ਅਣਪਛਾਤੇ ਨੌਜਵਾਨ ਦੀ ਨਹਿਰ ’ਚੋਂ ਲਾਸ਼ ਬਰਾਮਦ, ਨਹੀਂ ਹੋ ਸਕੀ ਪਛਾਣ
05/30/2024 9:29:45 PM
![](https://static.jagbani.com/multimedia/2024_5image_11_25_450970102deadbody.jpg)
ਮੁੱਲਾਂਪੁਰ ਦਾਖਾ (ਕਾਲੀਆ) - ਸਿੱਧਵਾਂ ਬ੍ਰਾਂਚ ਨਹਿਰ ਪੁਲ ਈਸੇਵਾਲ ’ਚੋਂ ਇਕ ਅਣਪਛਾਤੇ ਨੌਜਵਾਨ ਦੀ ਤੈਰਦੀ ਲਾਸ਼ ਮਿਲੀ ਹੈ। ਮ੍ਰਿਤਕ ਨੇ ਹਰੇ ਰੰਗ ਦੀ ਟੀ-ਸ਼ਰਟ ਅਤੇ ਜੀਨ ਪਹਿਨੀ ਹੋਈ ਹੈ। ਉਮਰ ਕਰੀਬ 35 ਸਾਲ, ਸਰੀਰ ਪਤਲਾ ਤੇ ਦਾੜ੍ਹੀ ਕੇਸ ਕੱਟੇ ਹੋਏ ਹਨ। ਲਾਸ਼ ਦੀ ਹਾਲਤ ਇੰਨੀ ਜ਼ਿਆਦਾ ਖਰਾਬ ਹੈ ਕਿ ਇਸ ਦੀ ਪਛਾਣ ਕਰਨਾ ਬਹੁਤ ਮੁਸ਼ਕਿਲ ਹੈ। ਲਾਸ਼ ਨੂੰ ਦੇਖ ਇਹ ਲੱਗਦਾ ਹੈ ਕਿ ਇਹ ਕਈ ਦਿਨਾਂ ਤੋਂ ਨਹਿਰ 'ਚ ਡੁੱਬੀ ਸੀ। ਏ.ਐੱਸ.ਆਈ. ਗੁਰਸੇਵਕ ਸਿੰਘ ਨੇ ਮ੍ਰਿਤਕ ਦੀ ਸ਼ਨਾਖਤ ਲਈ ਲਾਸ਼ 72 ਘੰਟੇ ਲਈ ਸਿਵਲ ਹਸਪਤਾਲ ਲੁਧਿਆਣਾ ਵਿਖੇ ਰਖਵਾਈ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e