ਮਾਨਸਿਕ ਤੌਰ ''ਤੇ ਪ੍ਰੇਸ਼ਾਨ ਵਿਅਕਤੀ ਨੇ ਕੀਤੀ ਖੁਦਕੁਸ਼ੀ

05/13/2019 9:07:26 PM

ਮੋਗਾ, (ਆਜ਼ਾਦ)— ਸੋਮਵਾਰ ਸਵੇਰੇ ਫਿਰੋਜ਼ਪੁਰ ਤੋਂ ਚੰਡੀਗੜ੍ਹ ਜਾ ਰਹੀ ਟਰੇਨ ਅੱਗੇ ਇਕ ਵਿਅਕਤੀ ਨੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਸੂਚਨਾ ਮਿਲਣ 'ਤੇ ਰੇਲਵੇ ਪੁਲਸ ਚੌਕੀ ਦੇ ਇੰਚਾਰਜ ਥਾਣੇਦਾਰ ਜਸਵੀਰ ਸਿੰਘ ਪੁਲਸ ਪਾਰਟੀ ਸਮੇਤ ਮੌਕੇ 'ਤੇ ਪੁੱਜੇ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਆਸ-ਪਾਸ ਦੇ ਲੋਕਾਂ ਤੋਂ ਪੁੱਛਗਿੱਛ ਕੀਤੀ ਗਈ। ਇਸ ਸਬੰਧੀ ਰੇਲਵੇ ਪੁਲਸ ਵੱਲੋਂ ਮ੍ਰਿਤਕ ਦੇ ਭਰਾ ਪ੍ਰੇਮ ਕੁਮਾਰ ਨਿਵਾਸੀ ਰਾਮਗੰਜ ਮੰਡੀ ਮੋਗਾ ਦੇ ਬਿਆਨਾਂ 'ਤੇ ਮਾਮਲੇ ਦੀ ਕਾਰਵਾਈ ਕੀਤੀ ਗਈ ਹੈ। ਪੁਲਸ ਸੂਤਰਾਂ ਅਨੁਸਾਰ ਮ੍ਰਿਤਕ ਅਸ਼ੋਕ ਰਿੰਟਾ ਵਾਸੀ ਗਲੀ ਨੰਬਰ 1 ਰਾਮਗੰਜ ਰੋਡ ਮੋਗਾ ਇਕ ਪ੍ਰਾਈਵੇਟ ਕਾਲਜ 'ਚ ਕੰਟੀਨ ਚਲਾਉਂਦਾ ਸੀ। ਕਾਰੋਬਾਰ ਬੰਦ ਹੋਣ ਕਾਰਣ ਉਹ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ। ਇਸੇ ਪ੍ਰੇਸ਼ਾਨੀ ਕਾਰਣ ਸੋਮਵਾਰ ਉਸ ਨੇ ਫੋਕਲ ਪੁਆਇੰਟ ਮੋਗਾ ਕੋਲ ਫਿਰੋਜ਼ਪੁਰ ਤੋਂ ਚੰਡੀਗੜ੍ਹ ਜਾ ਰਹੀ ਟਰੇਨ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਸਹਾਇਕ ਥਾਣੇਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਲਾਸ਼ ਸਿਵਲ ਹਸਪਤਾਲ ਮੋਗਾ ਤੋਂ ਪੋਸਟਮਾਰਟਮ ਕਰਵਾ ਕੇ ਵਾਰਿਸਾਂ ਨੂੰ ਸੌਂਪ ਦਿੱਤੀ ਗਈ ਹੈ।


KamalJeet Singh

Content Editor

Related News