ਕੇਂਦਰੀ ਜੇਲ੍ਹ ਫਰੀਦਕੋਟ ’ਚ ਖੂਨੀ ਝਗੜਾ, ਦੋਹਾਂ ਧਿਰਾਂ ਵੱਲੋਂ ਕਰਾਸ ਕੇਸ ਦਰਜ

Thursday, Apr 16, 2026 - 06:24 PM (IST)

ਕੇਂਦਰੀ ਜੇਲ੍ਹ ਫਰੀਦਕੋਟ ’ਚ ਖੂਨੀ ਝਗੜਾ, ਦੋਹਾਂ ਧਿਰਾਂ ਵੱਲੋਂ ਕਰਾਸ ਕੇਸ ਦਰਜ

ਫਰੀਦਕੋਟ (ਰਾਜਨ) – ਕੇਂਦਰੀ ਜੇਲ੍ਹ ਫਰੀਦਕੋਟ ਵਿੱਚ ਕੈਦੀਆਂ ਅਤੇ ਹਵਾਲਾਤੀਆਂ ਵਿਚਾਲੇ ਹੋਇਆ ਝਗੜਾ ਖੂਨੀ ਰੂਪ ਧਾਰ ਗਿਆ, ਜਿਸ ਕਾਰਨ ਦੋਹਾਂ ਧਿਰਾਂ ਵੱਲੋਂ ਇਕ-ਦੂਜੇ ਖ਼ਿਲਾਫ਼ ਦੋਸ਼ਾਂ ਦੇ ਤਹਿਤ ਕਰਾਸ ਕੇਸ ਦਰਜ ਕੀਤੇ ਗਏ ਹਨ। ਇਸ ਘਟਨਾ ਨਾਲ ਜੇਲ੍ਹ ਦੇ ਸੁਰੱਖਿਆ ਪ੍ਰਬੰਧਾਂ ’ਤੇ ਵੀ ਗੰਭੀਰ ਸਵਾਲ ਉੱਠੇ ਹਨ। ਮਿਲੀ ਜਾਣਕਾਰੀ ਅਨੁਸਾਰ ਕੈਦੀ ਅਮਰੀਕ ਸਿੰਘ ਆਪਣੀ ਬੈਰਕ ਵਿੱਚ ਟੀਵੀ ਦੇਖ ਰਿਹਾ ਸੀ ਕਿ ਇਸ ਦੌਰਾਨ ਕੁਝ ਹੋਰ ਕੈਦੀਆਂ ਅਤੇ ਹਵਾਲਾਤੀਆਂ ਨੇ ਇਕੱਠੇ ਹੋ ਕੇ ਉਸ ’ਤੇ ਸਰਿਏ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਉਹ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਗਿਆ। ਉਸ ਨੂੰ ਤੁਰੰਤ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਇਸ ਲੜਾਈ ਦਾ ਕਾਰਨ ਆਪਸੀ ਗੁੱਟਬੰਦੀ ਹੈ।

ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਵਿਚ ਬੰਦਾ ਭੁੱਲ ਗਿਆ ਪੌਂਡਾਂ ਨਾਲ ਭਰਿਆ ਬੈਗ, ਫਿਰ ਸੇਵਾਦਾਰ ਨੇ ਇੰਝ ਵਿਖਾਈ ਇਮਾਨਦਾਰੀ

ਦੂਜੇ ਪਾਸੇ ਹਵਾਲਾਤੀ ਪੰਜਾਬ ਸਿੰਘ ਨੇ ਵੀ ਦੋਸ਼ ਲਗਾਇਆ ਕਿ ਉਸ ਨਾਲ ਵਿਰੋਧੀ ਧਿਰ ਦੇ ਕੈਦੀਆਂ ਅਤੇ ਹਵਾਲਾਤੀਆਂ ਵੱਲੋਂ ਕੁੱਟਮਾਰ ਕੀਤੀ ਗਈ, ਜਿਸ ਕਾਰਨ ਉਸ ਨੂੰ ਵੀ ਸੱਟਾਂ ਲੱਗੀਆਂ । ਪਹਿਲੀ ਧਿਰ ਵੱਲੋਂ ਜ਼ਖ਼ਮੀ ਕੈਦੀ ਅਮਰੀਕ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਹਵਾਲਾਤੀ ਪੰਜਾਬ ਸਿੰਘ, ਹਵਾਲਾਤੀ ਸੁਖਚੈਨ ਸਿੰਘ, ਕੈਦੀ ਸੋਨੂ, ਕੈਦੀ ਲਵਪ੍ਰੀਤ ਸਿੰਘ, ਕੈਦੀ ਅੰਮ੍ਰਿਤਪਾਲ ਸਿੰਘ, ਹਵਾਲਾਤੀ ਸਾਜਨ, ਹਵਾਲਾਤੀ ਅਮਰੀਕ ਸਿੰਘ, ਹਵਾਲਾਤੀ ਦਲੇਰ ਸਿੰਘ, ਹਵਾਲਾਤੀ ਅੰਸੂ, ਹਵਾਲਾਤੀ ਰਵਿੰਦਰ ਸਿੰਘ, ਹਵਾਲਾਤੀ ਅਕਸ਼ੈ ਕੁਮਾਰ ਅਤੇ ਹਵਾਲਾਤੀ ਕਮਲਜੀਤ ਸਿੰਘ ਨੂੰ ਨਾਮਜ਼ਦ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਗੋਲੀਆਂ ਨਾਲ ਭੁੰਨ'ਤਾ ਕਾਰ 'ਚ ਬੈਠਾ ਵਿਅਕਤੀ

