ਡੋਪ ਟੈਸਟ ਰਿਪੋਰਟ ਪਾਜ਼ੇਟਿਵ, ਨੌਜਵਾਨ ਗ੍ਰਿਫ਼ਤਾਰ
Thursday, Sep 25, 2025 - 07:04 PM (IST)

ਪਾਇਲ : ਪੰਜਾਬ ਪੁਲਸ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਪਾਇਲ ਪੁਲਸ ਨੇ ਕਾਰਵਾਈ ਕਰਦਿਆਂ ਇਕ ਨੌਜਵਾਨ ਦੀ ਡੋਪ ਟੈਸਟ ਰਿਪੋਰਟ ਪਾਜ਼ੇਟਿਵ ਆਉਣ ’ਤੇ ਉਸਨੂੰ ਗ੍ਰਿਫ਼ਤਾਰ ਕਰ ਲਿਆ। ਇਹ ਕਾਰਵਾਈ ਸਹਾਇਕ ਥਾਣੇਦਾਰ ਸਰਬਜੀਤ ਕੌਰ ਨੇ ਕੀਤੀ ਹੈ। ਮੁਲਜ਼ਮ ਦੀ ਪਛਾਣ ਹਰਮਨਦੀਪ ਸਿੰਘ ਉਰਫ਼ ਹਨੀ ਪੁੱਤਰ ਗੁਰਜੀਤ ਸਿੰਘ ਵਾਸੀ ਪਿੰਡ ਰੌਣੀ, ਥਾਣਾ ਪਾਇਲ ਵਜੋਂ ਹੋਈ ਹੈ।
ਸਹਾਇਕ ਥਾਣੇਦਾਰ ਸਰਬਜੀਤ ਕੌਰ ਨੇ ਦੱਸਿਆ ਕਿ ਪਾਇਲ ਪੁਲਸ ਵਲੋਂ ਮੁਲਜ਼ਮ ਹਰਮਨਦੀਪ ਸਿੰਘ ਉਰਫ਼ ਹਨੀ ਦਾ ਡੋਪ ਟੈਸਟ ਕਰਵਾਇਆ ਗਿਆ, ਜੋ ਕਿ ਪਾਜ਼ੇਟਿਵ ਪਾਇਆ ਗਿਆ। ਨਸ਼ੇ ਦੀ ਪੁਸ਼ਟੀ ਹੋਣ ’ਤੇ ਮੁਲਜ਼ਮ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਦੀ ਧਾਰਾ 27 ਤਹਿਤ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰਾ ਕੀਤਾ ਗਿਆ।