ਨਾਜਾਇਜ਼ ਪਿਸਤੌਲ, ਮੈਗਜ਼ੀਨ ਤੇ ਕਾਰਤੂਸ ਸਣੇ ਨੌਜਵਾਨ ਗ੍ਰਿਫ਼ਤਾਰ
Wednesday, Feb 12, 2025 - 06:02 PM (IST)
![ਨਾਜਾਇਜ਼ ਪਿਸਤੌਲ, ਮੈਗਜ਼ੀਨ ਤੇ ਕਾਰਤੂਸ ਸਣੇ ਨੌਜਵਾਨ ਗ੍ਰਿਫ਼ਤਾਰ](https://static.jagbani.com/multimedia/2025_2image_13_40_598464829arrested.jpg)
ਫਿਰੋਜ਼ਪੁਰ (ਕੁਮਾਰ, ਮਲਹੋਤਰਾ, ਪਰਮਜੀਤ, ਖੁੱਲਰ)–ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਥਾਣਾ ਸਦਰ ਫਿਰੋਜ਼ਪੁਰ ਦੀ ਪੁਲਸ ਨੇ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਦੇ ਹੋਏ ਇਕ ਨੌਜਵਾਨ ਨੂੰ ਨਾਜਾਇਜ਼ ਪਿਸਤੌਲ, ਮੈਗਜ਼ੀਨ ਅਤੇ ਜ਼ਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਗੁਰਨਾਮ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਦੇ ਹੋਏ ਕਿਲੇ ਵਾਲਾ ਚੌਂਕ ਫਿਰੋਜ਼ਪੁਰ ਦੇ ਨੇੜੇ ਪਹੁੰਚੀ ਤਾਂ ਉਨ੍ਹਾਂ ਨੇ ਇਕ ਸ਼ੱਕੀ ਨੌਜਵਾਨ ਨੂੰ ਪੈਦਲ ਆਉਂਦਾ ਵੇਖਿਆ, ਜੋ ਪੁਲਸ ਨੂੰ ਵੇਖ ਕੇ ਘਬਰਾ ਗਿਆ ਅਤੇ ਪਿੱਛੇ ਵੱਲ ਭੱਜਣ ਲੱਗਾ, ਜਿਸ ਨੂੰ ਸ਼ੱਕ ਦੇ ਆਧਾਰ ’ਤੇ ਗ੍ਰਿਫ਼ਤਾਰ ਕਰਕੇ ਪੁੱਛਗਿੱਛ ਕੀਤੀ ਤਾਂ ਉਸ ਨੇ ਆਪਣਾ ਨਾਂ ਰਛਪਾਲ ਸਿੰਘ ਉਰਫ਼ ਸੇਵਕ ਦੱਸਿਆ, ਜਿਸ ਦੇ ਕੋਲੋਂ ਤਲਾਸ਼ੀ ਦੌਰਾਨ ਇਕ 30 ਬੋਰ ਦਾ ਨਾਜਾਇਜ਼ ਪਿਸਤੌਲ, ਮੈਗਜ਼ੀਨ ਅਤੇ ਇਕ ਜ਼ਿੰਦਾ ਕਾਰਤੂਸ ਬਰਾਮਦ ਹੋਇਆ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਨੌਜਵਾਨ ਖ਼ਿਲਾਫ਼ ਥਾਣਾ ਸਦਰ ਫਿਰੋਜ਼ਪੁਰ ਵਿੱਚ ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, 8 ਜ਼ਿਲ੍ਹਿਆਂ ਦਾ ਤਾਪਮਾਨ 25 ਡਿਗਰੀ ਪਾਰ, ਜਾਣੋ ਅਗਲੇ ਦਿਨਾਂ ਦਾ ਹਾਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e