ਦੂਜੀ ਧਿਰ ਵੱਲੋਂ ਹਵਾਲਾਤੀ ਪੰਜਾਬ ਸਿੰਘ ਦੇ ਬਿਆਨਾਂ ਅਨੁਸਾਰ ਕੈਦੀ ਅਮਰੀਕ ਸਿੰਘ, ਕੈਦੀ ਲਖਵਿੰਦਰ ਸਿੰਘ, ਹਵਾਲਾਤੀ ਮਨਪ੍ਰੀਤ ਸਿੰਘ, ਹਵਾਲਾਤੀ ਲਵਪ੍ਰੀਤ ਸਿੰਘ, ਕੈਦੀ ਗੁਰਦੀਪ ਸਿੰਘ, ਹਵਾਲਾਤੀ ਰਮਜੋਤ ਸਿੰਘ ਅਤੇ ਹਵਾਲਾਤੀ ਤਰਸੇਮ ਸਿੰਘ ਨੂੰ ਨਾਮਜ਼ਦ ਕੀਤਾ ਗਿਆ ਹੈ, ਜਦਕਿ ਹੋਰ ਸਾਥੀ ਕੈਦੀਆਂ ਦੀ ਭੂਮਿਕਾ ਦੀ ਜਾਂਚ ਜਾਰੀ ਹੈ। ਪੁਲਸ ਮੁਤਾਬਕ ਪਹਿਲੇ ਪਰਚੇ ਵਿੱਚ ਕੈਦੀ ਅਮਰੀਕ ਸਿੰਘ ਦੀ ਸ਼ਿਕਾਇਤ ’ਤੇ ਉਪਰੋਕਤ ਹਵਾਲਾਤੀਆਂ ਅਤੇ ਕੈਦੀਆਂ ਖ਼ਿਲਾਫ਼ ਹਮਲਾ ਕਰਨ, ਜ਼ਖ਼ਮੀ ਕਰਨ ਅਤੇ ਧਮਕੀਆਂ ਦੇਣ ਸਬੰਧੀ ਧਾਰਾਵਾਂ ਹੇਠ ਮਾਮਲਾ ਦਰਜ ਕੀਤਾ ਗਿਆ ਹੈ, ਜਦਕਿ ਦੂਜੇ ਪਰਚੇ ਵਿੱਚ ਹਵਾਲਾਤੀ ਪੰਜਾਬ ਸਿੰਘ ਦੀ ਸ਼ਿਕਾਇਤ ਦੇ ਆਧਾਰ ’ਤੇ ਵਿਰੋਧੀ ਧਿਰ ਦੇ ਕੈਦੀਆਂ ਅਤੇ ਹਵਾਲਾਤੀਆਂ ਖ਼ਿਲਾਫ਼ ਵੀ ਇਸੇ ਤਰ੍ਹਾਂ ਦੀਆਂ ਧਾਰਾਵਾਂ ਹੇਠ ਮਾਮਲਾ ਦਰਜ ਕਰਕੇ ਕਰਾਸ ਕੇਸ ਦਰਜ ਕੀਤਾ ਗਿਆ ਹੈ।  ਥਾਣਾ ਸਿਟੀ ਫਰੀਦਕੋਟ ਦੀ ਪੁਲਸ ਵੱਲੋਂ ਦੋਹਾਂ ਮਾਮਲਿਆਂ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਜੇਲ੍ਹ ਅੰਦਰ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਵੀ ਕੀਤੀ ਜਾ ਰਹੀ ਹੈ ਅਤੇ ਘਟਨਾ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਭੂਮਿਕਾ ਵੀ ਖੰਗਾਲੀ ਜਾ ਰਹੀ ਹੈ।

ਇਹ ਵੀ ਪੜ੍ਹੋ-  ਪੰਜਾਬ 'ਚ 4 ਗ੍ਰਨੇਡ ਤੇ ਹਥਿਆਰਾਂ ਸਮੇਤ ਵਿਅਕਤੀ ਗ੍ਰਿਫ਼ਤਾਰ, ਮਾਡਿਊਲ ਦੇ ਹੋਰ ਮੈਂਬਰਾਂ ਦੀ ਜਾਂਚ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News