ਫਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਕਰਨਗੇ ਦੌਰਾ

07/14/2023 3:02:04 PM

ਤਲਵੰਡੀ ਭਾਈ  (ਗੁਲਾਟੀ):- ਭਾਜਪਾ ਪੰਜਾਬ ਦੀ ਕਮਾਨ ਸੰਭਾਣ ਤੋਂ ਬਾਅਦ ਪਹਿਲੀ ਵਾਰ ਤਲਵੰਡੀ ਭਾਈ ਪੁੱਜਣ 'ਤੇ ਸੂਬਾ ਪ੍ਰਧਾਨ ਸੁਨੀਲ ਜਾਖੜ ਦਾ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਅਵਤਾਰ ਸਿੰਘ ਜੀਰਾ ਦੀ ਅਗਵਾਈ ਹੇਠ ਤਲਵੰਡੀ ਭਾਈ ਦੇ ਮੋਗਾ-ਫ਼ਿਰੋਜ਼ਪੁਰ ਓਵਰਬ੍ਰਿਜ ਹੇਠ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਜਗਬਾਣੀ ਨਾਲ ਗੱਲਬਾਤ ਕਰਦਿਆਂ ਭਾਜਪਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਅੱਜ ਉਹ ਹੜ੍ਹ ਨਾਲ ਪ੍ਰਭਾਵਿਤ ਜ਼ਿਲ੍ਹਾ ਫਿਰੋਜ਼ਪੁਰ ਦੇ ਉਨ੍ਹਾਂ ਪਿੰਡਾਂ ਦਾ ਦੌਰਾ ਕਰਨ ਗਏ, ਜਿੱਥੇ ਇਹ ਕੁਦਰਤੀ ਆਫਤ ਆਈ ਹੋਈ ਹੈ। 

ਇਹ ਵੀ ਪੜ੍ਹੋ- ਵੱਡੀ ਖ਼ਬਰ: ਗੁਰਬਾਣੀ ਪ੍ਰਸਾਰਣ ਲਈ ਸ਼੍ਰੋਮਣੀ ਕਮੇਟੀ ਲਿਆਵੇਗੀ ਆਪਣਾ ਯੂਟਿਊਬ ਚੈਨਲ

ਉਨ੍ਹਾਂ ਕਿਹਾ ਕਿ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਦੀ ਸਾਨੂੰ ਸਭ ਨੂੰ ਮਿਲਕੇ ਮਦਦ ਲਈ ਅੱਗੇ ਆਉਣ ਚਾਹੀਦਾ ਹੈ। ਸੂਬਾ ਸਰਕਾਰ ਬਾਰੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੀੜ੍ਹਤ ਲੋਕਾਂ ਦੀ ਬਾਂਹ ਫੜੇ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ 218 ਕਰੋੜ ਰੁਪਏ ਜਾਰੀ ਕੀਤੇ ਗਏ ਹਨ, ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਇਹ ਪੈਸਾ ਜਲਦ ਪ੍ਰਭਾਵਿਤ ਲੋਕਾਂ ਤੱਕ ਪੁੱਜੇ। 

ਇਹ ਵੀ ਪੜ੍ਹੋ- ਥਾਣਾ ਵੇਰਕਾ ਦੀ ਲਾਪਤਾ ਹੋਈ 10 ਸਾਲਾ ਮਾਸੂਮ ਬੱਚੀ ਦੀ ਮਿਲੀ ਲਾਸ਼, ਇਲਾਕੇ 'ਚ ਫੈਲੀ ਸਨਸਨੀ

ਇਸ ਮੌਕੇ ਅਵਤਾਰ ਸਿੰਘ ਜੀਰਾ ਜ਼ਿਲ੍ਹਾ ਪ੍ਰਧਾਨ ਫਿਰੋਜ਼ਪੁਰ, ਜਸਵਿੰਦਰ ਸਿੰਘ ਕਿੱਲੀ, ਹੀਰਾ ਸੋਢੀ, ਮਹਿਲਾ ਵਿੰਗ ਫਿਰੋਜ਼ਪੁਰ ਦੀ ਪ੍ਰਧਾਨ ਵੀਰਪਾਲ ਕੌਰ ਖੋਸਾ ਆਦਿ ਭਾਜਪਾ ਵਰਕਰ ਮੌਜੂਦ ਸਨ।

ਇਹ ਵੀ ਪੜ੍ਹੋ- ਨੌਜਵਾਨ ਨੇ ਸ਼ੌਂਕ ਨੂੰ ਬਣਾਇਆ ਸਹਾਇਕ ਧੰਦਾ, ਸਾਲਾਨਾ ਕਰਦੈ ਲੱਖਾਂ ਰੁਪਏ ਦੀ ਕਮਾਈ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Shivani Bassan

This news is Content Editor Shivani Bassan