ਬੀੜ ਤਲਾਬ ਨੇੜੇ ਝਾੜੀਆਂ ''''ਚੋਂ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ

Saturday, Jun 27, 2026 - 03:15 PM (IST)

ਬੀੜ ਤਲਾਬ ਨੇੜੇ ਝਾੜੀਆਂ ''''ਚੋਂ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ

ਬਠਿੰਡਾ (ਸੁਖਵਿੰਦਰ) : ਬੀੜ ਤਲਾਬ ਬਸਤੀ ਨੰਬਰ 2 ਵਿਚ ਸ਼ਮਸ਼ਾਨਘਾਟ ਦੇ ਸਾਹਮਣੇ ਝਾੜੀਆਂ ਵਿਚੋਂ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ ਹੋਈ। ਲਾਸ਼ ਦੀ ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਦੇ ਵਰਕਰ ਵਿੱਕੀ ਕੁਮਾਰ, ਸਹਾਰਾ ਪ੍ਰਧਾਨ ਗੌਤਮ ਗੋਇਲ ਮੌਕੇ 'ਤੇ ਪਹੁੰਚੇ। ਸਦਰ ਥਾਣਾ ਦੀ ਪੁਲਸ ਨੇ ਮੌਕੇ ''ਤੇ ਪਹੁੰਚ ਕੇ ਘਟਨਾ ਦੀ ਜਾਂਚ ਕੀਤੀ। ਮ੍ਰਿਤਕ ਵਿਅਕਤੀ ਕੋਲ ਕੋਈ ਵੀ ਦਸਤਾਵੇਜ਼ ਨਹੀਂ ਮਿਲਿਆ ਜੋ ਉਸਦੀ ਪਛਾਣ ਕਰਨ ਵਿਚ ਮਦਦ ਮਿਲ ਸਕੇ।

ਪੁਲਿਸ ਜਾਂਚ ਤੋਂ ਬਾਅਦ ਸੰਸਥਾਂ ਮੈਂਬਰਾਂ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ। ਨੌਜਵਾਨ ਦੀ ਮੌਤ ਦੇ ਕਾਰਨਾਂ ਦਾ ਅਜੇ ਪਤਾ ਨਹੀ ਲੱਗ ਸਕਿਆ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਮੌਤ ਦਾ ਅਸਲ ਕਾਰਨ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਪਤਾ ਲੱਗੇਗਾ। ਪੁਲਸ ਮਾਮਲੇ ਵਿਚ ਅਗਲੀ ਕਾਰਵਾਈ ਕਰ ਰਹੀ ਹੈ।


author

Gurminder Singh

Content Editor

Related News