ਲਾਪਤਾ ਹੈਂਡਲੂਮ ਸੰਚਾਲਕ ਦੀ ਨਹਿਰ ਵਿੱਚੋਂ ਲਾਸ਼ ਬਰਾਮਦ

05/22/2022 9:58:15 AM

ਅਬੋਹਰ (ਰਹੇਜਾ) : ਬੀਤੀ ਰਾਤ ਘਰੋਂ ਅਚਾਨਕ ਲਾਪਤਾ ਹੋਏ ਹੈਂਡਲੂਮ ਸੰਚਾਲਕ ਸੁਖਵਿੰਦਰ ਸਿੰਘ ਰਾਣਾ ਦੀ ਲਾਸ਼ ਸ਼ੁੱਕਰਵਾਰ ਦੇਰ ਰਾਤ ਨਹਿਰ ’ਚੋਂ ਬਰਾਮਦ ਹੋਈ। ਪੁਲਸ ਨੇ ਸਮਾਜ ਸੇਵੀ ਸੰਸਥਾ ਨਰ ਸੇਵਾ ਨਰਾਇਣ ਸੇਵਾ ਸਮਿਤੀ ਦੇ ਸੇਵਾਦਾਰਾਂ ਦੀ ਮੱਦਦ ਨਾਲ ਮ੍ਰਿਤਕ ਦੇਹ ਨੂੰ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਮ੍ਰਿਤਕ ਦਾ ਮੋਟਰਸਾਈਕਲ ਸ਼ੁੱਕਰਵਾਰ ਨੂੰ ਗੰਗ ਨਹਿਰ ’ਚੋਂ ਬਰਾਮਦ ਹੋਇਆ ਸੀ, ਜਿਸ ਤੋਂ ਬਾਅਦ ਪਰਿਵਾਰਕ ਮੈਂਬਰ ਉਸ ਦੀ ਭਾਲ ਕਰ ਰਹੇ ਹਨ। ਲਾਪਤਾ ਨੌਜਵਾਨ ਦੇ ਜੀਜਾ ਰਜਿੰਦਰ ਸਿੰਘ ਨੇ ਦੱਸਿਆ ਕਿ ਸੁਖਵਿੰਦਰ ਸਿੰਘ ਉਰਫ਼ ਰਾਣਾ ਪੁੱਤਰ ਗੁਰਮੀਤ ਸਿੰਘ ਵਾਸੀ ਗਲੀ ਨੰਬਰ 13 ਦੇ ਸਹੁਰਾ ਪਰਿਵਾਰ ਦੀ ਜ਼ਿਆਦਾ ਦਖਲਅੰਦਾਜ਼ੀ ਕਾਰਨ ਉਸ ਨਾਲ ਘਰੇਲੂ ਝਗੜਾ ਰਹਿੰਦਾ ਸੀ।

ਇਹ ਵੀ ਪੜ੍ਹੋ : ਬਠਿੰਡਾ 'ਚ ਕਲਯੁੱਗੀ ਪਿਓ ਦਾ ਕਾਰਾ, 4 ਸਾਲਾ ਧੀ ਦੇ ਸਿਰ 'ਚ ਲੋਹੇ ਦੀ ਰਾਡ ਮਾਰ ਕੀਤਾ ਕਤਲ

ਪਰਿਵਾਰਕ ਮੈਂਬਰਾਂ ਨੇ ਉਸ ਨੂੰ ਕੁਝ ਸਮਾਂ ਪਹਿਲਾਂ ਦਿਆਲ ਨਗਰੀ ਵਿੱਚ ਵੱਖਰਾ ਮਕਾਨ ਦਿੱਤਾ ਸੀ, ਜਿਸ ਕਾਰਨ ਉਹ ਕਾਫੀ ਪਰੇਸ਼ਾਨ ਰਹਿੰਦਾ ਸੀ। ਬੀਤੇ ਦਿਨੀ ਸੁਖਵਿੰਦਰ ਘਰੋਂ ਦੁਕਾਨ ’ਤੇ ਜਾਣ ਦਾ ਕਹਿ ਕੇ ਗਿਆ, ਪਰ ਨਾ ਤਾਂ ਉਹ ਦੁਕਾਨ ’ਤੇ ਪਹੁੰਚਿਆ ਅਤੇ ਨਾ ਹੀ ਘਰ ਵਾਪਸ ਆਇਆ। ਉਸ ਦੀ ਲਾਸ਼ ਸ਼ੁੱਕਰਵਾਰ ਦੇਰ ਰਾਤ ਪਿੰਡ ਜੰਡਵਾਲਾ ਮੀਰਾਂਸੰਗਲਾ ਨੇੜੇ ਨਹਿਰ ਵਿੱਚੋਂ ਬਰਾਮਦ ਹੋਈ। ਪੁਲਸ ਨੇ ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ’ਤੇ ਧਾਰਾ 174 ਤਹਿਤ ਕਾਰਵਾਈ ਕਰਦਿਆਂ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਵਹਿਸ਼ੀਪੁਣੇ ਦੀ ਹੱਦ! ਪਤਨੀ ਨੂੰ ਲਗਾਇਆ ਹੱਥ ਤਾਂ 12 ਸਾਲਾ ਨਾਬਾਲਗ ਨੂੰ ਨੰਗਾ ਕਰਕੇ ਡੰਡਿਆਂ ਨਾਲ ਕੁੱਟਿਆ

ਜਾਂਚ ਤੋਂ ਬਾਅਦ ਹੋਵੇਗੀ ਕਾਰਵਾਈ : ਡੀ.ਐਸ.ਪੀ.

ਇਸ ਸਬੰਧੀ ਜਦੋਂ ਡੀ.ਐਸ.ਪੀ. ਸੰਦੀਪ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰ ਅਤੇ ਸਹੁਰਾ ਪਰਿਵਾਰ ਇੱਕ ਦੂਜੇ ’ਤੇ ਦੋਸ਼ ਲਗਾ ਰਹੇ ਹਨ। ਜਿਸ ਕਾਰਨ ਉਨ੍ਹਾਂ ਦੋਵਾਂ ਧਿਰਾਂ ਦੇ ਬਿਆਨ ਦਰਜ ਕਰ ਲਏ ਹਨ ਅਤੇ ਜਾਂਚ ਉਪਰੰਤ ਅਗਲੀ ਕਾਰਵਾਈ ਕੀਤੀ ਜਾਵੇਗੀ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

 

 


Meenakshi

News Editor

Related News