ਜਿੱਤੇ ਕੌਂਸਲਰਾਂ ਨੇ ਪ੍ਰੇਮ ਮਿੱਤਲ ਤੋਂ ਲਿਆ ਆਸ਼ੀਰਵਾਦ

02/23/2021 11:40:09 PM

ਮਾਨਸਾ, ( ਮਿੱਤਲ)- ਨਗਰ ਕੌਂਸਲ ਚੋਣਾਂ ਵਿੱਚ ਕਾਂਗਰਸ ਪਾਰਟੀ ਵੱਲੋਂ ਜੇਤੂ ਕੌਂਸਲਰਾਂ ਨੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਤੇ ਸਾਬਕਾ ਵਿਧਾਇਕ ਪ੍ਰੇਮ ਮਿੱਤਲ ਦੇ ਗ੍ਰਹਿ ਵਿਖੇ ਜਾ ਕੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਉਨ੍ਹਾਂ ਤੋਂ ਆਸ਼ੀਰਵਾਦ ਲਿਆ। ਪ੍ਰੇਮ ਮਿੱਤਲ ਨੇ ਕਿਹਾ ਕਿ ਮਾਨਸਾ ਦੀ ਨਵੀਂ ਬਣੀ ਨਗਰ ਕੌਂਸਲ ਕਮੇਟੀ ਵਿੱਚ ਕਾਂਗਰਸੀ ਉਮੀਦਵਾਰਾਂ ਨੇ ਵੱਡੇ ਪੱਧਰ 'ਤੇ ਜਿੱਤ ਹਾਸਲ ਕੀਤੀ ਹੈ ਜੋ ਸ਼ਹਿਰ ਨੂੰ ਵਿਕਾਸ ਅਤੇ ਪ੍ਰਗਤੀ ਦੇ ਰਾਹ 'ਤੇ ਤੋਰਨ ਲਈ ਪ੍ਰਤੀਬੱਧ ਹੈ। ਉਨ੍ਹਾਂ ਨੇ ਕੌਂਸਲਰਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਨਾਲ ਕੀਤੇ ਹੋਏ ਵਾਅਦੇ ਪੂਰੇ ਕਰਨ ਅਤੇ ਉਨ੍ਹਾਂ ਦੀਆਂ ਉਮੀਦਾਂ ਤੇ ਖਰੇ ਉਤਰਨ। ਇਸ ਮੌਕੇ ਕੌਂਸਲਰ ਪ੍ਰੇਮ ਸਾਗਰ ਭੋਲਾ, ਰਾਮਪਾਲ ਸਿੰਘ, ਕੁਲਵਿੰਦਰ ਕੌਰ, ਸਤੀਸ਼ ਮਹਿਤਾ ਨੇ ਕਿਹਾ ਕਿ ਸ਼ਹਿਰ ਅਤੇ ਵਾਰਡਾਂ ਦੇ ਵਿਕਾਸ ਲਈ ਉਹ ਕੋਈ ਕਸਰ ਨਹੀਂ ਛੱਡਣਗੇ। ਇਸ ਦੌਰਾਨ ਹੋਰ ਵੀ ਪਤਵੰਤੇ ਸੱਜਣ ਮੌਜੂਦ ਸਨ।


Bharat Thapa

Content Editor

Related News