ਨਾਕੇਬੰਦੀ ਦੌਰਾਨ ਚੋਰੀ ਦੇ 4 ਮੋਟਰਸਾਈਕਲਾਂ ਸਣੇ ਇਕ ਗ੍ਰਿਫਤਾਰ

04/01/2020 4:57:13 PM

ਮਮਦੋਟ (ਸ਼ਰਮਾ, ਜਸਵੰਤ) – ਪੁਲਸ ਵਲੋਂ ਐੱਸ. ਐੱਚ. ਓ. ਰਵੀ ਕੁਮਾਰ ਦੀ ਅਗਵਾਈ ’ਚ ਲਾਏ ਗਏ ਨਾਕੇ ਦੌਰਾਨ ਇਕ ਮੋਟਰਸਾਈਕਲ ਚੋਰ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ । ਇਸ ਸਬੰਧੀ ਐੱਸ. ਐੱਚ. ਓ. ਰਵੀ ਕੁਮਾਰ ਨੇ ਦੱਸਿਆ ਕਿ ਮਮਦੋਟ ਥਾਣੇ ਦੇ ਏ. ਐੱਸ. ਆਈ. ਕਰਮਜੀਤ ਸਿੰਘ ਨੇ ਸ਼ੱਕੀ ਵਿਅਕਤੀਆਂ ਦੀ ਭਾਲ ਲਈ ਪਿੰਡ ਰਹੀਮੇ ਕੇ ਦੇ ਕੋਲ ਪੁਲ ’ਤੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਪੁਲਸ ਪਾਰਟੀ ਨੂੰ ਇਕ ਮੋਟਰਸਾਈਕਲ ਸਵਾਰ ਵਿਅਕਤੀ ਆਉਂਦਾ ਵਿਖਾਈ ਦਿੱਤਾ। ਪੁਲਸ ਪਾਰਟੀ ਵੱਲੋਂ ਉਸ ਨੂੰ ਰੁਕਣ ਦਾ ਇਸ਼ਾਰਾ ਕਰਨ ’ਤੇ ਉਹ ਘਬਰਾ ਕੇ ਦੌਡ਼ਣ ਦੀ ਕੋਸ਼ਿਸ਼ ਕਰਨ ਲੱਗਾ ਤਾਂ ਪੁਲਸ ਪਾਰਟੀ ਨੇ ਮੁਸਤੈਦੀ ਵਰਤਦੇ ਹੋਏ ਉਕਤ ਵਿਅਕਤੀ ਨੂੰ ਕਾਬੂ ਕਰ ਲਿਆ ਅਤੇ ਜਾਂਚ ਦੌਰਾਨ ਵਿਅਕਤੀ ਦਾ ਮੋਟਰਸਾਈਕਲ ਚੋਰੀ ਦਾ ਪਾਇਆ ਗਿਆ। ਪੁਲਸ ਪਾਰਟੀ ਵੱਲੋਂ ਪੁੱਛਗਿੱਛ ਦੌਰਾਨ ਉਸ ਵਿਅਕਤੀ ਨੇ ਆਪਣਾ ਨਾਂ ਜਸਵਿੰਦਰ ਸਿੰਘ ਉਰਫ ਜੱਸੀ ਪੁੱਤਰ ਹਰਨਾਮ ਸਿੰਘ ਵਾਸੀ ਛਾਂਗਾ ਖੁਰਦ ਦੱਸਿਆ। ਪੁੱਛਗਿੱਛ ਦੌਰਾਨ ਉਕਤ ਮੁਲਜ਼ਮ ਦੀ ਨਿਸ਼ਾਨਦੇਹੀ ’ਤੇ 3 ਹੋਰ ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਐੱਸ. ਐੱਚ. ਓ. ਰਵੀ ਕੁਮਾਰ ਨੇ ਦੱਸਿਆ ਕਿ ਥਾਣਾ ਮਮਦੋਟ ਵਿਖੇ ਉਕਤ ਵਿਅਕਤੀ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। ਉਸ ਤੋਂ ਪੁੱਛਗਿੱਛ ਦੌਰਾਨ ਕਈ ਹੋਰ ਵੀ ਮਾਮਲੇ ਸਾਹਮਣੇ ਆਉਣ ਦੀ ਉਮੀਦ ਹੈ। ਮੁਲਜ਼ਮ ਨੂੰ ਅੱਜ ਮਾਣਯੋਗ ਅਦਾਲਤ ’ਚ ਪੇਸ਼ ਕੀਤਾ ਜਾ ਰਿਹਾ ਹੈ।


rajwinder kaur

Content Editor

Related News