ਨਹਿਰ ’ਚ ਤੈਰਦੀ ਮਿਲੀ ਅਣਪਛਾਤੇ ਬਜ਼ੁਰਗ ਦੀ ਲਾਸ਼

Sunday, Apr 26, 2026 - 04:34 PM (IST)

ਨਹਿਰ ’ਚ ਤੈਰਦੀ ਮਿਲੀ ਅਣਪਛਾਤੇ ਬਜ਼ੁਰਗ ਦੀ ਲਾਸ਼

ਜੈਤੋ (ਜਿੰਦਲ)- ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਸੰਸਥਾ ‘ਚੜ੍ਹਦੀਕਲਾ ਵੈੱਲਫੇਅਰ ਸੇਵਾ ਸੋਸਾਇਟੀ ਗੰਗਸਰ ਜੈਤੋ ’ ਨੂੰ ਸਥਾਨਕ ਵਸਨੀਕਾਂ ਵੱਲੋਂ ਸੂਚਨਾ ਮਿਲੀ ਕਿ ਜੈਤੋ-ਦਬੜੀਖਾਨਾ ਰੋਡ ’ਤੇ ਨਵੇਂ ਬਣੇ ਬਾਈਪਾਸ ਕੋਲ ਰੋਤਾਂ ਰਜਬਾਹਾ (ਨਹਿਰ) ’ਚ ਇਕ ਬਜ਼ੁਰਗ ਵਿਅਕਤੀ ਦੀ ਲਾਸ਼ ਤੈਰ ਰਹੀ ਹੈ। ਸੂਚਨਾ ਮਿਲਦਿਆਂ ਹੀ ਸੋਸਾਇਟੀ ਦੇ ਮੁੱਖ ਸੇਵਾਦਾਰ ਮੀਤ ਸਿੰਘ ਮੀਤਾ, ਗੋਰਾ ਔਲਖ, ਲਲਿਤ ਸ਼ਰਮਾ ਉਰਫ਼ ਰਾਜੂ, ਕੁਲਦੀਪ ਰਾਜਪੂਤ ਅਤੇ ਪ੍ਰੇਮ ਕੁਮਾਰ ਐਂਬੂਲੈਂਸ ਸਮੇਤ ਤੁਰੰਤ ਘਟਨਾ ਵਾਲੀ ਥਾਂ ’ਤੇ ਪਹੁੰਚੇ।

ਇਹ ਵੀ ਪੜ੍ਹੋ- ਪੰਜਾਬ: ਗਰਮੀ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਵੱਲੋਂ ਸਾਰੇ ਸਕੂਲਾਂ ਲਈ ਅਹਿਮ ਹਦਾਇਤਾਂ ਜਾਰੀ

ਸੇਵਾਦਾਰਾਂ ਵੱਲੋਂ ਘਟਨਾ ਦੀ ਜਾਣਕਾਰੀ ਥਾਣਾ ਜੈਤੋ ਦੀ ਪੁਲਸ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਪੁਲਸ ਪ੍ਰਸ਼ਾਸਨ ਦੀ ਨਿਗਰਾਨੀ ਹੇਠ ਲਾਸ਼ ਨੂੰ ਨਹਿਰ ’ਚੋਂ ਬਾਹਰ ਕੱਢਿਆ ਗਿਆ। ਲਾਸ਼ ਨੂੰ ਸ਼ਨਾਖਤ ਲਈ 72 ਘੰਟੇ ਮੋਰਚਰੀ ’ਚ ਰੱਖਣ ਅਤੇ ‘ਡੈੱਡ ਡਿਕਲੇਅਰ’ ਕਰਵਾਉਣ ਲਈ ਸਿਵਲ ਹਸਪਤਾਲ ਜੈਤੋ ਲਿਜਾਇਆ ਗਿਆ ਪਰ ਅਫ਼ਸੋਸ ਦੀ ਗੱਲ ਰਹੀ ਕਿ ਉਸ ਸਮੇਂ ਹਸਪਤਾਲ ਦੇ ਐਮਰਜੈਂਸੀ ਵਾਰਡ ’ਚ ਕੋਈ ਵੀ ਡਾਕਟਰ ਮੌਜੂਦ ਨਹੀਂ ਸੀ।

ਇਹ ਵੀ ਪੜ੍ਹੋ- ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਉੱਥੇ ਤਾਇਨਾਤ ਕਰਮਚਾਰੀ ਨੇ ਸੋਸਾਇਟੀ ਮੈਂਬਰਾਂ ਨੂੰ ਕਿਹਾ ਕਿ ਉਹ ਲਾਸ਼ ਨੂੰ ਕੋਟਕਪੂਰਾ ਦੇ ਸਿਵਲ ਹਸਪਤਾਲ ਲੈ ਜਾਣ, ਉੱਥੇ ਹੀ ਇਸ ਨੂੰ ‘ਡੈੱਡ ਡਿਕਲੇਅਰ’ ਕਰਵਾ ਕੇ 72 ਘੰਟਿਆਂ ਲਈ ਮੋਰਚਰੀ ’ਚ ਰੱਖਿਆ ਜਾਵੇ। ਮ੍ਰਿਤਕ ਬਜ਼ੁਰਗ ਕੋਲੋਂ ਕੋਈ ਵੀ ਪਛਾਣ ਪੱਤਰ ਜਾਂ ਦਸਤਾਵੇਜ਼ ਬਰਾਮਦ ਨਹੀਂ ਹੋਇਆ ਹੈ। ਸੋਸਾਇਟੀ ਮੈਂਬਰਾਂ ਨੇ ਦੱਸਿਆ ਕਿ ਜੇਕਰ ਅਗਲੇ 72 ਘੰਟਿਆਂ ’ਚ ਇਸ ਵਿਅਕਤੀ ਦੀ ਪਛਾਣ ਨਹੀਂ ਹੁੰਦੀ, ਤਾਂ ਪੁਲਸ ਪ੍ਰਸ਼ਾਸਨ ਦੀ ਨਿਗਰਾਨੀ ਹੇਠ ਪੋਸਟਮਾਰਟਮ ਕਰਵਾਉਣ ਉਪਰੰਤ ਚੜ੍ਹਦੀਕਲਾ ਵੈੱਲਫੇਅਰ ਸੇਵਾ ਸੋਸਾਇਟੀ ਵੱਲੋਂ ਪੂਰੇ ਰੀਤੀ-ਰਿਵਾਜਾਂ ਨਾਲ ਅਣਪਛਾਤੇ ਬਜ਼ੁਰਗ ਦਾ ਅੰਤਿਮ ਸੰਸਕਾਰ ਕਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ- ਪੰਜਾਬ 'ਚ 5 ਦਿਨਾਂ ਦੀ ਹੋ ਗਈ ਵੱਡੀ ਭਵਿੱਖਬਾਣੀ, ਜਾਣੋ ਮੌਸਮ ਨਾਲ ਜੁੜੀ ਅਪਡੇਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News