ਮਲੂਕਪੁਰਾ ਮਾਈਨਰ ’ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

Saturday, May 11, 2024 - 03:50 PM (IST)

ਮਲੂਕਪੁਰਾ ਮਾਈਨਰ ’ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

ਅਬੋਹਰ (ਸੁਨੀਲ) : ਅੱਜ ਸਵੇਰੇ ਅਬੋਹਰ ਹਨੂੰਮਾਨਗੜ੍ਹ ਰੋਡ ਤੋਂ ਲੰਘਦੀ ਮਲੂਕਪੁਰਾ ਮਾਈਨਰ ਵਿਚ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦੀ ਸੂਚਨਾ ਮਿਲੀ ਹੈ। ਮੌਕੇ 'ਤੇ ਪਹੁੰਚੀ ਪੀ.ਸੀ.ਆਰ ਪੁਲਸ ਨੇ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਸਹਿਯੋਗ ਨਾਲ ਬਾਹਰ ਕੱਢ ਕੇ ਪਛਾਣ ਲਈ ਹਸਪਤਾਲ ਦੇ ਮੁਰਦਾਘਰ ਵਿਚ ਰਖਵਾ ਦਿੱਤੀ। ਮਾਮਲੇ ਦੀ ਸੂਚਨਾ ਥਾਣਾ ਨੰਬਰ 2 ਦੀ ਪੁਲਸ ਨੂੰ ਦੇ ਦਿੱਤੀ ਗਈ ਹੈ।

ਇਹ ਵੀ ਪੜ੍ਹੋ - 5 ਮਹੀਨੇ ਪਹਿਲਾਂ ਹੋਏ ਪ੍ਰੇਮ ਵਿਆਹ ਦਾ ਦਰਦਨਾਕ ਅੰਤ, ਕੁੜੀ ਨੇ ਕੀਤੀ ਖੁਦਕੁਸ਼ੀ, ਹੈਰਾਨ ਕਰਨ ਵਾਲਾ ਹੈ ਪੂਰਾ ਮਾਮਲਾ

ਜਾਣਕਾਰੀ ਦਿੰਦਿਆਂ ਸੰਮਤੀ ਮੈਂਬਰ ਬਿੱਟੂ ਨਰੂਲਾ ਨੇ ਦੱਸਿਆ ਕਿ ਅੱਜ ਸਵੇਰੇ ਉਨ੍ਹਾਂ ਨੂੰ ਨਹਿਰ ’ਚ ਕਿਸੇ ਅਣਪਛਾਤੇ ਵਿਅਕਤੀ ਦੀ ਲਾਸ਼ ਫਸੀ ਹੋਣ ਦੀ ਸੂਚਨਾ ਮਿਲੀ ਸੀ, ਜਿਸ ’ਤੇ ਸੰਮਤੀ ਮੈਂਬਰਾਂ ਚਰਨਜੀਤ, ਸੁਭਾਸ਼ ਕੰਬੋਜ, ਰਾਧਾ ਅਤੇ ਸ਼ੇਰਾ ਦੀ ਮਦਦ ਨਾਲ ਲਾਸ਼ ਨੂੰ ਨਹਿਰ ’ਚੋਂ ਬਾਹਰ ਕੱਢਿਆ ਗਿਆ। ਸੂਚਨਾ ਮਿਲਦੇ ਹੀ ਪੀਸੀਆਰ ਦੇ ਸੋਨਪਾਲ ਵੀ ਆਪਣੀ ਟੀਮ ਨਾਲ ਪਹੁੰਚ ਗਏ। ਬਿੱਟੂ ਨਰੂਲਾ ਨੇ ਦੱਸਿਆ ਕਿ ਮ੍ਰਿਤਕ ਦੀ ਉਮਰ 40 ਤੋਂ 45 ਸਾਲ ਦੇ ਕਰੀਬ ਹੈ ਅਤੇ ਉਸ ਨੇ ਗ੍ਰੇ ਲਾਈਟ ਰੰਗ ਦੀ ਕਮੀਜ਼ ਅਤੇ ਪਜਾਮਾ ਪਾਇਆ ਹੋਇਆ ਹੈ। ਇਸ ਤੋਂ ਇਲਾਵਾ ਲਾਸ਼ ਕਰੀਬ 4 ਤੋਂ 5 ਦਿਨ ਪੁਰਾਣੀ ਹੈ। ਸ਼ਨਾਖਤ ਨਾ ਹੋਣ ਕਾਰਨ ਮ੍ਰਿਤਕ ਦੀ ਲਾਸ਼ ਨੂੰ 72 ਘੰਟਿਆਂ ਲਈ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ।

ਇਹ ਵੀ ਪੜ੍ਹੋ - ਖੇਤੀ ਕਰਜ਼ੇ ਦਾ ਬੋਝ ਨਾ ਸਹਾਰ ਸਕਿਆ ਕਿਸਾਨ, ਜ਼ਹਿਰੀਲੀ ਚੀਜ਼ ਨਿਗਲ ਕੀਤੀ ਖ਼ੁਦਕੁਸ਼ੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News