ ਤੋਂ ਬਾਅਦ, ਭਾਜਪਾ ਆਗੂਆਂ ਨੇ ਅੱਗੇ ਵਧਣ ਦੀ ਕੋਸ਼ਿਸ਼ ਤਾਂ ਸੁਰੱਖਿਆ ਕਰਮਚਾਰੀਆਂ ਨੇ ਉਨ੍ਹਾਂ ਨੂੰ ਅੰਦਰ ਨਹੀਂ ਜਾਣ ਦਿੱਤਾ। ਕਾਫ਼ੀ ਦੇਰ ਤੱਕ ਹੱਥੋਪਾਈ ਤੋਂ ਬਾਅਦ, ਭਾਜਪਾ ਆਗੂ ਜ਼ਮੀਨ 'ਤੇ ਬੈਠ ਗਏ ਅਤੇ ਮੁੱਖ ਮੰਤਰੀ ਵਿਰੁੱਧ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।
ਇਸ ਦੌਰਾਨ, ਪੁਲਸ ਨੇ ਉਨ੍ਹਾਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ। ਵਧਦੇ ਵਿਰੋਧ ਨੂੰ ਵੇਖਦਿਆਂ, ਪੁਲਸ ਨੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ, ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ, ਫਤਿਹਜੰਗ ਬਾਜਵਾ ਸਮੇਤ ਕਈ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ। ਉਨ੍ਹਾਂ ਨੂੰ ਬੱਸ ਵਿੱਚ ਥਾਣੇ ਲਿਜਾਇਆ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
