ਬਲਾਕ ਪ੍ਰਧਾਨ ਹਰਦੀਪ ਤੂਰ ਕਾਂਗਰਸ ਪਾਰਟੀ ''ਚ ਸ਼ਾਮਲ
Sunday, Aug 03, 2025 - 07:37 PM (IST)

ਭਵਾਨੀਗੜ੍ਹ (ਕਾਂਸਲ) : ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਹਰਦੀਪ ਸਿੰਘ ਤੂਰ ਜਿਹੜੇ ਕਿ ਟਰੱਕ ਯੂਨੀਅਨ ਭਵਾਨੀਗੜ੍ਹ ਦੇ ਸਾਬਕਾ ਪ੍ਰਧਾਨ ਰਹੇ ਹਨ ਨੇ ਅੱਜ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ। ਕਾਂਗਰਸ ਦੇ ਸਾਬਕਾ ਕੈਬਨਿਟ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਉਨ੍ਹਾਂ ਦਾ ਕਾਂਗਰਸ ਪਾਰਟੀ 'ਚ ਸਵਾਗਤ ਕੀਤਾ।
ਇਸ ਮੌਕੇ ਗੱਲਬਾਤ ਕਰਦਿਆਂ ਹਰਦੀਪ ਸਿੰਘ ਤੂਰ ਨੇ ਕਿਹਾ ਕਿ ਉਨ੍ਹਾਂ ਨੇ ਆਮ ਆਦਮੀ ਪਾਰਟੀ ਇਸ ਕਰ ਕੇ ਜੁਆਇਨ ਕੀਤੀ ਸੀ ਕਿ ਇਹ ਪਾਰਟੀ ਸਮਾਜ ਵਿੱਚ ਸੁਧਾਰ ਕਰੇਗੀ ਪਰ ਹੌਲੀ ਹੌਲੀ ਪਤਾ ਲੱਗਿਆ ਇਸ ਪਾਰਟੀ ਨੇ ਸਿਰਫ ਲੋਕ ਸੇਵਾ ਦਾ ਮਖੌਟਾ ਪਾ ਕੇ ਰੱਖਿਆ ਹੋਇਆ ਹੈ। ਵਿਜੈ ਇੰਦਰ ਸਿੰਗਲਾ ਨੇ ਹਰਦੀਪ ਸਿੰਘ ਤੂਰ ਤੇ ਉਨ੍ਹਾਂ ਦੇ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਇਨ੍ਹਾਂ ਦਾ ਕਾਂਗਰਸ ਪਾਰਟੀ 'ਚ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e