ਬੀ.ਐੱਸ.ਐੱਫ ਹੱਥ ਲੱਗੀ ਵੱਡੀ ਸਫ਼ਲਤਾ, ਭਾਰਤ ਪਾਕਿ ਬਾਰਡਰ ਤੋਂ ਕਰੋੜਾਂ ਦੀ ਹੈਰੋਇਨ ਬਰਾਮਦ

10/11/2020 10:47:15 AM

ਫਿਰੋਜ਼ਪੁਰ (ਕੁਮਾਰ): ਫਿਰੋਜ਼ਪੁਰ ਭਾਰਤ-ਪਾਕਿ ਬਾਰਡਰ 'ਤੇ ਬੀ.ਐੱਸ.ਐੱਫ. ਨੇ ਇਕ ਪੈਕੇਟ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਮੁਤਾਬਕ ਫਿਰੋਜ਼ਪੁਰ ਭਾਰਤ-ਪਾਕਿ ਬਾਰਡਰ ਦੀ ਬੀ.ਪੀ.ਓ. ਨਿਊ ਗਜਨੀ ਵਾਲਾ ਦੇ ਏਰੀਏ 'ਚ ਤਾਇਨਾਤ ਬੀ.ਐੱਸ.ਐੱਫ ਦੇ ਜਵਾਨਾਂ ਨੇ ਫੇਸਿੰਗ ਦੇ ਕੋਲ ਸ਼ੱਕੀ ਗਤੀਵਿਧੀਆਂ ਦੇਖੀਆਂ ਅਤੇ ਬੀ.ਐੱਸ.ਐੱਫ ਦੇ ਜਵਾਨਾਂ ਵਲੋਂ ਫਾਇਰ ਕੀਤਾ ਗਿਆ ਅਤੇ ਬਾਅਦ 'ਚ ਸਰਚ ਮੁਹਿੰਮ ਚਲਾਉਣ 'ਤੇ ਉੱਥੋਂ ਇਕ ਪੈਕੇਟ ਹੈਰੋਇਨ ਮਿਲਿਆ, ਜਿਸ ਦਾ ਭਾਰ ਕਰੀਬ 1 ਕਿਲੋ ਦੱਸਿਆ ਜਾ ਰਿਹਾ ਹੈ। ਕੌਮਾਂਤਰੀ ਬਾਜ਼ਾਰ 'ਚ 1 ਕਿਲੋ ਹੈਰੋਇਨ ਦੀ ਕੀਮਤ 5 ਕਰੋੜ ਦੱਸੀ ਜਾਂਦੀ ਹੈ।

ਇਹ ਵੀ ਪੜ੍ਹੋ: ਦਾਦੀ ਨੇ ਆਪਣੇ 2 ਮਹੀਨੇ ਦੇ ਪੋਤਰੇ ਨਾਲ ਕੀਤੀ ਅਜਿਹੀ ਹਰਕਤ, ਦੇਖ ਕੰਬ ਜਾਵੇਗੀ ਰੂਹ


Shyna

Content Editor

Related News