ਬੀ.ਕੇ.ਯੂ.ਏਕਤਾ ਉਗਰਾਹਾਂ ਨੇ ਫੰਡ ਇਕੱਠਾ ਕਰ ਦਿੱਲੀ ਜਾਣ ਦੀਆਂ ਕੀਤੀਆਂ ਤਿਆਰੀਆਂ

12/04/2020 2:56:07 PM

ਮੰਡੀ ਲੱਖੇਵਾਲੀ/ਸ੍ਰੀ ਮੁਕਤਸਰ ਸਾਹਿਬ (ਸੁਖਪਾਲ ਢਿੱਲੋਂ/ਪਵਨ ਤਨੇਜਾ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਿੰਡ ਰਹੂੜਿਆਂਵਾਲੀ ਵਿਖੇ ਯੂਨੀਅਨ ਦੇ ਬਲਾਕ ਜਨਰਲ ਸਕੱਤਰ ਸੁਖਰਾਜ ਸਿੰਘ ਅਤੇ ਸਕੱਤਰ ਮਹਾਸ਼ਾ ਸਿੰਘ ਦੀ ਅਗਵਾਈ ਹੇਠ ਨਵੀਂ ਇਕਾਈ ਦੀ ਚੋਣ ਕਰਵਾਈ ਗਈ।ਜਿਸ ਦੌਰਾਨ ਗੁਰਮੀਤ ਸਿੰਘ ਨੂੰ ਪ੍ਰਧਾਨ ਬਣਾਇਆ ਗਿਆ। ਇਸ ਤੋਂ ਇਲਾਵਾ ਰਣਜੀਤ ਸਿੰਘ, ਕਿਰਪਾਲ ਸਿੰਘ, ਜਸਪ੍ਰੀਤ ਸਿੰਘ, ਇਕਬਾਲ ਸਿੰਘ, ਸਵਰਨਜੀਤ ਸਿੰਘ, ਬੂਟਾ ਸਿੰਘ, ਸੁਖਦੇਵ ਸਿੰਘ, ਦਰਸ਼ਨ ਸਿੰਘ, ਗੁਰਵਿੰਦਰ ਸਿੰਘ, ਹਰਚਰਨ ਸਿੰਘ, ਜਸਮੇਲ ਸਿੰਘ ਨੂੰ ਕਮੇਟੀ ਮੈਂਬਰ ਬਣਾਇਆ ਗਿਆ। ਇੱਥੇ ਇਹ ਗੱਲ ਜ਼ਿਕਰਯੋਗ ਹੈ ਕਿ ਯੂਨੀਅਨ ਵਲੋਂ ਪਿੰਡ ਵਿਚੋਂ 1 ਲੱਖ ਰੁਪਏ ਇਕੱਠਾ ਕੀਤਾ ਗਿਆ ਤੇ ਦਿੱਲੀ ਜਾਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।


Shyna

Content Editor

Related News