ਭਾਜਪਾ ਲੜੇਗੀ ਬਲਾਕ ਸੰਮਤੀ, ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤੀ ਚੋਣਾਂ, ਵੱਡੀ ਜਿੱਤ ਕਰੇਗੀ ਹਾਸਲ : ਪਰਮਪਾਲ ਕੌਰ ਸਿੱਧੂ
Friday, Jun 28, 2024 - 10:58 PM (IST)

ਮਾਨਸਾ (ਸੰਦੀਪ ਮਿਤਲ) - ਭਾਜਪਾ ਨੇਤਾ ਪਰਮਪਾਲ ਕੌਰ ਸਿੱਧੂ ਨੇ ਕਿਹਾ ਕਿ ਉਹ ਪੰਜਾਬ 'ਚ ਆਉਂਦੀਆਂ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਅਤੇ ਪੰਚਾਇਤੀ ਚੋਣਾਂ ਪਾਰਟੀ ਦੇ ਨਿਸ਼ਾਨ 'ਤੇ ਲੜਣਗੇ। ਇਸ ਵਾਸਤੇ ਜੋ ਵਿਅਕਤੀ ਭਾਜਪਾ ਨਾਲ ਜੁੜ ਕੇ ਇਨ੍ਹਾਂ ਚੋਣਾਂ ਵਿੱਚ ਉਤਰਨਾ ਚਾਹੁੰਦਾ ਹੈ, ਉਹ ਉਨ੍ਹਾਂ ਨਾਲ ਸੰਪਰਕ ਕਰੇ।
ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਇਹ ਚੋਣਾਂ ਧੜੱਲੇ ਨਾਲ ਲੜੇਗੀ ਅਤੇ ਵੱਡੀ ਜਿੱਤ ਹਾਸਿਲ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਪੇਂਡੂ ਵਿਕਾਸ ਲਈ ਜੋ ਪੈਸਾ ਆਇਆ ਹੈ, ਉਹ ਕੇਂਦਰ ਦੀ ਦੇਣ ਹੈ। ਉਸ ਪੈਸੇ ਨੂੰ ਪੰਜਾਬ ਦੇ ਲੋੜੀਂਦੇ ਕੰਮਾਂ 'ਤੇ ਹੀ ਵਰਤਿਆ ਜਾਵੇਗਾ। ਉਸ ਦੀ ਦੁਰਵਰਤੋਂ ਨਹੀਂ ਹੋਣ ਦੇਵਾਂਗੇ।
ਇਹ ਵੀ ਪੜ੍ਹੋ- 'ਫੋਕੀ ਟੌਹਰ' ਬਣਾਉਣ ਲਈ ਖ਼ਰੀਦ ਲਿਆਇਆ 'ਨਕਲੀ' ਬੰਦੂਕ, ਗੁਆਂਢੀਆਂ ਨੇ ਪੁਲਸ ਬੁਲਾ ਕੇ ਕਰਵਾ'ਤੇ ਹੱਥ ਖੜ੍ਹੇ
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਪੈਸੇ ਨੂੰ ਹੋਰ ਪਾਸੇ ਵਰਤਣਾ ਚਾਹੁੰਦੀ ਹੈ, ਪਰ ਭਾਜਪਾ ਇਹ ਨਹੀਂ ਹੋਣ ਦੇਵੇਗੀ। ਉਨ੍ਹਾਂ ਕਿਹਾ ਕਿ ਉਕਤ ਚੋਣ ਲਈ ਭਾਜਪਾ ਨੇ ਕਮਰ ਕੱਸ ਲਈ ਹੈ ਅਤੇ ਪਾਰਟੀ ਨੇ ਲੋਕ ਸਭਾ ਚੋਣਾਂ ਵਿੱਚ ਵੋਟਾਂ ਹਾਸਲ ਕਰ ਕੇ ਆਪਣਾ ਵਜੂਦ ਕਾਇਮ ਕਰ ਲਿਆ ਹੈ ਅਤੇ ਇਨ੍ਹਾਂ ਚੋਣਾਂ ਵਿੱਚ ਭਾਜਪਾ ਵੱਡੀ ਜਿੱਤ ਹਾਸਿਲ ਕਰੇਗਾ।
ਇਹ ਵੀ ਪੜ੍ਹੋ- CM ਮਾਨ ਨੇ ਸ਼੍ਰੋਮਣੀ ਅਕਾਲੀ ਦਲ 'ਤੇ ਕੱਸਿਆ ਤੰਜ, ਕਿਹਾ- ''ਇਨ੍ਹਾਂ ਨੇ ਲੋਕਾਂ ਨੂੰ ਭੇਡ-ਬੱਕਰੀਆਂ ਸਮਝ ਰੱਖਿਆ...''
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e